
ਦੋਵਾਂ ਦੀਆਂ ਕੀਮਤਾਂ ਵਿਚ 35 ਰੁਪਏ ਪ੍ਰਤੀ ਲੀਟਰ ਦਾ ਹੋਇਆ ਵਾਧਾ
ਇਸਲਾਮਾਬਾਦ: ਪਾਕਿਸਤਾਨ ਵਿੱਚ ਵਿਗੜਦੀ ਆਰਥਿਕ ਸਥਿਤੀ ਨਾਲ ਜੂਝਦਿਆਂ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ 29 ਜਨਵਰੀ ਨੂੰ ਸਵੇਰੇ 11 ਵਜੇ ਤੋਂ ਲਾਗੂ ਕਰ ਦਿੱਤਾ ਹੈ।
ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਨਵੀਂਆਂ ਕੀਮਤਾਂ ਦੇ ਲਾਗੂ ਹੋਣ ਤੋਂ ਕੁਝ ਮਿੰਟ ਪਹਿਲਾਂ ਐਤਵਾਰ ਸਵੇਰੇ ਟੈਲੀਵਿਜ਼ਨ ਸੰਬੋਧਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਰੁਪਏ ਦੇ ਵਾਧੇ ਦਾ ਐਲਾਨ ਕੀਤਾ। ਸਵੇਰੇ 10:50 ਵਜੇ ਸ਼ੁਰੂ ਹੋਏ ਇੱਕ ਟੈਲੀਵਿਜ਼ਨ ਸੰਬੋਧਨ ਵਿੱਚ, ਡਾਰ ਨੇ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ, ਜੋ ਸਿਰਫ 10 ਮਿੰਟ ਬਾਅਦ ਲਾਗੂ ਹੋ ਗਿਆ।
ਇਕ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 50 ਰੁਪਏ ਦੇ ਵਾਧੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਅਟਕਲਾਂ ਦਾ ਬਾਜ਼ਾਰ ਗਰਮ ਹੈ। ਇਸ ਕਾਰਨ ਸਾਨੂੰ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਦੀਆਂ ਰਿਪੋਰਟਾਂ ਮਿਲੀਆਂ ਹਨ। ਇਸ ਸਥਿਤੀ ਨੂੰ ਖਤਮ ਕਰਨ ਲਈ ਸਰਕਾਰ ਨੇ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨ 'ਚ 29 ਜਨਵਰੀ ਦੀ ਸਵੇਰ 11 ਵਜੇ ਤੱਕ ਪੈਟਰੋਲ 249.80 ਰੁਪਏ ਪ੍ਰਤੀ ਲੀਟਰ, ਹਾਈ-ਸਪੀਡ ਡੀਜ਼ਲ 262.80 ਰੁਪਏ ਪ੍ਰਤੀ ਲੀਟਰ, ਮਿੱਟੀ ਦਾ ਤੇਲ 189.83 ਰੁਪਏ ਪ੍ਰਤੀ ਲੀਟਰ ਅਤੇ ਲਾਈਟ ਡੀਜ਼ਲ 187 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।