ਕਰਤਾਰਪੁਰ ‘ਚ ਖੁਦਾਈ ਦੌਰਾਨ ਮਿਲਿਆ 500 ਸਾਲ ਪੁਰਾਣਾ ਖੂਹ
Published : Apr 29, 2019, 4:24 pm IST
Updated : Apr 29, 2019, 4:24 pm IST
SHARE ARTICLE
Kartarpur Sahib
Kartarpur Sahib

ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਹੈ ਖੂਹ

ਲਾਹੌਰ: ਪਾਕਿਸਤਾਨ ਦੇ ਲਾਹੌਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਰਤਾਰਪੁਰ ਦੇ ਗੁਰਦੁਆਰਾ ਡੇਰਾ ਸਾਹਿਬ ਦੇ ਨੇੜੇ ਖੁਦਾਈ ਦਾ ਕੰਮ ਚੱਲ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ, ਖੁਦਾਈ ਦੇ ਦੌਰਾਨ 500 ਸਾਲ ਪੁਰਾਣਾ ਖੂਹ ਮਿਲਿਆ ਹੈ ਤੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਹ ਖੂਹ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਹੈ। ਇਹ ਖੂਹ ਪੁਰਾਤਨ ਨਾਨਕਸ਼ਾਹੀ ਇੱਟਾਂ ਨਾਲ ਬਣਿਆ ਹੋਇਆ ਹੈ।

Khoo SahibKhoo Sahib

ਗੁਰਦੁਆਰੇ ਦੇ ਗ੍ਰੰਥੀ ਗੋਬਿੰਦ ਸਿੰਘ ਨੇ ਦੱਸਿਆ ਕਿ ਲਗਭੱਗ 20 ਫੁੱਟ ਡੂੰਘੇ ਇਸ ਖੂਹ ਨੂੰ ਫਿਰ ਤੋਂ ਚਾਲੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੂਹ ਵਿਚੋਂ ਜਾ ਪਾਣੀ ਮਿਲਿਆ ਹੈ ਉਹ ਪੂਰੀ ਤਰ੍ਹਾਂ ਨਾਲ ਬੈਕਟੀਰੀਆ ਮੁਕਤ ਹੈ ਤੇ ਉਸ ਵਿਚ ਜ਼ਖ਼ਮਾਂ ਨੂੰ ਭਰਨ ਤੇ ਰੋਗਾਂ ਨੂੰ ਦੂਰ ਕਰਨ ਦੇ ਗੁਣ ਪਾਏ ਗਏ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਉਸ ਖੂਹ ਦਾ ਮਿੱਠਾ ਪਾਣੀ ਪ੍ਰਸ਼ਾਦ ਦੇ ਤੌਰ ’ਤੇ ਦਿਤਾ ਜਾਵੇਗਾ।

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਭਾਰਤ ਤੋਂ ਆਉਣ ਵਾਲੇ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਇਹ ਖੂਹ ਖਿੱਚ ਦਾ ਕੇਂਦਰ ਬਣੇਗਾ।
 

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement