ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ
Published : Aug 29, 2022, 2:38 pm IST
Updated : Aug 29, 2022, 2:38 pm IST
SHARE ARTICLE
A Punjabi youth who went to Canada died in a road accident
A Punjabi youth who went to Canada died in a road accident

ਪਿਛਲੇ 6 ਸਾਲਾਂ ਤੋਂ ਪਰਿਵਾਰ ਸਮੇਤ ਰਹਿ ਰਿਹਾ ਸੀ ਕੈਨੇਡਾ

ਚੰਗੇ ਭਵਿੱਖ ਤੇ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਮੋਗਾ ਦੇ ਪਿੰਡ ਘੋਲੀਆ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਹਿਚਾਣ ਜਗਸੀਰ ਸਿੰਘ ਗਿੱਲ ਵਜੋਂ ਹੋਈ ਹੈ। 
 ਮ੍ਰਿਤਕ ਨੌਜਵਾਨ ਪੇਸ਼ੇ ਤੋਂ ਟਰੱਕ ਡਰਾਈਵਰ ਸੀ। ਉਹ, ਪਤਨੀ ਅਤੇ ਦੋ ਬੱਚਿਆਂ ਸਮੇਤ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਕੈਲਗਰੀ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ ’ਤੇ ਜਾਂਦਿਆ ਪਸ਼ੂਆਂ ਨਾਲ ਭਰੇ ਟਰੱਕ ਨੇ ਨੌਜਵਾਨ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਦੋਵੇਂ ਟਰੱਕ ਪਲਟ ਗਏ ਅਤੇ ਅੱਗ ਲੱਗ ਗਈ, ਜਗਸੀਰ ਤੇ ਦੂਜੇ ਟਰੱਕ ਦੇ ਡਰਾਈਵਰ ਦੀ ਸੜ ਕੇ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰਾਂਸ-ਕੈਨੇਡਾ ਹਾਈਵੇਅ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement