ਬੰਗਲਾਦੇਸ਼: 22 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹੁਣ ਤਕ 25 ਲੋਕਾਂ ਦੀ ਮੌਤ
Published : Mar 29, 2019, 7:59 pm IST
Updated : Mar 29, 2019, 7:59 pm IST
SHARE ARTICLE
Fire at Bangladesh
Fire at Bangladesh

ਹਾਦਸੇ ਵਿਚ 76 ਲੋਕੀ ਜ਼ਖ਼ਮੀ ; ਨੇਵੀ ਅਤੇ ਹਵਾਈ ਫ਼ੌਜ ਦੇ ਜਵਾਨ ਵੀ ਮਦਦ ਲਈ ਮੌਜੂਦ

ਢਾਕਾ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਪਾਸ਼ ਵਪਾਰਕ ਇਲਾਕੇ 'ਚ ਵੀਰਵਾਰ ਨੂੰ ਇਕ ਉੱਚੀ 22 ਮੰਜ਼ਿਲਾ ਇਮਾਰਤ ਵਿਚ ਲੱਗੀ ਭਿਆਨਕ ਅੱਗ ਨਾਲ ਹੁਣ ਤੱਕ 25 ਲੋਕਾਂ ਦੀ ਮੌਤ ਦੀ ਖ਼ਬਰ ਹੈ। 'ਢਾਕਾ ਟ੍ਰਿਬਿਊਨ' ਨੇ ਢਾਕਾ ਅੱਗ ਬੁਝਾਊ ਵਿਭਾਗ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਇਹ ਘਟਨਾ ਦੁਪਹਿਰੇ ਕਰੀਬ 4.45 ਵਜੇ ਵਾਪਰੀ।

ਅੱਗ ਲੱਗਣ ਤੋਂ ਬਾਅਦ ਇਮਾਰਤ ਵਿਚੋਂ 19 ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਹੁਣ ਤਕ 25 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਇਸ  ਹਾਦਸੇ ਵਿਚ 76 ਲੋਕ ਜ਼ਖ਼ਮੀ ਹੋਏ ਹਨ। ਜ਼ਖਮੀਆਂ ਦਾ ਢਾਕਾ ਮੈਡੀਕਲ ਕਾਲਜ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਮਰਨ ਵਾਲਿਆਂ 'ਚ ਇਕ ਸ਼੍ਰੀਲੰਕਾ ਦਾ ਨਾਗਰਿਕ ਵੀ ਸ਼ਾਮਲ ਹੈ।  ਇਮਾਰਤ 'ਚ ਕੱਪੜੇ ਦੀਆਂ ਕਈ ਦੁਕਾਨਾਂ ਅਤੇ ਇੰਟਰਨੈੱਟ ਸੇਵਾ ਸਪਲਾਈ ਦੀਆਂ ਦੁਕਾਨਾਂ ਹਨ।

Fire at Bangladesh Fire at Bangladesh

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਗ 'ਤੇ ਕਾਬੂ ਪਾਉਣ ਲਈ ਘਟਨਾ ਵਾਲੀ ਥਾਂ 'ਤੇ ਫ਼ਾਇਰ ਬ੍ਰਿਗੇਡ ਵਿਭਾਗ ਮੌਜੂਦ ਹੈ। ਨੇਵੀ ਤੇ ਹਵਾਈ ਫ਼ੌਜ ਦੇ ਜਵਾਨ ਵੀ ਮਦਦ ਲਈ ਮੌਕੇ 'ਤੇ ਮੌਜੂਦ ਹਨ। ਅੱਗ ਬੁਝਾਊ ਵਿਭਾਗ ਦੇ ਡਿਊਟੀ ਅਫ਼ਸਰ ਨੇ ਦਸਿਆ ਕਿ ਵੀਰਵਾਰ ਨੂੰ ਕਰੀਬ 4:45 'ਤੇ ਅੱਗ ਉਤੇ ਕਾਬੂ ਪਾ ਲਿਆ ਗਿਆ। ਜ਼ਿਆਦਾਤਰ ਲੋਕਾਂ ਦੀ ਮੌਤ ਇਮਾਰਤ 'ਚੋਂ ਛਾਲ ਮਾਰਨ ਕਾਰਨ ਹੋਈ ਹੈ। ਇਨ੍ਹਾਂ ਲੋਕਾਂ ਨੇ ਜਾਨ ਬਚਾਉਣ ਲਈ ਇਮਾਰਤ 'ਚੋਂ ਛਾਲ ਮਾਰ ਦਿਤੀ ਸੀ।  ਜ਼ਿਕਰਯੋਗ ਹੈ ਕਿ ਅੱਗ 'ਤੇ ਕਾਬੂ ਪਾਉਣ ਲਈ ਫ਼ਾਇਰ ਬ੍ਰਿਗੇਡ ਦੀਆਂ 17 ਗੱਡੀਆਂ ਨੂੰ ਮੌਕੇ 'ਤੇ ਭੇਜੀਆਂ ਗਈਆਂ। (ਪੀਟੀਆਈ)

Location: Bangladesh, Dhaka, Dhaka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement