ਕੈਨੇਡਾ ਦੇ ਕਿਊਬਿਕ ਸੂਬੇ ਵਿਚ ਦਸਤਾਰ 'ਤੇ ਪਾਬੰਦੀ ਲਗਾਉਣ ਦਾ ਮਾਮਲਾ ਭਖਿਆ, ਗਲੋਬਲ ਸਿੱਖ ਕੌਂਸਲ ਨੇ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ
Published : Sep 29, 2024, 9:54 am IST
Updated : Sep 29, 2024, 3:13 pm IST
SHARE ARTICLE
The matter of banning turban in Quebec province of Canada
The matter of banning turban in Quebec province of Canada

ਨਵੇਂ ਕਾਨੂੰਨ ਅਨੁਸਾਰ ਕੈਨੇਡਾ ਦੇ ਕਿਊਬਿਕ ਸੂਬੇ 'ਚ ਦਸਤਾਰ 'ਤੇ ਪਾਬੰਦੀ

The matter of banning turban in Quebec province of Canada:  ਗਲੋਬਲ ਸਿੱਖ ਕੌਂਸਲ ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ ਵਿਵਾਦਤ 'ਬਿੱਲ-21' ਨਾਮੀ ਕਾਨੂੰਨ ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਇਸ ਵਿਵਾਦਤ ਕਾਨੂੰਨ ਨੂੰ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਹੈ। ਇਸ ਕਾਨੂੰਨ ਤਹਿਤ ਜਨਤਕ ਖੇਤਰ ਵਿਚ ਨੌਕਰੀ ਕਰ ਰਹੇ ਸਿੱਖਾਂ ਨੂੰ ਦਫ਼ਤਰਾਂ ਅਤੇ ਕੰਮ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ ਲਗਾਈ ਗਈ ਹੈ।

ਜੀ.ਐਸ.ਸੀ. ਨੇ ਕਿਹਾ ਹੈ ਕਿ ਇਹ ਕਾਨੂੰਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਯੁਕਤ ਰਾਸ਼ਟਰ ਦੇ ਵਿਸ਼ਵਵਿਆਪੀ ਘੋਸ਼ਣਾ ਪੱਤਰ ਦੀ ਸਿੱਧੇ ਤੌਰ 'ਤੇ ਉਲੰਘਣਾ ਕਰਦਾ ਹੈ।ਇਸ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਤੋਂ ਇਸ ਭਖਵੇਂ ਮਾਮਲੇ ਉਪਰ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਬਿਆਨ ਵਿੱਚ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੈਨੇਡਾ ਮੁਲਕ ਦਾ ਸੰਵਿਧਾਨ ਸਾਰੇ ਦੇਸ਼ ਦੇ ਨਾਗਰਿਕਾਂ ਨੂੰ ਧਰਮ ਦੀ ਆਜ਼ਾਦੀ ਦੀ ਗਰੰਟੀ ਦਿੰਦਾ ਹੈ। ਇਸ ਤੋਂ ਇਲਾਵਾ ਨਸਲੀ ਅਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਕਰਨ ਦੇ ਵਚਨਬੱਧ ਵਾਲੀਆਂ ਸੰਯੁਕਤ ਰਾਸ਼ਟਰ ਦੀਆਂ ਸੰਧੀਆਂ ਨੂੰ ਕੈਨੇਡਾ ਨੇ ਪ੍ਰਵਾਨ ਕੀਤਾ ਹੋਇਆ ਹੈ। ਉਨਾਂ ਕਿਹਾ ਕਿ ਕਿਊਬਿਕ ਰਾਜ ਦਾ ਇਹ ਕਾਨੂੰਨ ਆਪਣੇ ਨਾਗਰਿਕਾਂ ਨਾਲ ਉਹਨਾਂ ਦੇ ਧਾਰਮਿਕ ਵਿਸ਼ਵਾਸਾਂ ਦੇ ਅਧਾਰ 'ਤੇ ਵਿਤਕਰੇ ਨੂੰ ਜਾਇਜ਼ ਠਹਿਰਾਉਂਦਾ ਹੈ ਅਤੇ ਉਹਨਾਂ ਦੇ ਬੁਨਿਆਦੀ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement