ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਦੀ ਸੁਰੱਖਿਆ ਲਈ ਵਾਪਸ, ਰਿਹਾਇਸ਼ ‘ਬਨੀ ਗਾਲਾ’ ਤੋਂ ਵਾਪਸ ਬੁਲਾਏ ਅਧਿਕਾਰੀ
Published : Jan 29, 2023, 11:43 am IST
Updated : Jan 29, 2023, 11:43 am IST
SHARE ARTICLE
Imran Khan
Imran Khan

ਵਜ਼ੀਰਾਬਾਦ ਵਿਚ ਇਮਰਾਨ ’ਤੇ ਹੋਏ ਹਮਲੇ ਮਗਰੋਂ ਖੈਬਰ ਪਖਤੂਨਖਵਾ ਪ੍ਰਾਂਤ ਦੇ 50 ਪੁਲਿਸ ਅਧਿਕਾਰੀ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਸਨ। 

ਇਸਲਾਮਾਬਾਦ - ਇਸਲਾਮਾਬਾਦ ਪੁਲਿਸ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਦੀ ਇਥੇ ਸਥਿਤ ਰਿਹਾਇਸ਼ ‘ਬਨੀ ਗਾਲਾ’ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸੇ ਦੌਰਾਨ ਖੈਬਰ ਪਖਤੂਨਖਵਾ ਦੀ ਕਾਰਜਕਾਰੀ ਸਰਕਾਰ ਨੇ ਵੀ ਇਮਰਾਨ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਪੁਲਿਸ ਅਧਿਕਾਰੀ ਵਾਪਸ ਬੁਲਾ ਲਏ ਹਨ।

ਜ਼ਿਕਰਯੋਗ ਹੈ ਕਿ ਇਮਰਾਨ ਖਾਨ ਨੇ ਦੋਸ਼ ਲਾਇਆ ਸੀ ਕਿ ਸਾਬਕਾ ਰਾਸ਼ਟਰਪਤੀ ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਚੇਅਰਮੈਨ ਆਸਿਫ ਅਲੀ ਜ਼ਰਦਾਰੀ ਨੇ ਉਨ੍ਹਾਂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ ਤੇ ਇਸ ਮੰਤਵ ਲਈ ਇਕ ਅਤਿਵਾਦੀ ਗਰੋਹ ਨੂੰ ਕੰਟਰੈਕਟ ਵੀ ਦਿੱਤਾ ਗਿਆ ਸੀ। ਇਮਰਾਨ ਵੱਲੋਂ ਲਾਏ ਇਨ੍ਹਾਂ ਦੋਸ਼ਾਂ ਮਗਰੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਗਈ ਹੈ। ਜ਼ਿਕਰਯੋਗ ਹੈ ਕਿ ਵਜ਼ੀਰਾਬਾਦ ਵਿਚ ਇਮਰਾਨ ’ਤੇ ਹੋਏ ਹਮਲੇ ਮਗਰੋਂ ਖੈਬਰ ਪਖਤੂਨਖਵਾ ਪ੍ਰਾਂਤ ਦੇ 50 ਪੁਲਿਸ ਅਧਿਕਾਰੀ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਸਨ। 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement