ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖ਼ਾਨ ਨੂੰ ਰਾਹਤ: ਹਾਈ ਕੋਰਟ ਨੇ 3 ਸਾਲ ਦੀ ਸਜ਼ਾ ’ਤੇ ਲਗਾਈ ਰੋਕ
Published : Aug 29, 2023, 2:23 pm IST
Updated : Aug 29, 2023, 2:23 pm IST
SHARE ARTICLE
Imran Khan's Conviction, 3-Year Sentence Suspended By Islamabad High Court
Imran Khan's Conviction, 3-Year Sentence Suspended By Islamabad High Court

ਇਮਰਾਨ ਖ਼ਾਨ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਵਿਚ ਚੁਨੌਤੀ ਦਿਤੀ ਸੀ



ਇਸਲਾਮਾਬਾਦ: ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋਸ਼ੀ ਠਹਿਰਾਉਣ ਅਤੇ ਤਿੰਨ ਸਾਲ ਦੀ ਕੈਦ ਦੀ ਸਜ਼ਾ 'ਤੇ ਰੋਕ ਲਗਾ ਦਿਤੀ। ਚੀਫ਼ ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਤਾਰਿਕ ਮਹਿਮੂਦ ਜਹਾਂਗੀਰੀ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ।

ਇਹ ਵੀ ਪੜ੍ਹੋ: ਪ੍ਰਿੰਸੀਪਲ ਦੀ ਛੇੜਛਾੜ ਤੋਂ ਪ੍ਰੇਸ਼ਾਨ ਵਿਦਿਆਰਥਣਾਂ ਨੇ ਸੀ.ਐਮ. ਯੋਗੀ ਨੂੰ ਖੂਨ ਨਾਲ ਲਿਖਿਆ ਪੱਤਰ 

ਬੈਂਚ ਨੇ ਮਾਮਲੇ 'ਚ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਚੁਨੌਤੀ ਦੇਣ ਵਾਲੀ ਇਮਰਾਨ ਦੀ ਪਟੀਸ਼ਨ 'ਤੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੋਮਵਾਰ ਨੂੰ ਅਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸਲਾਮਾਬਾਦ ਦੀ ਇਕ ਸੈਸ਼ਨ ਅਦਾਲਤ ਨੇ 5 ਅਗਸਤ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ (ਪੀ.ਟੀ.ਆਈ.) ਦੇ 70 ਸਾਲਾ ਪ੍ਰਧਾਨ ਇਮਰਾਨ ਖਾਨ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ: ਮਲਕੀਤ ਦਾਸ ਦੀ ਗਊਸ਼ਾਲਾ 'ਚ 20 ਲੱਖ ਰਿਸ਼ਵਤ ਲੈਣ ਦੇ ਮਾਮਲੇ ਵਿਚ ਤਤਕਾਲੀ IG ਦੀ ਭੂਮਿਕਾ

ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਨੂੰ 2018 ਅਤੇ 2022 ਦੇ ਵਿਚਕਾਰ ਪ੍ਰਧਾਨ ਮੰਤਰੀ ਵਜੋਂ ਅਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪ੍ਰਵਾਰ ਨੂੰ ਪ੍ਰਾਪਤ ਰਾਜਨੀਤਿਕ ਤੋਹਫ਼ਿਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਵੇਚਣ ਦਾ ਦੋਸ਼ੀ ਮੰਨਣ ਤੋਂ ਬਾਅਦ ਸਜ਼ਾ ਸੁਣਾਈ ਗਈ ਸੀ।

ਇਹ ਵੀ ਪੜ੍ਹੋ: ਕੈਲੇਫ਼ੋਰਨੀਆ ਅਸੈਂਬਲੀ ਨੇ ਜਾਤ ਵਿਤਕਰੇ ਵਿਰੋਧੀ ਬਿਲ ਪਾਸ ਕੀਤਾ  

ਸੈਸ਼ਨ ਕੋਰਟ ਨੇ ਪੀ.ਟੀ.ਆਈ. ਦੇ ਮੁਖੀ ’ਤੇ ਅਗਲੇ ਪੰਜ ਸਾਲਾਂ ਲਈ ਸਿਆਸੀ ਗਤੀਵਿਧੀਆਂ ਵਿਚ ਹਿੱਸਾ ਲੈਣ ’ਤੇ ਵੀ ਰੋਕ ਲਗਾ ਦਿਤੀ ਸੀ, ਜਿਸ ਨਾਲ ਉਨ੍ਹਾਂ ਵਲੋਂ ਆਉਣ ਵਾਲੀਆਂ ਚੋਣਾਂ ਲੜਨ ਉਤੇ ਵੀ ਰੋਕ ਲਗਾਈ ਗਈ ਸੀ। ਇਮਰਾਨ ਖ਼ਾਨ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਵਿਚ ਚੁਨੌਤੀ ਦਿਤੀ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement