
ਟਰੇਨ 'ਚ ਕਰੀਬ 198 ਯਾਤਰੀ ਅਤੇ ਚਾਲਕ ਦਲ ਦੇ 13 ਮੈਂਬਰ ਸਵਾਰ ਸਨ
ਲਾਸ ਏਂਜਲਸ: ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਪਾਣੀ ਦੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਇਕ ਟਰੇਨ ਪਟੜੀ ਤੋਂ ਉਤਰ ਗਈ, ਜਿਸ ਕਾਰਨ 16 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।
ਇਹ ਵੀ ਪੜ੍ਹੋ: ਦੋਰਾਹਾ 'ਚ ਨਹਿਰ 'ਚ ਡਿੱਗੀ ਆਲਟੋ ਕਾਰ, ਬਜ਼ੁਰਗ ਜੋੜੇ ਦੀ ਮੌਕੇ 'ਤੇ ਹੋਈ ਮੌਤ
ਅਮਰੀਕੀ ਰਾਸ਼ਟਰੀ ਯਾਤਰੀ ਰੇਲਮਾਰਗ ਕੰਪਨੀ ਐਮਟਰੈਕ ਦੇ ਮਾਲਕ ਨੇ ਦਸਿਆ ਕਿ ਇਹ ਹਾਦਸਾ ਕੈਲੀਫੋਰਨੀਆ ਦੇ ਦੱਖਣੀ ਵੈਂਚੁਰਾ ਕਾਉਂਟੀ ਦੇ ਸ਼ਹਿਰ ਮੂਰਪਾਰਕ ਵਿੱਚ ਬੁੱਧਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 11:15 ਵਜੇ ਵਾਪਰਿਆ।
ਇਹ ਵੀ ਪੜ੍ਹੋ: ਖੰਨਾ 'ਚ ਨਸ਼ੀਲੀਆਂ ਗੋਲੀਆਂ ਦੀ ਖੇਪ ਬਰਾਮਦ, ਅੰਮ੍ਰਿਤਸਰ 'ਚ ਵੈਲਡਿੰਗ ਦਾ ਕੰਮ ਕਰਦਾ ਸੀ ਮੁਲਜ਼ਮ
ਟਰੇਨ 'ਚ ਕਰੀਬ 198 ਯਾਤਰੀ ਅਤੇ ਚਾਲਕ ਦਲ ਦੇ 13 ਮੈਂਬਰ ਸਵਾਰ ਸਨ, ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਪਰ ਘਟਨਾ 'ਚ ਜ਼ਖ਼ਮੀ ਹੋਏ ਟਰੱਕ ਡਰਾਈਵਰ ਦੀ ਹਾਲਤ ਗੰਭੀਰ ਹੈ, ਜਦਕਿ ਬਾਕੀ ਜ਼ਖ਼ਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।