ਖ਼ਬਰਾਂ |

ਤਾਜ਼ਾ |

Pakistan ਨੇ ਸੁਰੱਖਿਆ ਖਤਰੇ ਦੇ ਮੱਦੇਨਜ਼ਰ ਅਫਗਾਨਿਸਤਾਨ ਨਾਲ ਲਗਦੀ ਸਰਹੱਦ ਕੀਤੀ ਬੰਦ
Published : Jun 29, 2025, 9:26 pm IST
Updated : Jun 29, 2025, 9:26 pm IST
SHARE ARTICLE
Pakistan closes border with Afghanistan over security threat
Pakistan closes border with Afghanistan over security threat

ਆਤਮਘਾਤੀ ਹਮਲੇ ਵਿਚ ਘੱਟੋ-ਘੱਟ 13 ਸੁਰੱਖਿਆ ਕਰਮਚਾਰੀ ਮਾਰੇ ਗਏ

Pakistan News: ਪਾਕਿਸਤਾਨ ਨੇ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਅਫਗਾਨਿਸਤਾਨ ਨਾਲ ਲਗਦੀ ਇਕ ਪ੍ਰਮੁੱਖ ਸਰਹੱਦ ਨੂੰ ਅਗਲੇ ਨੋਟਿਸ ਤਕ ਅਸਥਾਈ ਤੌਰ ਉਤੇ ਬੰਦ ਕਰ ਦਿਤਾ ਹੈ। ਪਾਕਿਸਤਾਨ ਦੇ ਇਕ ਸੀਨੀਅਰ ਸੁਰੱਖਿਆ ਅਧਿਕਾਰੀ ਨੇ ਦਸਿਆ ਕਿ ਖੈਬਰ ਪਖਤੂਨਖਵਾ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿਚ ਸਨਿਚਰਵਾਰ ਨੂੰ ਹੋਏ ਆਤਮਘਾਤੀ ਹਮਲੇ ਅਤੇ ਅਫਗਾਨਿਸਤਾਨ ਦੀ ਸਰਹੱਦ ਨਾਲ ਲਗਦੇ ਸੂਬੇ ਵਿਚ ਝੜਪਾਂ ਤੋਂ ਬਾਅਦ ਗੁਲਾਮ ਖਾਨ ਸਰਹੱਦ ਨੂੰ ਬੰਦ ਕਰ ਦਿਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ ਉੱਤਰੀ ਵਜ਼ੀਰਿਸਤਾਨ ’ਚ ਕਰਫਿਊ ਲਗਾ ਦਿਤਾ ਗਿਆ ਹੈ ਅਤੇ ਸਰਹੱਦ (ਗੁਲਾਮ ਖਾਨ) ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿਤਾ ਗਿਆ ਹੈ। ਆਤਮਘਾਤੀ ਹਮਲੇ ਵਿਚ ਘੱਟੋ-ਘੱਟ 13 ਸੁਰੱਖਿਆ ਕਰਮਚਾਰੀ ਮਾਰੇ ਗਏ ਸਨ ਅਤੇ ਤਿੰਨ ਹੋਰ ਜ਼ਖਮੀ ਹੋ ਗਏ ਸਨ। ਅੰਤਰਿਮ ਅਫਗਾਨ ਸਰਕਾਰ ਦੇ ਸਰਹੱਦੀ ਬਲਾਂ ਦੇ ਬੁਲਾਰੇ ਆਬਿਦੁੱਲਾ ਫਾਰੂਕੀ ਨੇ ਐਤਵਾਰ ਨੂੰ ਬੰਦ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਨੇ ਇਸ ਕਦਮ ਲਈ ਕੋਈ ਸਪੱਸ਼ਟ ਸਪੱਸ਼ਟੀਕਰਨ ਨਹੀਂ ਦਿਤਾ ਹੈ।

Location: Pakistan, Islamabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement