UK News : UK 'ਚ ਕਤਲ ਦੇ ਦੋਸ਼ੀ ਭਾਰਤੀ ਵਿਅਕਤੀ ਨੂੰ 16 ਸਾਲ ਦੀ ਸਜ਼ਾ
Published : Apr 29, 2024, 10:34 am IST
Updated : Apr 29, 2024, 10:34 am IST
SHARE ARTICLE
Indian man accused of murder in UK sentenced to 16 years News in punjabi
Indian man accused of murder in UK sentenced to 16 years News in punjabi

UK News : ਦੋ ਸਾਲ ਪਹਿਲਾਂ ਸਾਬਕਾ ਪ੍ਰੇਮਿਕਾ ਦਾ ਵਿਆਹ ਤੋਂ ਮਨ੍ਹਾ ਕਰਨ 'ਤੇ ਕੀਤਾ ਸੀ ਕਤਲ

Indian man accused of murder in UK sentenced to 16 years News in punjabi: ਬ੍ਰਿਟੇਨ 'ਚ ਆਪਣੀ ਸਾਬਕਾ ਪ੍ਰੇਮਿਕਾ ਦਾ ਕਤਲ ਕਰਨ ਵਾਲੇ ਭਾਰਤੀ ਵਿਅਕਤੀ ਨੂੰ 16 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹੈਦਰਾਬਾਦ ਦੇ ਰਹਿਣ ਵਾਲੇ 25 ਸਾਲਾ ਸ਼੍ਰੀਰਾਮ ਅੰਬਰਲਾ  (Sriram Amberla ਨੇ ਦੋ ਸਾਲ ਪਹਿਲਾਂ ਆਪਣੀ ਸਾਬਕਾ ਪ੍ਰੇਮਿਕਾ ਸੋਨਾ ਬੀਜੂ (Sona Biju) ਦਾ ਕਤਲ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਅਪਰਾਧ ਕਰਨ ਤੋਂ ਪਹਿਲਾਂ ਉਸ ਨੇ ਗੂਗਲ 'ਤੇ ਸਰਚ ਕੀਤਾ ਸੀ ਕਿ ਕਿਵੇਂ ਕਿਸੇ ਵਿਅਕਤੀ ਨੂੰ ਚਾਕੂ ਨਾਲ ਮੌਕੇ 'ਤੇ ਮਾਰਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਅੱਜ ਦਿਨ ਵਿਚ ਛਾਏ ਕਾਲੇ ਬੱਦਲ, ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ

ਦਰਅਸਲ ਅੰਬਰਲਾ ਸੋਨਾ ਨਾਲ ਵਿਆਹ ਕਰਨਾ ਚਾਹੁੰਦਾ ਸੀ ਪਰ ਸੋਨਾ ਨੇ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਇੱਕ ਦਿਨ ਅੰਬਰਲਾ ਉਸ ਰੈਸਟੋਰੈਂਟ ਵਿੱਚ ਪਹੁੰਚ ਗਿਆ ਜਿੱਥੇ ਸੋਨਾ ਕੰਮ ਕਰਦੀ ਸੀ। ਉੱਥੇ ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਉਸ ਨਾਲ ਵਿਆਹ ਨਹੀਂ ਕਰਵਾਇਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਹਾਲਾਂਕਿ ਉਹ ਫਿਰ ਵੀ ਵਿਆਹ ਲਈ ਰਾਜ਼ੀ ਨਹੀਂ ਹੋਈ।

ਇਹ ਵੀ ਪੜ੍ਹੋ: Punjab News : ਦੋ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ 

ਰੈਸਟੋਰੈਂਟ 'ਚ ਚਾਕੂ ਨਾਲ ਕੀਤਾ ਸੀ ਹਮਲਾ
ਸੋਨਾ ਨੇ ਅੰਬਰਲਾ ਨੂੰ ਕਿਹਾ ਸੀ ਕਿ ਉਹ ਉਸ ਦੇ ਮੁਤਾਬਕ ਨਹੀਂ ਰਹਿ ਸਕਦੀ। ਇਸ ਤੋਂ ਬਾਅਦ ਅੰਬਰਲਾ ਨੇ ਉਸ ਦੀ ਗਰਦਨ ਫੜੀ ਅਤੇ ਚਾਕੂ ਨਾਲ ਕਈ ਵਾਰ ਕੀਤੇ। ਸੋਨਾ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਕਰੀਬ ਇੱਕ ਮਹੀਨੇ ਤੱਕ ਚੱਲੇ ਇਲਾਜ ਤੋਂ ਬਾਅਦ ਉਸਦੀ ਮੌਤ ਹੋ ਗਈ ਸੀ।
ਅਦਾਲਤ 'ਚ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਸੋਨਾ 'ਤੇ ਹਮਲਾ ਕਰਨ ਤੋਂ ਪਹਿਲਾਂ ਅੰਬਰਲਾ ਨੇ ਗੂਗਲ 'ਤੇ ਸਰਚ ਕੀਤਾ ਸੀ ਕਿ ਕਿਸੇ ਵਿਅਕਤੀ ਨੂੰ ਚਾਕੂ ਨਾਲ ਆਸਾਨੀ ਨਾਲ ਕਿਵੇਂ ਮਾਰਿਆ ਜਾ ਸਕਦਾ ਹੈ? ਕਿਵੇਂ ਮਾਰਨ ਨਾਲ ਵਿਅਕਤੀ ਦੀ ਤੁਰੰਤ ਮੌਤ ਹੋ ਜਾਵੇਗੀ? 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Indian man accused of murder in UK sentenced to 16 years News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement