ਅਗਲੇ ਸਾਲ ਸੰਗਤਾਂ ਲਈ ਖੋਲ੍ਹਿਆ ਜਾਵੇਗਾ ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਇਹ ਅਸਥਾਨ
Published : Dec 29, 2021, 4:02 pm IST
Updated : Dec 29, 2021, 4:25 pm IST
SHARE ARTICLE
Guruduara Pehli Patshahi Sachkhand sahib (Pakistan )
Guruduara Pehli Patshahi Sachkhand sahib (Pakistan )

18ਵੀਂ ਸਦੀ ਦੀ ਸ਼ੁਰੂਆਤ ਵਿਚ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਇਆ ਸੀ ਗੁਰਦੁਆਰਾ

 ਗੁਰਦੁਆਰਾ ਸਾਹਿਬ ਦੀ ਪੁਰਾਣੀ ਇਮਾਰਤ ਨੂੰ ਵੀ ਉਸੇ ਤਰ੍ਹਾਂ ਬਹਾਲ ਰੱਖਿਆ ਗਿਆ ਹੈ 

ਪਾਕਿਸਤਾਨ ਦੇ ਸਿੱਖ ਨੁਮਾਇੰਦਿਆਂ ਨੇ ਭਾਰਤੀ ਸ਼ਰਧਾਲੂਆਂ ਲਈ ਸਿੰਧ ਸਥਿਤ ਗੁਰਦੁਆਰੇ ਖੋਲ੍ਹਣ ਬਾਰੇ PM ਇਮਰਾਮ ਖਾਨ ਨੂੰ ਕੀਤੀ ਅਪੀਲ 


ਸਿੰਧ (ਬਾਬਰ ਜਲੰਧਰੀ) : ਸ਼ਿਕਾਰਪੁਰ ਸਿੰਧ ਵਿਚ 200 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਦਾ ਕੰਮ ਚਲ ਰਿਹਾ ਹੈ ਜੋ ਕਿ 90 ਫ਼ੀਸਦ ਮੁਕੰਮਲ ਹੋ ਚੁੱਕਾ ਹੈ। ਬਾਬੇ ਨਾਨਕ ਦੀ ਚਰਨਸ਼ੋਹ ਪ੍ਰਾਪਤ ਤ੍ਰਿਖੀ ਗੁਰਦੁਆਰਾ ਸਾਹਿਬ ਵਿਖੇ ਚਲ ਰਹੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਆਖਰੀ ਪੜਾਅ ਵਿਚ ਪਹੁੰਚ ਚੁੱਕਾ ਹੈ। ਜਾਣਕਾਰੀ ਅਨੁਸਾਰ ਅਗਲੇ ਸਾਲ ਫਰਵਰੀ ਮਹੀਨੇ ਤੱਕ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਖੋਲ੍ਹਿਆ ਜਾ ਸਕਦਾ ਹੈ।

Guruduara Pehli Patshahi Sachkhand sahib (Pakistan )Guruduara Pehli Patshahi Sachkhand sahib (Pakistan )

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਆਪਣੀਆਂ ਚਾਰ ਉਦਾਸੀਆਂ ਦੇ ਸਮੇਂ ਵੱਖ-ਵੱਖ ਦੇਸ਼ਾਂ ਵਿਚ ਗਏ ਅਤੇ ਇਸ ਦੌਰਾਨ ਹੀ ਉਹ ਪਾਕਿਸਤਾਨ ਸਥਿਤ ਇਸ ਅਸਥਾਨ 'ਤੇ ਵੀ ਰੁਕੇ ਸਨ। ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਇਸ ਅਸਥਾਨ ਦੇ ਨਵੀਨੀਕਰਨ ਦਾ ਕੰਮ ਅਕਤੂਬਰ 2020 ਵਿਚ ਸ਼ੁਰੂ ਕੀਤਾ ਗਿਆ ਸੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿਕਾਸ ਸਿੰਘ ਵਲੋਂ ਕਾਰਸੇਵਾ ਦੀ ਜ਼ਿਮੇਵਾਰੀ ਨਿਭਾਈ ਜਾ ਰਹੀ ਹੈ।

ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਲਈ ਉਕਾਬ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 20 -20 ਲੱਖ ਰੁਪਏ ਦਿਤੇ ਗਏ। ਇਸ ਤੋਂ ਇਲਾਵਾ ਹੋਰ ਸਿੱਖ ਸੰਗਤਾਂ ਨੇ ਵੀ ਵੱਧ ਚੜ੍ਹ ਕੇ ਸਹਿਯੋਗ ਦਿਤਾ ਹੈ। ਸਕੱਤਰ ਵਿਕਾਸ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਦੋ ਮੰਜ਼ਿਲਾ ਇਮਾਰਤ ਅਤੇ ਹੋਰ ਕੰਮ ਪੂਰੇ ਹੋ ਚੁਕੇ ਹਨ ਅਤੇ ਹੁਣ ਰੰਗ ਰੋਗਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

Guruduara Pehli Patshahi Sachkhand sahib (Pakistan )Guruduara Pehli Patshahi Sachkhand sahib (Pakistan )

ਉਨ੍ਹਾਂ ਦੱਸਿਆ ਕਿ ਬਾਬੇ ਨਾਨਕ ਨੇ ਉਦਾਸੀਆਂ ਦਾ ਮੁੱਢਲਾ ਸਮਾਂ ਇਥੇ ਬਤੀਤ ਕੀਤਾ ਸੀ ਇਸ ਲਈ ਇਸ ਗੁਰਦੁਆਰਾ ਸਾਹਿਬ ਨੂੰ ਪਹਿਲੀ ਪਾਤਸ਼ਾਹੀ ਸੱਚਖੰਡ ਸਾਹਿਬ ਕਿਹਾ ਜਾਂਦਾ ਹੈ। 

ਉਨ੍ਹਾਂ ਦੱਸਿਆ ਕਿ ਇਹ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਨੇ 18ਵੀਂ ਸਦੀ ਦੇ ਸ਼ੁਰੂ ਵਿਚ ਬਣਵਾਇਆ ਸੀ। ਇਸ ਲਈ ਗੁਰਦੁਆਰਾ ਸਾਹਿਬ ਦੀ ਪੁਰਾਣੀ ਇਮਾਰਤ ਨੂੰ ਵੀ ਉਸੇ ਤਰ੍ਹਾਂ ਬਹਾਲ ਰੱਖਿਆ ਗਿਆ ਹੈ। ਨਵੀਨੀਕਰਨ ਦੌਰਾਨ ਇਮਾਰਤ ਦੇ ਦਰਵਾਜ਼ੇ, ਖਿੜਕੀਆਂ ਆਦਿ ' ਤੇ ਸਿੱਖ ਰਿਵਾਇਤਾਂ ਦੀ ਪੇਸ਼ਕਾਰੀ ਕੀਤੀ ਗਈ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੁਖੀ ਅਮੀਰ ਸਿੰਘ ਨੇ ਗਲਬਾਤ ਕਰਦਿਆਂ ਦੱਸਿਆ ਕਿ ਫ਼ਰਵਰੀ 2022 ਵਿਚ ਸੰਗਤਾਂ ਲਈ ਖੋਲ੍ਹ ਦਿੱਤਾ ਜਾਵੇਗਾ। 

Giani Harpreet SinghGiani Harpreet Singh

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀਂ ਸੱਦਾ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਰਵਰੀ 'ਚ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿਚ ਉਹ ਪਾਕਿਸਤਾਨ ਆਉਣਗੇ ਅਤੇ ਇਸ ਮੌਕੇ ਹੀ ਉਨ੍ਹਾਂ ਨੂੰ ਇਸ ਇਤਿਹਾਸਿਕ ਗੁਰਦੁਆਰੇ ਦੇ ਦਰਸ਼ਨ ਵੀ ਕਰਵਾਏ ਜਾਣਗੇ। ਸਕੱਤਰ ਵਿਕਾਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਮੰਗ ਕੀਤੀ ਹੈ ਕਿ ਭਾਰਤੀ ਸ਼ਰਧਾਲੂਆਂ ਨੂੰ ਸਿੰਧ ਵਿਚ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਦੀ ਵੀ ਇਜਾਜ਼ਤ ਦਿਤੀ ਜਾਵੇ।

Imran KhanImran Khan

ਦੱਸ ਦੇਈਏ ਕਿ ਹੁਣ ਤੱਕ ਭਾਰਤੀ ਸ਼ਰਧਾਲੂਆਂ ਨੂੰ ਸਿਰਫ਼ ਪਾਕਿਸਤਾਨ ਦੇ ਪੰਜਾਬ ਸੂਬੇ ਅੰਦਰ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੀ ਹੀ ਇਜਾਜ਼ਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੰਧ ਸਥਿਤ ਗੁਰਦੁਆਰੇ ਵੀ ਭਾਰਤੀ ਸ਼ਰਧਾਲੂਆਂ ਲਈ ਖੋਲ੍ਹ ਦਿਤੇ ਜਾਂਦੇ ਹਨ ਤਾਂ ਕਰਤਾਰਪੁਰ ਲਾਂਘੇ ਤੋਂ ਬਾਅਦ ਪਾਕਿਸਤਾਨ ਵਲੋਂ ਚੁੱਕਿਆ ਇਹ ਦੂਜਾ ਵੱਡਾ ਕਦਮ ਹੋਵੇਗਾ ਜਿਸ ਦੀ ਪੂਰੀ ਦੁਨੀਆ ਵਿਚ ਸ਼ਲਾਘਾ ਹੋਵੇਗੀ।

Guruduara Pehli Patshahi Sachkhand sahib (Pakistan )Guruduara Pehli Patshahi Sachkhand sahib (Pakistan )

ਦੱਸਣਯੋਗ ਹੈ ਕਿ ਉਕਾਫ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹ ਅਤੇ ਡਿਪਟੀ ਸਕੱਤਰ ਇਮਰਾਨ ਗੌਂਦਲ ਵੀ ਇਸ ਗੁਰਦੁਆਰਾ ਸਾਹਿਬ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਚਲ ਰਹੇ ਨਵੀਨੀਕਰਨ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਸਿੱਖ ਸੰਗਤ ਨੂੰ ਵਧਾਈ ਵੀ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement