
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਰਜਨਟੀਨਾ ਦੇ ਬਿਊਲਸ ਆਯਰਸ ਵਿਚ ਆਯੋਜਿਤ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਵੱਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ..........
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਰਜਨਟੀਨਾ ਦੇ ਬਿਊਲਸ ਆਯਰਸ ਵਿਚ ਆਯੋਜਿਤ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਵੱਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨਾਲ ਤਿੰਨ ਪੱਖੀ ਬੈਠਕ ਕਰਨਗੇ। ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਇਹ ਤਿੰਨ ਪੱਖੀ ਬੈਠਕ ਟਰੰਪ ਅਤੇ ਆਬੇ ਦੇ ਵਿਚ ਦੀ ਦੋ ਪੱਖੀ ਬੈਠਕ ਦਾ ਵਿਸਥਾਰ ਹੈ। 30 ਨਵੰਬਰ ਅਤੇ 1 ਦਸੰਬਰ ਨੂੰ ਆਯੋਜਿਤ ਹੋ ਰਹੇ ਜੀ-20 ਸਿਖਰ ਸੰਮੇਲਨ ਦੌਰਾਨ ਟਰੰਪ ਦਾ ਕਈ ਨੇਤਾਵਾਂ ਨਾਲ ਬੈਠਕ ਦਾ ਪ੍ਰੋਗਰਾਮ ਹੈ।
Donald Trump
ਇਸ ਸਾਲਾਨਾ ਬੈਠਕ ਵਿਚ ਵਿਸ਼ਵ ਦੀਆਂ 20 ਉੱਚ ਅਰਥ ਵਿਵਸਥਾਵਾਂ ਵਾਲੇ ਦੇਸ਼ਾਂ ਦੇ ਨੇਤਾ ਹਿੱਸਾ ਲੈਣਗੇ ਪਰ ਸਾਰਿਆਂ ਦੀਆਂ ਨਜ਼ਰ ਟਰੰਪ ਦੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਹੋਣ ਵਾਲੀ ਮੁਲਾਕਾਤ 'ਤੇ ਹੋਵੇਗੀ। ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਨੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਪੱਤਰਕਾਰਾਂ ਨੂੰ ਦਸਿਆ ਕਿ ਟਰੰਪ ਅਰਜਨਟੀਨਾ ਦੇ ਰਾਸ਼ਟਰਪਤੀ ਮੌਰਿਸਿਓ ਮੈਕਰੀ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਇਨ ਅਤੇ ਤੁਰਕੀ ਦੇ ਰਾਸ਼ਟਰਪਤੀ ਰਜਬ ਤੈਯਬ ਅਰਦੌਣ ਨਾਲ ਬੈਠਕ ਕਰਨਗੇ।
Japan's Prime Minister Shinzo Abe
ਉਨ੍ਹਾਂ ਨੇ ਕਿਹਾ ਕਿ ਟਰੰਪ-ਆਬੇ ਵਿਚਕਾਰ ਦੋ ਪੱਖੀ ਬੈਠਕ ਵਿਚ ਮੋਦੀ ਦੇ ਹਿੱਸਾ ਲੈਣ ਨਾਲ ਇਹ ਤਿੰਨ ਪੱਖੀ ਬੈਠਕ ਵਿਚ ਤਬਦੀਲ ਹੋ ਜਾਵੇਗੀ। ਵੋਲਟਨ ਨੇ ਕਿਹਾ,''ਟਰੰਪ ਅਰਜਨਟੀਨਾ ਦੇ ਰਾਸ਼ਟਰਪਤੀ ਮੌਰਿਸਿਓ ਮੈਕਰੀ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਇਨ, ਤੁਰਕੀ ਦੇ ਰਾਸ਼ਟਰਪਤੀ ਰਜਬ ਤੈਯਬ ਅਰਦੌਣ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨਾਲ ਮੁਲਾਕਾਤ ਕਰਨਗੇ।'' ਉਨ੍ਹਾਂ ਨੇ ਕਿਹਾ,''ਰਾਸ਼ਟਰਪਤੀ ਟਰੰਪ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਵੀ ਮਿਲਣਗੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਡਿਨਰ 'ਤੇ ਮਿਲਣਗੇ।''(ਪੀਟੀਆਈ)