
ਦੁਨੀਆ ਭਰ ਵਿਚ ਦੀਵਾਲੀ ਅਤੇ ਬੰਦੀਛੋੜ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸੇ ਤਰ੍ਹਾਂ ਆਸਟ੍ਰੇਲੀਆ ਭਰ ਵਿਚ
ਕੈਨਬਰਾ : ਦੁਨੀਆ ਭਰ ਵਿਚ ਦੀਵਾਲੀ ਅਤੇ ਬੰਦੀਛੋੜ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸੇ ਤਰ੍ਹਾਂ ਆਸਟ੍ਰੇਲੀਆ ਭਰ ਵਿਚ ਵੀ ਦੀਵਾਲੀ ਅਤੇ ਬੰਦੀਛੋੜ ਦਿਵਸ ਦਾ ਤਿਓਹਾਰ ਬੜੇ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਮੈਲਬੌਰਨ ਦੇ ਗੁਰਦੁਆਰਿਆਂ ਵਿਚ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਸੀ। ਬੰਦੀਛੋੜ ਦਿਵਸ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਪ੍ਰੋਗਰਾਮ ਕਰਵਾਏ ਗਏ ਸਨ।
Australia celebrate Bandi Chhor Divas
ਇਸ ਦੌਰਾਨ ਗੁਰਦੁਆਰਿਆਂ ਵਿਚ ਸਜਾਏ ਗਏ ਦੀਵਾਨਾਂ ਵਿਚ ਸੰਗਤਾਂ ਨੇ ਸ਼ਬਦ ਕੀਰਤਨ ਅਤੇ ਢਾਡੀ ਵਾਰਾਂ ਸਵਰਣ ਕੀਤੀਆਂ। ਭਾਵੇਂ ਕਿ ਇਸ ਦੌਰਾਨ ਕੁੱਝ ਥਾਵਾਂ 'ਤੇ ਬਾਰਿਸ਼ ਆ ਗਈ ਸੀ ਪਰ ਫਿਰ ਵੀ ਸੰਗਤ ਨੇ ਇਸ ਤਿਓਹਾਰ ਨੂੰ ਧੂਮਧਾਮ ਨਾਲ ਮਨਾਇਆ ਅਤੇ ਗੁਰਦੁਆਰਾ ਸਾਹਿਬ ਵਿਚ ਮੋਮਬੱਤੀਆਂ ਜਗਾ ਕੇ ਰੌਸ਼ਨੀ ਦਾ ਤਿਓਹਾਰ ਮਨਾਇਆ ਗਿਆ। ਇਸ ਦੌਰਾਨ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿਚ ਸਿੱਖ ਨੌਜਵਾਨਾਂ ਨੇ ਗਤਕੇ ਦੇ ਜ਼ੌਹਰ ਵਿਖਾਏ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਸਿੰਘਾਂ ਦੇ ਕਰਤੱਵ ਦੇਖਣ ਲਈ ਮੌਜੂਦ ਸਨ।
Australia celebrate Bandi Chhor Divas
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਆਸਟ੍ਰੇਲੀਆ ਦੀਆਂ ਸਿੱਖ ਸੰਗਤਾਂ ਵੱਲੋਂ ਲਗਾਤਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਆਸਟ੍ਰੇਲੀਆ ਦੇ ਵੱਖ-ਵੱਖ ਖੇਤਰਾਂ ਵਿਚ ਨਗਰ ਕੀਰਤਨ ਕੱਢੇ ਜਾ ਰਹੇ ਨੇ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਈ ਤਕ ਪਹੁੰਚਾਇਆ ਜਾ ਸਕੇ ਅਤੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਇਆ ਜਾ ਸਕੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।