
Pakistan News : ਮੁੱਖ ਮੰਤਰੀ ਮਰੀਅਮ ਨੇ ਪਾਣੀ ਬਾਹਰ ਕੱਢਣ ਲਈ ਕਿਹਾ
Pakistan News in Punjabi : ਪਾਕਿਸਤਾਨ ਲਹਿੰਦੇ ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ਪੰਜਾਬ ਦੀ ਸੀਐਮ ਮਰੀਅਮ ਨਵਾਜ਼ ਨੇ ਗੁਰੂਦੁਆਰਾ ਸ੍ਰੀ ਕਰਤਾਰ ਸਾਹਿਬ ਨੂੰ ਸਾਫ਼ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਮਰੀਅਮ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚੋਂ ਪਾਣੀ ਬਾਹਰ ਕੱਢਿਆ ਜਾਵੇ ਤਾਂ ਕਿ ਸਿੱਖ ਭਾਈਚਾਰੇ ਨੂੰ ਆਸਾਨੀ ਹੋ ਸਕੇ, ਕਿਉਂਕਿ ਇਹ ਉਨ੍ਹਾਂ ਦਾ ਮਕੱਦਸ ਸਥਾਨ ਹੈ। ’’ਗੁਰਦੁਆਰਾ ਸਾਹਿਬ ਵਿੱਚ ਕਈ ਫੁੱਟ ਪਾਣੀ ਭਰ ਗਿਆ ਹੈ।
ਦੱਸ ਦੇਈਏ ਕਿ ਪਾਕਿਸਤਾਨ ’ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਰਾਵੀ ਦਰਿਆ ਨਾਲ ਆਏ ਹੜ੍ਹ ਕਾਰਨ ਪਾਣੀ ਭਰ ਗਿਆ ਹੈ। ਹੜ੍ਹਾਂ ਤੋਂ ਬਾਅਦ ਹੋਏ ਭਾਰੀ ਨੁਕਸਾਨ ਦੇ ਮੱਦੇ ਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਸਰਕਾਰ ਵਲੋਂ ਵਿਸ਼ੇਸ਼ ਤੌਰ ’ਤੇ ਡਰੋਨ ਰਾਹੀਂ ਤਸਵੀਰਾਂ ਖਿਚਵਾ ਕੇ ਸੰਗਤਾਂ ਲਈ ਜਾਰੀ ਕੀਤੀਆਂ ਗਈਆਂ ਹਨ।
ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੀਆਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿਚ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਏ ਗੁਰਦੁਆਰਾ ਸਾਹਿਬ ਦੀ ਮੁੱਖ ਇਮਾਰਤ ਚਾਰ ਦਿਵਾਰੀ ਤੋਂ ਇਲਾਵਾ ਭਾਰਤ ਤੋਂ ਪਾਕਿਸਤਾਨ ਆਉਣ ਜਾਣ ਵਾਲੇ ਸ਼ਰਧਾਲੂਆਂ ਦੇ ਮੁੱਖ ਮਾਰਗ ਜੋ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਹੈ, ਉਸ ਦੀਆਂ ਵੀ ਭਿਆਨਕ ਤਸਵੀਰਾਂ ਪਾਣੀ ਨਾਲ ਭਰੀਆਂ ਹੋਈਆਂ ਵਿਖਾਈ ਦੇ ਰਹੀਆਂ ਹਨ।
(For more news apart from Orders to clean Gurudwara Kartar Sahib, Chief Minister Maryam asks to drain water News in Punjabi, stay tuned to Rozana Spokesman)