ਕੋਲੰਬੀਆ: ਜੇਲ੍ਹ 'ਚ ਅੱਗ ਲੱਗਣ ਕਾਰਨ 49 ਲੋਕਾਂ ਦੀ ਮੌਤ 
Published : Jun 29, 2022, 9:03 am IST
Updated : Jun 29, 2022, 9:03 am IST
SHARE ARTICLE
 Colombia: Prison fire kills 49
Colombia: Prison fire kills 49

ਇਹ ਸਪੱਸ਼ਟ ਨਹੀਂ ਹੈ ਕਿ ਮਰਨ ਵਾਲੇ ਸਾਰੇ ਕੈਦੀ ਸਨ ਜਾਂ ਨਹੀਂ

 

ਬੋਗੋਟਾ: ਦੱਖਣੀ-ਪੱਛਮੀ ਕੋਲੰਬੀਆ ਦੀ ਇੱਕ ਜੇਲ੍ਹ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 49 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ। ਰਾਸ਼ਟਰੀ ਜੇਲ੍ਹ ਪ੍ਰਣਾਲੀ ਦੇ ਡਾਇਰੈਕਟਰ, ਟੀਟੋ ਕੈਸਟੇਲਾਨੋਸ ਨੇ ਰੇਡੀਓ ਕਾਰਾਕੋਲ ਨੂੰ ਦੱਸਿਆ ਕਿ ਇਹ ਸਪੱਸ਼ਟ ਨਹੀਂ ਹੈ ਕਿ ਮਰਨ ਵਾਲੇ ਸਾਰੇ ਕੈਦੀ ਸਨ ਜਾਂ ਨਹੀਂ।
ਉਨ੍ਹਾਂ ਨੇ ਕਿਹਾ ਕਿ ਤੁਲੁਆ ਸ਼ਹਿਰ ਦੀ ਇੱਕ ਮੱਧਮ-ਸੁਰੱਖਿਆ ਜੇਲ੍ਹ ਵਿਚ ਦੰਗੇ ਦੀ ਕੋਸ਼ਿਸ਼ ਦੌਰਾਨ ਸੋਮਵਾਰ ਸਵੇਰੇ ਅੱਗ ਲੱਗ ਗਈ।

ਇਸ ਘਟਨਾ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 49 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੈਦੀਆਂ ਨੇ ਅੱਗ ਲੱਗਣ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ ਪਰ ਫਿਰ ਵੀ 49 ਲੋਕ ਮਰ ਗਏ। ਕਾਰਾਕੋਲ ਰੇਡੀਓ ਦੇ ਅਧਿਕਾਰੀਆਂ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਰਿਪੋਰਟਾਂ ਮੁਤਾਬਕ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਰਾਸ਼ਟਰਪਤੀ ਇਵਾਨ ਡੂਕ ਨੇ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਕਿ ਤੁਲੁਆ ਦੀ ਜੇਲ੍ਹ 'ਚ ਹੋਏ ਹਾਦਸੇ 'ਤੇ ਅਸੀਂ ਸੋਗ ਪ੍ਰਗਟ ਕਰਦੇ ਹਾਂ। ਮੈਂ ਇਸ ਖੌਫਨਾਕ ਘਟਨਾ ਬਾਰੇ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੇਰੀ ਸੰਵੇਦਨਾ ਪੀੜਤ ਪਰਿਵਾਰਾਂ ਦੇ ਨਾਲ ਹੈ।

SHARE ARTICLE

ਏਜੰਸੀ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement