ਢਾਕਾ 'ਚ 22 ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਨਾਲ 19 ਮੌਤਾਂ
Published : Mar 29, 2019, 10:08 am IST
Updated : Mar 29, 2019, 10:08 am IST
SHARE ARTICLE
Fire Collapses in a Building in Dhaka
Fire Collapses in a Building in Dhaka

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਇਕ ਇਲਾਕੇ ਵਿਚ 22 ਮੰਜ਼ਿਲਾ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ 19 ਲੋਕਾਂ ਦੀ ਮੌਤ ਹੋ

ਢਾਕਾ: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਇਕ ਇਲਾਕੇ ਵਿਚ 22 ਮੰਜ਼ਿਲਾ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ 19 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਦਰਜਨ ਲੋਕ ਇਮਾਰਤ ਵਿਚ ਫਸੇ ਹੋਏ ਦੱਸੇ ਜਾ ਰਹੇ ਹਨ। ਅੱਗ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅੱਗ 'ਤੇ ਕਾਬੂ ਪਾਉਣ ਲਈ ਫ਼ਾਇਰ ਬ੍ਰਿਗੇਡ ਤੋਂ ਇਲਾਵਾ ਹੈਲੀਕਾਪਟਰਾਂ ਨੂੰ ਵੀ ਲਗਾਉਣਾ ਪਿਆ।

ਇਸ ਇਮਾਰਤ ਵਿਚ ਕਪੜਿਆਂ ਅਤੇ ਇੰਟਰਨੈੱਟ ਸੇਵਾ ਦੇਣ ਵਾਲੀਆਂ ਕਈ ਕੰਪਨੀਆਂ ਦੇ ਵੀ ਦਫ਼ਤਰ ਹਨ। ਬਨਾਨੀ ਪੁਲਿਸ ਥਾਣਾ ਦੇ ਇੰਚਾਰਜ ਫ਼ਰਮਾਨ ਅਲੀ ਨੇ ਪੱਤਰਕਾਰਾਂ ਨੂੰ ਘਟਨਾ ਵਿਚ ਹੋਏ ਜਾਨੀ ਮਾਲ ਨੁਕਸਾਨ ਦੀ ਜਾਣਕਾਰੀ ਦਿਤੀ। ਮਰਨ ਵਾਲਿਆਂ ਵਿਚ ਸ਼੍ਰੀਲੰਕਾ ਦਾ ਇਕ ਨਾਗਰਿਕ ਵੀ ਸ਼ਾਮਲ ਹੈ। ਜਿਸ ਦੀ ਮੌਤ ਇਮਾਰਤ ਵਿਚੋਂ ਹੇਠਾਂ ਛਾਲ ਮਾਰਨ ਕਾਰਨ ਹੋਈ ਹੈ। ਹੋਰ ਵੀ ਕਈ ਲੋਕਾਂ ਨੇ ਜਾਨ ਬਚਾਉਣ ਲਈ ਇਮਾਰਤ ਤੋਂ ਛਾਲਾਂ ਮਾਰੀਆਂ ਸਨ।

Fire Collapses in DhakaFire Collapses in Dhaka

ਅੱਗ ਬੁਝਾਉਣ ਲਈ ਮੌਕੇ ਤੇ ਘੱਟੋ-ਘੱਟ 21 ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਤੋਂ ਇਲਾਵਾ ਬੰਗਲਾਦੇਸ਼ੀ ਹਵਾਈ ਫ਼ੌਜ ਦੇ ਹੈਲੀਕਾਪਟਰਾਂ ਤੇ ਹਵਾਈ ਫ਼ੌਜ ਨੂੰ ਮਦਦ ਲਈ ਲਗਾਇਆ ਗਿਆ। ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਮੁਤਾਬਕ ਅੱਗ ਨੂੰ ਪੂਰੀ ਤਰ੍ਹਾਂ ਬੁਝਾ ਲਿਆ ਗਿਆ ਹੈ।

ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੇ ਇਹ ਵੀ ਦਸਿਆ ਕਿ ਅੱਗ ਇਮਾਰਤ ਦੀ ਅੱਠਵੀਂ ਮੰਜ਼ਿਲ ਤੇ ਲਗੀ ਸੀ ਤੇ ਫਿਰ ਇਹ 9ਵੀਂ, 10ਵੀਂ ਅਤੇ 11ਵੀਂ ਮੰਜ਼ਿਲ ਤੱਕ ਫੈਲ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨ ਦਾ ਹਾਲੇ ਤੱਕ ਨਹੀਂ ਪਤਾ ਚੱਲ ਸਕਿਆ। ਜਿੱਥੇ ਪੁਲਿਸ ਮ੍ਰਿਤਕਾਂ ਦੀ ਪਛਾਣ ਕਰਨ ਵਿਚ ਲਗੀ ਹੋਈ ਹੈ, ਉਥੇ ਹੀ ਅੱਗ ਲੱਗਣ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement