US News: ਅਮਰੀਕਾ ਵਿਚ ਡਿਗਰੀ ਦਾ ਸੁਪਨਾ ਹੋਵੇਗਾ ਮਹਿੰਗਾ! ਕਾਲਜ-ਯੂਨੀਵਰਸਿਟੀਆਂ ਵਲੋਂ ਫੀਸਾਂ ਵਿਚ 30% ਵਾਧੇ ਦਾ ਐਲਾਨ
Published : Dec 29, 2023, 1:07 pm IST
Updated : Dec 29, 2023, 1:08 pm IST
SHARE ARTICLE
Dream of Degree in America will be expensive
Dream of Degree in America will be expensive

3.25 ਲੱਖ ਭਾਰਤੀ ਵਿਦਿਆਰਥੀ ਹੋਣਗੇ ਪ੍ਰਭਾਵਤ

US News: ਭਾਰਤੀ ਵਿਦਿਆਰਥੀਆਂ ਦਾ ਅਮਰੀਕੀ ਡਿਗਰੀ ਦਾ ਸੁਪਨਾ ਮਹਿੰਗਾ ਹੋ ਰਿਹਾ ਹੈ। ਖ਼ਬਰਾਂ ਮੁਤਾਬਕ ਅਮਰੀਕਾ ਦੇ ਕਾਲਜ-ਯੂਨੀਵਰਸਿਟੀਆਂ ਨੇ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਤੋਂ ਫੀਸਾਂ ਵਿਚ 30 ਫ਼ੀ ਸਦੀ ਵਾਧੇ ਦਾ ਐਲਾਨ ਕੀਤਾ ਹੈ। ਕੈਲੀਫੋਰਨੀਆ ਅਤੇ ਸਟੈਨਫੋਰਡ ਯੂਨੀਵਰਸਿਟੀ ਨੇ ਪਹਿਲਾਂ ਹੀ ਫੀਸਾਂ ਵਧਾ ਦਿਤੀਆਂ ਹਨ। ਨਵੇਂ ਸਾਲ ਤੋਂ ਅਮਰੀਕਾ ਦੇ 50 ਸੂਬਿਆਂ ਵਲੋਂ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਫੀਸਾਂ ਵਿਚ ਵਾਧੇ ਦੇ ਐਲਾਨ ਨਾਲ ਲਗਭਗ 3.25 ਲੱਖ ਭਾਰਤੀ ਵਿਦਿਆਰਥੀ ਸੱਭ ਤੋਂ ਵੱਧ ਪ੍ਰਭਾਵਤ ਹੋਣਗੇ।

ਅਮਰੀਕਾ ਵਿਚ ਕੌਮਾਂਤਰੀ ਵਿਦਿਆਰਥੀਆਂ ਵਿਚ ਭਾਰਤੀ ਵਿਦਿਆਰਥੀ ਸੱਭ ਤੋਂ ਵੱਧ ਹਨ। ਇੱਥੇ ਹਰ ਸਾਲ ਲਗਭਗ ਇੱਕ ਲੱਖ ਨਵੇਂ ਭਾਰਤੀ ਵਿਦਿਆਰਥੀ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਅਪਲਾਈ ਕਰਦੇ ਹਨ। ਇਕ ਅੰਦਾਜ਼ੇ ਮੁਤਾਬਕ ਫੀਸਾਂ 'ਚ ਵਾਧੇ ਤੋਂ ਬਾਅਦ ਹਰ ਭਾਰਤੀ ਵਿਦਿਆਰਥੀ 'ਤੇ ਡਿਗਰੀ ਕੋਰਸ ਦੌਰਾਨ ਕਰੀਬ 10 ਲੱਖ ਰੁਪਏ ਦਾ ਵਾਧੂ ਬੋਝ ਪਵੇਗਾ।

ਅਮਰੀਕਾ ਦੀ ਸੱਭ ਤੋਂ ਵੱਡੀ ਸਰਕਾਰੀ ਯੂਨੀਵਰਸਿਟੀ ਕੈਲੀਫੋਰਨੀਆ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਬਾਇਡਨ ਨੇ ਟੀਚਿੰਗ ਸਟਾਫ ਦੀ ਤਨਖਾਹ 972 ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1215 ਰੁਪਏ ਕਰ ਦਿਤੀ ਹੈ। ਸਰਕਾਰ ਨੇ ਵਧੀਆਂ ਤਨਖਾਹਾਂ ਲਈ ਵਾਧੂ ਫੰਡ ਜਾਰੀ ਨਹੀਂ ਕੀਤੇ ਹਨ। ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਫੀਸਾਂ ਵਧਾ ਕੇ ਭਰਪਾਈ ਕੀਤੀ ਜਾ ਰਹੀ ਹੈ।

2% ਤੋਂ ਘੱਟ ਵਿਦਿਆਰਥੀਆਂ ਨੂੰ ਮਿਲਦਾ ਹੈ ਵਜ਼ੀਫ਼ਾ

ਫ਼ੀਸ ਵਾਧੇ ਦੇ ਨਾਲ-ਨਾਲ ਕਾਲਜ ਯੂਨੀਵਰਸਿਟੀ ਨੇ ਵਜ਼ੀਫ਼ੇ ਵਿਚ ਵੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸਟੈਨਫੋਰਡ ਯੂਨੀਵਰਸਿਟੀ ਦੇ ਵਿਦਿਆਰਥੀ ਸਮਰਥ ਦਾ ਕਹਿਣਾ ਹੈ ਕਿ ਫੀਸਾਂ ਵਿਚ 30% ਦਾ ਵਾਧਾ ਕੀਤਾ ਗਿਆ ਹੈ ਪਰ ਸਕਾਲਰਸ਼ਿਪ ਵਿਚ ਸਿਰਫ 5% ਦਾ ਵਾਧਾ ਕੀਤਾ ਗਿਆ ਹੈ। ਭਾਰਤ ਤੋਂ ਆਉਣ ਵਾਲੇ ਲਗਪਗ 3.25 ਲੱਖ ਵਿਦਿਆਰਥੀਆਂ ਵਿਚੋਂ ਸਿਰਫ਼ 6 ਹਜ਼ਾਰ ਹੀ ਵਜ਼ੀਫ਼ਾ ਪ੍ਰਾਪਤ ਕਰ ਪਾਉਂਦੇ ਹਨ।

(For more Punjabi news apart from Dream of Degree in America will be expensive, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement