ਸਿਡਨੀ 'ਚ ਤੂਫ਼ਾਨ ਤੇ ਭਾਰੀ ਮੀਂਹ, ਜਨ-ਜੀਵਨ ਪ੍ਰਭਾਵਿਤ
Published : Nov 29, 2018, 8:55 am IST
Updated : Nov 29, 2018, 8:55 am IST
SHARE ARTICLE
Thunderstorms and Heavy Rains in Sydney
Thunderstorms and Heavy Rains in Sydney

ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਬੁਧਵਾਰ ਨੂੰ ਭਾਰੀ ਮੀਂਹ ਕਾਰਨ ਹੜ੍ਹ ਦੀ ਸਥਿਤੀ ਪੈਦਾ ਹੋ ਗਈ......

ਸਿਡਨੀ : ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਬੁਧਵਾਰ ਨੂੰ ਭਾਰੀ ਮੀਂਹ ਕਾਰਨ ਹੜ੍ਹ ਦੀ ਸਥਿਤੀ ਪੈਦਾ ਹੋ ਗਈ। ਇਸ ਕਾਰਨ ਜਹਾਜ਼ ਅਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਅਤੇ ਕਈ ਗੱਡੀਆਂ ਸੜਕਾਂ 'ਤੇ ਹੀ ਫਸ ਗਈਆਂ। ਐਮਰਜੈਂਸੀ ਸੇਵਾਵਾਂ ਵੀ ਸਥਿਤੀ ਤੋਂ ਨਜਿੱਠਣ ਵਿਚ ਜੁਟੀਆਂ ਹੋਈਆਂ ਹਨ। ਭਿਆਨਕ ਤੂਫਾਨ ਅਤੇ ਭਾਰੀ ਮੀਂਹ ਕਾਰਨ ਆਸਟ੍ਰੇਲੀਆ ਦਾ ਸਭ ਤੋਂ ਵੱਡਾ ਸ਼ਹਿਰ ਪ੍ਰਭਾਵਿਤ ਹੋਇਆ। ਸਥਾਨਕ ਮੌਸਮ ਵਿਭਾਗ ਦੇ ਮੁਤਾਬਕ ਕਈ ਥਾਵਾਂ 'ਤੇ ਕੁਝ ਘੰਟਿਆਂ ਦੇ ਅੰਦਰ ਹੀ 106 ਮਿਲੀਮੀਟਰ ਤੋਂ ਵਧੇਰੇ ਦਾ ਮੀਂਹ ਦਰਜ ਕੀਤਾ ਗਿਆ। ਸ਼ਹਿਰ ਵਿਚ ਪੂਰੇ ਨਵੰਬਰ ਮਹੀਨੇ ਵਿਚ ਔਸਤਨ 84 ਮਿਲੀਮੀਟਰ ਮੀਂਹ ਪੈਂਦਾ ਹੈ।

ਤੂਫ਼ਾਨ ਕਾਰਨ ਵਾਪਰੇ ਸੜਕ ਹਾਦਸਿਆਂ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਅਤੇ ਰਾਹਤ ਕੰਮ ਦੌਰਾਨ ਰੁੱਖ ਡਿੱਗਣ ਕਾਰਨ ਦੋ ਪੁਲਿਸ ਕਰਮਚਾਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਨ੍ਹਾਂ ਵਿਚ ਇਕ ਮਹਿਲਾ ਕਾਂਸਟੇਬਲ ਹੈ ਜਿਸ ਦੇ ਪੈਰ ਦੀ ਹੱਡੀ ਟੁੱਟ ਗਈ। ਐਮਰਜੈਂਸੀ ਸੇਵਾਵਾਂ ਨੇ ਦਸਿਆ ਕਿ ਉਨ੍ਹਾਂ ਨੇ ਸਵੇਰੇ-ਸਵੇਰੇ ਕਰੀਬ 12 ਹੜ੍ਹ ਬਚਾਅ ਮੁਹਿੰਮਾਂ ਚਲਾਈਆਂ। ਸਹਾਇਕ ਪੁਲਿਸ ਕਮਿਸ਼ਨਰ ਮਾਇਕਲ ਕੌਰਬੀ ਨੇ ਦਸਿਆ ਕਿ ਅੱਜ ਅਸੀਂ ਜਿਸ ਸਥਿਤੀ ਦਾ ਸਾਹਮਣਾ ਕਰ ਰਹੇ ਹਾਂ ਉਹ ਬਹੁਤ ਖ਼ਰਾਬ ਹੈ। ਮੈਂ ਗੱਡੀ 'ਤੇ ਜਾਣ ਵਾਲਿਆਂ ਅਤੇ ਪੈਦਲ ਚੱਲਣ ਵਾਲੇ ਸਾਰੇ ਲੋਕਾਂ ਨੂੰ ਅਪਣਾ ਧਿਆਨ ਰਖਣ ਦੀ ਅਪੀਲ ਕਰਦਾ ਹਾਂ।  (ਪੀਟੀਆਈ)

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement