Australia Elections News: ਆਸਟਰੇਲੀਆ ’ਚ ਚੋਣਾਂ ਦੀ ਮਿਤੀ ਦਾ ਐਲਾਨ, 3 ਮਈ ਨੂੰ ਹੋਣਗੀਆਂ ਚੋਣਾਂ
Published : Mar 29, 2025, 11:47 am IST
Updated : Mar 29, 2025, 11:47 am IST
SHARE ARTICLE
Australia Elections on May 3 News in punjabi
Australia Elections on May 3 News in punjabi

Australia Elections News: ਇਨ੍ਹਾਂ ਚੋਣਾਂ ’ਚ ਵਧਦੀ ਜਾ ਰਹੀ ਮਹਿੰਗਾਈ ਅਤੇ ਲੋਕਾਂ ਦੇ ਰਹਿਣ ਲਈ ਘਰਾਂ ਦੀ ਕਮੀ ਮੁੱਖ ਚੋਣ ਮੁੱਦੇ ਹੋ ਸਕਦੇ ਹਨ।

ਸਿਡਨੀ : ਆਸਟਰੇਲੀਆ ’ਚ ਚੋਣਾਂ ਦੀ ਮਿਤੀ ਦਾ ਐਲਾਨ ਹੋ ਗਿਆ ਹੈ, ਜਿਥੇ ਹੁਣ 3 ਮਈ ਨੂੰ ਆਮ ਚੋਣਾਂ ਲਈ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ’ਚ ਵਧਦੀ ਜਾ ਰਹੀ ਮਹਿੰਗਾਈ ਅਤੇ ਲੋਕਾਂ ਦੇ ਰਹਿਣ ਲਈ ਘਰਾਂ ਦੀ ਕਮੀ ਮੁੱਖ ਚੋਣ ਮੁੱਦੇ ਹੋ ਸਕਦੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਖੱਬੇ-ਪੱਖੀ ‘ਲੇਬਰ ਪਾਰਟੀ’ ਲਗਾਤਾਰ ਦੂਜੀ ਵਾਰ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਚੋਣ ਪ੍ਰਕਿਰਿਆ ਸ਼ੁਰੂ ਕਰਨ ਲਈ ਗਵਰਨਰ ਜਨਰਲ ਸੈਮ ਮੋਸਟਿਨ ਦੇ ਸਰਕਾਰੀ ਨਿਵਾਸ ਸਥਾਨ ’ਤੇ ਜਾ ਕੇ ਕੰਮ ਕੀਤਾ ਅਤੇ ਬਾਅਦ ਵਿਚ ਸੰਸਦ ਭਵਨ ਵਿਖੇ ਇਕ ਨਿਊਜ਼ ਕਾਨਫ਼ਰੰਸ ਦੌਰਾਨ ਚੋਣ ਮਿਤੀ ਦਾ ਐਲਾਨ ਕੀਤਾ। 

ਉਨ੍ਹਾਂ ਕਿਹਾ, ‘ਸਾਡੀ ਸਰਕਾਰ ਨੇ ਵਿਸ਼ਵਵਿਆਪੀ ਚੁਣੌਤੀਆਂ ਨਾਲ ਨਜਿੱਠਣ ਲਈ ਆਸਟਰੇਲੀਆਈ ਤਰੀਕਾ ਚੁਣਿਆ ਹੈ ਤੇ ਭਵਿੱਖ ਲਈ ਨਿਰਮਾਣ ਕਰਦੇ ਹੋਏ ਲੋਕਾਂ ਨੂੰ ਰਹਿਣ-ਸਹਿਣ ਦੇ ਖ਼ਰਚਿਆਂ ਦੇ ਦਬਾਅ ਨਾਲ ਨਜਿੱਠਣ ਵਿਚ ਮਦਦ ਕਰਨਾਠ ਹੈ। ਕਈ ਵਿਸ਼ਲੇਸ਼ਕਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਵਿਰੋਧੀ ਧਿਰ ਦੇ ਨੇਤਾ ਪੀਟਰ ਡੱਟਨ ਦੀ ਲਿਬਰਲ ਪਾਰਟੀ ਦੀ ਅਗਵਾਈ ਵਾਲਾ ਕੰਜ਼ਰਵੇਟਿਵ ਗਠਜੋੜ ਚੋਣਾਂ ਵਿਚ ਚੰਗਾ ਪ੍ਰਦਰਸ਼ਨ ਕਰੇਗਾ। 

ਅਲਬਾਨੀਜ਼ ਦੇ ਸੱਤਾ ਵਿਚ ਆਉਣ ਤੋਂ ਬਾਅਦ ਆਸਟਰੇਲੀਆ ਵਿਚ ਮਹਿੰਗਾਈ ਕਾਫ਼ੀ ਵਧ ਗਈ ਹੈ ਤੇ ਲੋਕਾਂ ਦੇ ਰਹਿਣ-ਸਹਿਣ ਦਾ ਖ਼ਰਚਾ ਵੀ ਵਧ ਗਿਆ ਹੈ।  ਪਿਛਲੀਆਂ ਚੋਣਾਂ ਤੋਂ ਬਾਅਦ ਵਿਆਜ ਦਰਾਂ 12 ਵਾਰ ਵਧਾਈਆਂ ਗਈਆਂ ਹਨ। ਅਲਬਾਨੀਜ਼ ਨੇ 2023 ਵਿਚ ਪੰਜ ਸਾਲਾਂ ਵਿਚ 1.2 ਮਿਲੀਅਨ ਘਰ ਬਣਾ ਕੇ ਘਰਾਂ ਦੀ ਘਾਟ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਦਿਸ਼ਾ ਵਿਚ ਤਰੱਕੀ ਕਾਫ਼ੀ ਹੌਲੀ ਰਹੀ ਹੈ।               (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement