Trump's warning to Harvard University : 'ਹੁਣ ਸੁਧਾਰ ਜਾਉ...' ਟਰੰਪ ਦੀ ਹਾਰਵਰਡ ਯੂਨੀਵਰਸਿਟੀ ਨੂੰ ਚੇਤਾਵਨੀ
Published : May 29, 2025, 2:23 pm IST
Updated : May 29, 2025, 2:23 pm IST
SHARE ARTICLE
'Go reform now...' Trump's warning to Harvard University Latest News in Punjabi
'Go reform now...' Trump's warning to Harvard University Latest News in Punjabi

Trump's warning to Harvard University : ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 15% ਤਕ ਸੀਮਤ ਕਰਨ ਦੇ ਆਦੇਸ਼

'Go reform now...' Trump's warning to Harvard University Latest News in Punjabi : ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਉਹ ਪਹਿਲਾਂ ਹੀ ਹਾਰਵਰਡ ਦੇ ਫ਼ੰਡਿੰਗ 'ਤੇ ਸਵਾਲ ਉਠਾ ਚੁੱਕੇ ਹਨ। ਉਨ੍ਹਾਂ ਨੇ ਹਾਲ ਹੀ ਵਿਚ ਸੰਘੀ ਫ਼ੰਡਿੰਗ ਰੋਕਣ ਦਾ ਐਲਾਨ ਕੀਤਾ ਸੀ, ਜਿਸ ਨੂੰ ਅਦਾਲਤ ਨੇ ਫਿਲਹਾਲ ਰੋਕ ਦਿਤਾ ਹੈ। ਇਸ ਤੋਂ ਇਲਾਵਾ, ਟਰੰਪ ਪ੍ਰਸ਼ਾਸਨ ਨੇ ਹਰ ਤਰ੍ਹਾਂ ਦੇ ਵਿਦਿਆਰਥੀ ਵੀਜ਼ਾ 'ਤੇ ਵੀ ਪਾਬੰਦੀ ਲਗਾ ਦਿਤੀ ਹੈ, ਜਿਸ ਕਾਰਨ ਅਮਰੀਕਾ ਵਿਚ ਪੜ੍ਹ ਰਹੇ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਹੈ।

ਹਾਰਵਰਡ ਯੂਨੀਵਰਸਿਟੀ ਲਗਾਤਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੇ ਪ੍ਰਸ਼ਾਸਨ ਦੇ ਨਿਸ਼ਾਨੇ 'ਤੇ ਹੈ। ਤਾਜ਼ਾ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਟਰੰਪ ਨੇ ਇਕ ਸਖ਼ਤ ਸੰਦੇਸ਼ ਦਿਤਾ ਹੈ ਕਿ ਹਾਰਵਰਡ ਨੂੰ ਉਨ੍ਹਾਂ ਦੇ ਪ੍ਰਸ਼ਾਸਨ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਉਨ੍ਹਾਂ ਕਿਹਾ ਹੈ ਕਿ ਹਾਰਵਰਡ ਨੂੰ ਇੱਥੇ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 15% ਤਕ ਸੀਮਤ ਕਰਨੀ ਪਵੇਗੀ। ਇਸ ਨਾਲ ਅਮਰੀਕੀ ਵਿਦਿਆਰਥੀਆਂ ਲਈ ਦਾਖ਼ਲਾ ਲੈਣਾ ਆਸਾਨ ਹੋ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਨੂੰ ਵਿਦੇਸ਼ੀ ਵਿਦਿਆਰਥੀਆਂ ਦੀ ਪੂਰੀ ਸੂਚੀ ਸਰਕਾਰ ਨੂੰ ਵੀ ਪੇਸ਼ ਕਰਨੀ ਚਾਹੀਦੀ ਹੈ। 

ਜਾਣਕਾਰੀ ਅਨੁਸਾਰ ਹਾਰਵਰਡ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, ਹਰ ਸਾਲ ਲਗਭਗ 500 ਤੋਂ 800 ਭਾਰਤੀ ਵਿਦਿਆਰਥੀ ਇਸ ਵੱਕਾਰੀ ਯੂਨੀਵਰਸਿਟੀ ਵਿਚ ਦਾਖ਼ਲਾ ਲੈਂਦੇ ਹਨ। ਵਰਤਮਾਨ ਵਿਚ, 140 ਤੋਂ ਵੱਧ ਦੇਸ਼ਾਂ ਦੇ 10,158 ਅੰਤਰਰਾਸ਼ਟਰੀ ਵਿਦਿਆਰਥੀ ਹਾਰਵਰਡ ਵਿਚ ਪੜ੍ਹ ਰਹੇ ਹਨ।

ਦਰਅਸਲ, ਟਰੰਪ ਨੇ ਕਿਹਾ, 'ਹਾਰਵਰਡ ਨੂੰ ਵਿਦੇਸ਼ੀ ਵਿਦਿਆਰਥੀਆਂ ਦੇ ਦਾਖ਼ਲੇ 'ਤੇ 15% ਦੀ ਸੀਮਾ ਲਗਾਉਣੀ ਚਾਹੀਦੀ ਹੈ। ਨਾਲ ਹੀ, ਹਾਰਵਰਡ ਪ੍ਰਸ਼ਾਸਨ ਨੂੰ ਵਿਦੇਸ਼ੀ ਵਿਦਿਆਰਥੀਆਂ ਦੀ ਮੌਜੂਦਾ ਸੂਚੀ ਸਰਕਾਰ ਨੂੰ ਸੌਂਪਣੀ ਚਾਹੀਦੀ ਹੈ। ਹਾਰਵਰਡ ਪ੍ਰਸ਼ਾਸਨ ਨੂੰ ਹੁਣ ਸੁਧਾਰ ਕਰਨਾ ਚਾਹੀਦਾ ਹੈ।' ਉਹ ਸਾਡੇ ਦੇਸ਼ ਨਾਲ ਬਹੁਤ ਹੀ ਨਿਰਾਦਰ ਵਾਲਾ ਵਿਵਹਾਰ ਕਰ ਰਿਹਾ ਹੈ ਅਤੇ ਹਰ ਰੋਜ਼ ਆਪਣੇ ਆਪ ਨੂੰ ਮੁਸੀਬਤ ਵਿਚ ਪਾ ਰਿਹਾ ਹੈ।"

ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਬਹੁਤ ਸਾਰੇ ਸਥਾਨਕ ਵਿਦਿਆਰਥੀ ਹਨ ਜੋ ਹਾਰਵਰਡ ਅਤੇ ਹੋਰ ਸੰਸਥਾਵਾਂ ਵਿਚ ਜਾਣਾ ਚਾਹੁੰਦੇ ਹਨ, (ਪਰ) ਉਹ ਦਾਖ਼ਲਾ ਨਹੀਂ ਲੈ ਸਕਦੇ ਕਿਉਂਕਿ ਸਾਡੇ ਕੋਲ ਵਿਦੇਸ਼ੀ ਵਿਦਿਆਰਥੀ ਦੀ ਗਿਣਤੀ ਜਿਆਦਾ ਹੈ। ਮੈਨੂੰ ਲੱਗਦਾ ਹੈ ਕਿ ਵਿਦੇਸ਼ੀ ਵਿਦਿਆਰਥੀਆਂ ਦੀ ਸੀਮਾ 31 ਪ੍ਰਤੀਸ਼ਤ ਨਹੀਂ ਸਗੋਂ ਲਗਭਗ 15 ਪ੍ਰਤੀਸ਼ਤ ਹੋਣੀ ਚਾਹੀਦੀ ਹੈ। ਮੈਂ ਚਾਹੁੰਦਾ ਹਾਂ ਕਿ ਹਾਰਵਰਡ ਦੁਬਾਰਾ ਮਹਾਨ ਬਣੇ। ਇਸ ਤੋਂ ਇਲਾਵਾ, ਟਰੰਪ ਨੇ ਕਿਹਾ ਕਿ ਹਾਰਵਰਡ ਨੂੰ ਦਿਤੇ ਪੈਸੇ ਨੂੰ ਟਰੇਡ ਸਕੂਲਾਂ ਵਿਚ ਨਿਵੇਸ਼ ਕੀਤਾ ਜਾਣਾ ਚਾਹੀਦਾ ਹੈ ਜੋ ਲੋਕਾਂ ਨੂੰ ਪਲੰਬਿੰਗ ਅਤੇ ਇਲੈਕਟ੍ਰੀਕਲ ਕੰਮ ਵਰਗੇ ਹੁਨਰ ਸਿਖਾਉਂਦੇ ਹਨ। ਜਾਣਕਾਰੀ ਅਨੁਸਾਰ ਹਾਰਵਰਡ ਕੋਲ $52,000,000 (ਚਾਰ ਅਰਬ ਭਾਰਤੀ ਰੁਪਏ ਤੋਂ ਵੱਧ) ਫ਼ੰਡ ਹਨ।
 

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement