Hafiz Saeed: ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਹਾਫ਼ਿਜ਼ ਸ਼ਈਅਦ ਦੀ ਹਵਾਲਗੀ ਦੀ ਕੀਤੀ ਮੰਗ
Published : Dec 29, 2023, 8:09 am IST
Updated : Dec 29, 2023, 8:09 am IST
SHARE ARTICLE
India demands handing over of Hafiz Saeed
India demands handing over of Hafiz Saeed

ਹਾਫ਼ਿਜ਼ ਸਈਅਦ ਜੰਮੂ-ਕਸ਼ਮੀਰ ’ਚ ਕਈ ਅਤਿਵਾਦੀ ਘਟਨਾਵਾਂ ’ਚ ਸ਼ਾਮਲ ਰਿਹਾ ਹੈ

Hafiz Saeed:: ਭਾਰਤ ਨੇ ਪਾਕਿਸਤਾਨ ਤੋਂ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਅਤੇ ਖ਼ਤਰਨਾਕ ਅਤਿਵਾਦੀ ਹਾਫ਼ਿਜ਼ ਸਈਦੀ ਦੀ ਹਵਾਲਗੀ ਦੀ ਮੰਗ ਕੀਤੀ ਹੈ। ਇਹ ਖ਼ਬਰ ਪਾਕਿਸਤਾਨੀ ਮੀਡੀਆ ਤੋਂ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਹਾਫ਼ਿਜ਼ ਸਈਦ ਦੀ ਹਵਾਲਗੀ ਲਈ ਪਾਕਿਸਤਾਨੀ ਵਿਦੇਸ਼ ਮੰਤਰਾਲੇ ਕੋਲ ਰਸਮੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਹਾਫ਼ਿਜ਼ ਸਈਦ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਹੈ। ਭਾਰਤ ਸਰਕਾਰ ਨੇ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੂੰ ਹਾਫ਼ਿਜ਼ ਸਈਅਦ ਨੂੰ ਭਾਰਤ ਹਵਾਲੇ ਕਰਨ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਅਜੇ ਤਕ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।

ਜ਼ਿਕਰਯੋਗ ਹੈ ਕਿ ਹਾਫ਼ਿਜ਼ ਸਈਅਦ ਪਾਕਿਸਤਾਨੀ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਸੰਸਥਾਪਕ ਹੈ ਅਤੇ ਹਾਫ਼ਿਜ਼ ਸਈਦ ਜੰਮੂ-ਕਸ਼ਮੀਰ ’ਚ ਕਈ ਅਤਿਵਾਦੀ ਘਟਨਾਵਾਂ ’ਚ ਸ਼ਾਮਲ ਰਿਹਾ ਹੈ। ਉਹ ਭਾਰਤ ਵਿਚ ਮੋਸਟ ਵਾਂਟੇਡ ਅਤਿਵਾਦੀਆਂ ਦੀ ਸੂਚੀ ਵਿਚ ਸ਼ਾਮਲ ਹੈ। ਅਮਰੀਕਾ ਨੇ ਵੀ ਹਾਫ਼ਿਜ਼ ਸਈਦ ਨੂੰ ਅਤਿਵਾਦੀ ਐਲਾਨ ਕੀਤਾ ਹੈ ਅਤੇ ਉਸ ’ਤੇ 10 ਮਿਲੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।  ਹਾਫ਼ਿਜ਼ ਸਈਅਦ 2008 ਦੇ ਮੁੰਬਈ ਅਤਿਵਾਦੀ ਹਮਲੇ ਅਤੇ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਵੀ ਹੈ।

ਕੱੁਝ ਸਾਲ ਪਹਿਲਾਂ ਤਕ ਹਾਫ਼ਿਜ਼ ਸਈਦ ਪਾਕਿਸਤਾਨ ’ਚ ਖੁਲ੍ਹੇਆਮ ਘੁੰਮ ਰਿਹਾ ਸੀ ਅਤੇ ਅਪਣੇ ਸੰਗਠਨ ਲਈ ਚੰਦਾ ਇਕੱਠਾ ਕਰ ਰਿਹਾ ਸੀ ਪਰ ਅੰਤਰਰਾਸ਼ਟਰੀ ਦਬਾਅ ਵਧਣ ਤੋਂ ਬਾਅਦ ਸਾਲ 2019 ’ਚ ਹਾਫ਼ਿਜ਼ ਸਈਅਦ ਨੂੰ ਪਾਕਿਸਤਾਨ ’ਚ ਗ੍ਰਿਫ਼ਤਾਰ ਕਰ ਲਿਆ ਅਤੇ ਅਤਿਵਾਦ ਨੂੰ ਵਿੱਤ ਪੋਸ਼ਣ ਦੇ ਦੋਸ਼ ’ਚ 15 ਸਾਲ ਜੇਲ ਦੀ ਸਜ਼ਾ ਸੁਣਾਈ ਗਈ। ਪਿਛਲੇ ਸਾਲ ਵੀ ਪਾਕਿਸਤਾਨੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਅਤਿਵਾਦੀ ਘਟਨਾਵਾਂ ਲਈ ਪੈਸਾ ਇਕੱਠਾ ਕਰਨ ਦੇ ਦੋਸ਼ ’ਚ 31 ਸਾਲ ਦੀ ਸਜ਼ਾ ਸੁਣਾਈ ਸੀ।

(For more Punjabi news apart fromIndia demands handing over of Hafiz Saeed, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement