ਖ਼ਬਰਾਂ |

ਤਾਜ਼ਾ |

ਇਮਰਾਨ ਖ਼ਾਨ ਨੂੰ ਰਾਹਤ, ਇਕ ਕੇਸ ਵਿਚ ਕਤਲ ਲਈ ਉਕਸਾਉਣ ਦੇ ਦੋਸ਼ ਖਾਰਜ 
Published : Aug 29, 2023, 8:22 am IST
Updated : Aug 29, 2023, 8:22 am IST
SHARE ARTICLE
Imran Khan
Imran Khan

ਅਦਾਲਤ ਨੇ ਇਮਰਾਨ ਖ਼ਾਨ ਖ਼ਿਲਾਫ਼ ਹੋਈ ਐੱਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਕ੍ਰਿਕਟਰ ਇਮਰਾਨ ਖ਼ਾਨ ਨੂੰ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਕਤਲ ਕੇਸ 'ਚੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਹੋਈ ਐੱਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ। ਇਮਰਾਨ ਖ਼ਾਨ ਦੇ ਵਕੀਲ ਨਈਮ ਪੰਜੁਥਾ ਨੇ ਟਵਿੱਟਰ 'ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਕਿਹਾ ਕਿ ਇਕ ਅਦਾਲਤ ਨੇ ਇਮਰਾਨ ਖ਼ਾਨ ਵਿਰੁੱਧ ਲੱਗੇ ਕਤਲ ਦੇ ਦੋਸ਼ਾਂ ਨੂੰ ਖ਼ਾਰਿਜ ਕਰ ਦਿੱਤਾ ਹੈ।

ਨਈਮ ਪੰਜੁਥਾ ਨੇ ਟਵੀਟ ਕਰਦਿਆਂ ਲਿਖਿਆ, "ਕਵੇਟਾ ਦੇ ਅੰਦਰ ਬਿਜਲੀ ਰੋਡ 'ਤੇ ਖ਼ਾਨ ਸਾਹਿਬ ਦੇ ਉੱਪਰ ਝੂਠਾ ਮੁਕੱਦਮਾ ਲਗਾਇਆ ਗਿਆ। ਅੱਜ ਉਹ ਐੱਫ.ਆਈ.ਆਰ. ਖ਼ਾਰਿਜ ਹੋ ਗਈ। ਅੱਜ ਉਸ ਮਾਮਲੇ ਵਿਚ ਉਹ ਬਾ-ਇੱਜ਼ਤ ਬਰੀ ਹੋ ਗਏ।" ਜ਼ਿਕਰਯੋਗ ਹੈ ਕਿ ਅਪ੍ਰੈਲ 2022 ਵਿਚ ਸਰਕਾਰ ਡਿੱਗਣ ਤੋਂ ਬਾਅਦ ਇਮਰਾਨ ਖ਼ਾਨ ਮੁਸੀਬਤਾਂ ਵਿਚ ਘਿਰੇ ਹੋਏ ਹਨ ਤੇ ਉਸ ਤੋਂ ਬਾਅਦ ਤੋਂ ਇਮਰਾਨ ਖ਼ਾਨ 100 ਤੋਂ ਵੱਧ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਇਸਲਾਮਾਬਾਦ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਇਸ ਮਹੀਨੇ ਤੋਸ਼ਾਖ਼ਾਨਾ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ 3 ਸਾਲ ਦੀ ਸਜ਼ਾ ਸੁਣਾਈ ਹੈ।
 


 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement