ਚੀਨ ਦੇ ਪੁਲ ’ਤੇ 200 ਤੋਂ ਵੱਧ ਵਾਹਨ ਆਪਸ 'ਚ ਟਕਰਾਏ

By : GAGANDEEP

Published : Dec 29, 2022, 7:48 am IST
Updated : Dec 29, 2022, 7:48 am IST
SHARE ARTICLE
photo
photo

ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।

 

ਬੀਜਿੰਗ: ਚੀਨ ਵਿਚ ਬੁੱਧਵਾਰ ਸਵੇਰੇ ਬਹੁਤ ਸੰਘਣੀ ਧੁੰਦ ਕਾਰਨ ਹੇਨਾਨ ਸੂਬੇ ਦੇ ਕੇਂਦਰੀ ਚੀਨੀ ਸ਼ਹਿਰ ਝੇਂਗਜ਼ੂ ਵਿਚ ਇਕ ਪੁਲ ’ਤੇ ਦਰਜਨਾਂ ਵਾਹਨ ਹਾਦਸਾਗ੍ਰਸਤ ਹੋ ਗਏ। ਦੇਸ਼ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿਤੀ। 

ਸੋਸ਼ਲ ਮੀਡੀਆ ’ਤੇ ਘਟਨਾ ਸਬੰਧੀ ਤਸਵੀਰਾਂ ਅਤੇ ਵੀਡੀਉਜ਼ ਵਿਚ ਕਈ ਕਾਰਾਂ ਅਤੇ ਟਰੱਕਾਂ ਨੂੰ ਇਕ ਦੂਜੇ ਨਾਲ ਟਕਰਾਉਂਦੇ ਹੋਏ ਅਤੇ ਜ਼ੇਂਗਜਿਨ ਹੁਆਂਗੇ ਬ੍ਰਿਜ ’ਤੇ ਢੇਰ ਹੁੰਦੇ ਦੇਖਿਆ ਜਾ ਸਕਦਾ ਹੈ। ਸੀਸੀਟੀਵੀ ਅਨੁਸਾਰ ਹਾਦਸੇ ਵਾਲੀ ਥਾਂ ’ਤੇ ਕਈ ਲੋਕ ਜ਼ਖ਼ਮੀ ਹੋਏ ਹਨ ਅਤੇ ਫਾਇਰ ਵਿਭਾਗ ਪੁਲ ਰਾਹਤ ਅਤੇ ਬਚਾਅ ਕਾਰਜਾਂ ’ਚ ਲੱਗਾ ਹੋਇਆ ਹੈ।

ਸਥਾਨਕ ਟੈਲੀਵਿਜ਼ਨ ਮੁਤਾਬਕ ਘਟਨਾ ਵਾਲੀ ਥਾਂ ’ਤੇ ਪਹੁੰਚੀ ਬਚਾਅ ਟੀਮ ਦਾ ਮੁਢਲਾ ਅੰਦਾਜ਼ਾ ਹੈ ਕਿ ਹਾਦਸੇ ’ਚ 200 ਤੋਂ ਵੱਧ ਵਾਹਨ ਸ਼ਾਮਲ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਜ਼ੇਂਗਜ਼ੂ ਟਰੈਫ਼ਿਕ ਅਧਿਕਾਰੀਆਂ ਵਲੋਂ ਜਾਰੀ ਬਿਆਨ ਮੁਤਾਬਕ ਸਥਾਨਕ ਟਰੈਫ਼ਿਕ ਪੁਲਿਸ ਨੇ ਧੁੰਦ ਦੇ ਮੌਸਮ ਕਾਰਨ ਦੋ ਘੰਟੇ ਪਹਿਲਾਂ ਸਾਰੇ ਵਾਹਨਾਂ ਨੂੰ ਪੁਲ ਤੋਂ ਲੰਘਣ ’ਤੇ ਪਾਬੰਦੀ ਲਗਾ ਦਿਤੀ ਸੀ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement