ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕੇ ਕਤਲ ਕਤਲ

By : GAGANDEEP

Published : May 29, 2023, 11:08 am IST
Updated : May 29, 2023, 2:27 pm IST
SHARE ARTICLE
photo
photo

ਟਾਪ 11 ਖਤਰਨਾਕ ਗੈਂਗਸਟਰਾਂ ‘ਚ ਸ਼ਾਮਲ ਸੀ ਸਮਰਾ

 

ਵੈਨਕੂਵਰ : ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿਚੋਂ ਇਕ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਅੱਜ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਵੈਨਕੂਵਰ ਵਿਚ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਹਾਲ ਤੋਂ ਬਾਹਰ ਆਇਆ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਗੁਰਗਿਆਂ ਨੇ 

ਇਹ ਵੀ ਪੜ੍ਹੋ: ਉਦਘਾਟਨ ਤੋਂ ਬਾਅਦ ਲਾਈਟ ਅਤੇ ਲੇਜ਼ਰ ਸ਼ੋਅ ਨੇ ਨਵੀਂ ਪਾਰਲੀਮੈਂਟ ਦੀ ਖੂਬਸੂਰਤੀ ਨੂੰ ਵਧਾਇਆ

ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਕ ਰਾਤ ਕਰੀਬ ਡੇਢ ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿਚ ਆਇਆ ਹੋਇਆ ਸੀ। ਹਮਲਾਵਰਾਂ ਨੇ ਉਸ ਵਾਹਨ ਨੂੰ ਵੀ ਅੱਗ ਲਗਾ ਦਿਤੀ ਜਿਸ ਵਿਚ ਉਹ ਆਏ ਸਨ। ਚਸ਼ਮਦੀਦਾਂ ਨੇ ਦਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

ਇਹ ਵੀ ਪੜ੍ਹੋ: ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਦਾਖ਼ਲਿਆਂ ਵਿਚ ਪਹਿਲੇ ਨੰਬਰ 'ਤੇ ਰਿਹਾ ਲੁਧਿਆਣਾ ਜ਼ਿਲ੍ਹਾ 

ਅਮਰਪ੍ਰੀਤ ਸਿੰਘ ਸਮਰਾ ਉਰਫ ਚੱਕੀ ਸੰਯੁਕਤ ਰਾਸ਼ਟਰ (UN) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਸੀ। ਉਸ ਦੇ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਵਿਚਕਾਰ ਕਾਰੋਬਾਰ ਨੂੰ ਲੈ ਕੇ ਦੁਸ਼ਮਣੀ ਸੀ। ਵਿਆਹ ਸਮਾਗਮ ਵਿਚ ਸ਼ਾਮਲ ਹੋਏ ਲੋਕਾਂ ਨੇ ਦਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ ਅਧਿਕਾਰੀ ਤਾਨੀਆ ਵਿਸਟਿਨ ਨੇ ਦਸਿਆ ਕਿ ਪੁਲਿਸ ਹੈਲਪਲਾਈਨ 'ਤੇ 1.30 ਵਜੇ ਕਾਲ ਆਈ ਅਤੇ ਪੁਲਿਸ ਉਸੇ ਸਮੇਂ ਉਥੇ ਪਹੁੰਚ ਗਈ। ਪੁਲਿਸ ਅਧਿਕਾਰੀ ਨੇ ਸੀਪੀਆਰ ਦੇ ਕੇ ਅਮਰਪ੍ਰੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਦਮ ਤੋੜ ਦਿਤਾ ਸੀ। ਪੁਲਿਸ ਨੇ ਨੰਬਰ ਜਾਰੀ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement