ਪਾਕਿ ‘ਚ ਪਹਿਲੀ ਵਾਰ ਇਕ ਸਿੱਖ ਬਣਿਆ ਪਾਰਲੀਮਾਨੀ ਸਕੱਤਰ
Published : Jan 30, 2019, 4:51 pm IST
Updated : Jan 30, 2019, 4:51 pm IST
SHARE ARTICLE
In a first, Sikh lawmaker becomes parliamentary secretary
In a first, Sikh lawmaker becomes parliamentary secretary

ਜਿਥੇ ਪਾਕਿਸਤਾਨ ਸਰਕਾਰ ਸਿੱਖਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਜਾ ਰਹੀ ਹੈ, ਉਥੇ ਹੀ ਹੁਣ ਪਾਕਿ ਨੇ ਪਹਿਲੀ ਵਾਰ...

ਲਾਹੌਰ : ਜਿਥੇ ਪਾਕਿਸਤਾਨ ਸਰਕਾਰ ਸਿੱਖਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਜਾ ਰਹੀ ਹੈ, ਉਥੇ ਹੀ ਹੁਣ ਪਾਕਿ ਨੇ ਪਹਿਲੀ ਵਾਰ ਸਿੱਖ ਨੂੰ ਪਾਰਲੀਮਾਨੀ ਸਕੱਤਰ ਨਿਯੁਕਤ ਕਰ ਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਪ੍ਰਤੀ ਅਪਣੀ ਦਰਿਆ ਦਿਲੀ ਵਿਖਾ ਦਿਤੀ ਹੈ। ਪਾਕਿਸਤਾਨ ਸਰਕਾਰ ਨੇ ਮਹਿੰਦਰਪਾਲ ਸਿੰਘ ਨਾਮਕ ਸਿੱਖ ਨੂੰ ਪਾਰਲੀਮਾਨੀ ਸਕੱਤਰ ਨਿਯੁਕਤ ਕੀਤਾ ਹੈ।

ਦੱਸ ਦਈਏ ਕਿ ਮਹਿੰਦਰਪਾਲ ਸਿੰਘ ਲਹਿੰਦੇ ਪੰਜਾਬ ਦੀ ਅਸੈਂਬਲੀ ਦਾ ਮੈਂਬਰ ਹੈ ਜਿਸ ਨੂੰ ਪਾਕਿਸਤਾਨ ਸਰਕਾਰ ਨੇ ਪਾਰਲੀਮਾਨੀ ਸਕੱਤਰ ਨਿਯੁਕਤ ਕੀਤਾ ਹੈ। ਮਹਿੰਦਰਪਾਲ ਸਿੰਘ ਨੇ ਅਪਣੇ ਅਹੁਦੇ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵੱਖ-ਵੱਖ ਭਾਈਚਾਰਿਆਂ ਤੋਂ ਨੁਮਾਇੰਦਿਆਂ ਦਾ ਚੁਣੇ ਜਾਣਾ ਦੇਸ਼ ਲਈ ਚੰਗਾ ਸੰਕੇਤ ਹੈ। ਪਿਛਲੇ ਦਿਨੀਂ ਇਕ ਸਿੱਖ ਨੌਜਵਾਨ ਨੂੰ ਪੰਜਾਬ ਦੇ ਰਾਜਪਾਲ ਦਾ ਲੋਕ ਸੰਪਰਕ ਅਧਿਕਾਰੀ ਨਿਯੁਕਤ ਕੀਤੇ ਜਾਣ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ

ਕਿ ਹਾਲ ਹੀ ਵਿਚ ਹਿੰਦੂ ਔਰਤ ਨੂੰ ਸਿੰਧ ਦੀ ਸਿਵਲ ਜੱਜ ਲਾਏ ਜਾਣ ਤੋਂ ਘੱਟ ਗਿਣਤੀਆਂ ਭਾਈਚਾਰਿਆਂ ਵਿਚ ਦੇਸ਼ ਪ੍ਰਤੀ ਵਿਸ਼ਵਾਸ ਵਧਣ ਦਾ ਸੰਕੇਤ ਹੈ। ਮਹਿੰਦਰਪਾਲ ਸਿੰਘ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਦੀ ਟਿਕਟ 'ਤੇ ਮੁਲਤਾਨ ਤੋਂ ਐਮਪੀਏ ਚੁਣਿਆ ਗਿਆ ਹੈ ਅਤੇ ਹੁਣ ਉਨ੍ਹਾਂ ਨੂੰ ਸਰਕਾਰ ਵਲੋਂ ਪਾਰਲੀਮਾਨੀ ਸਕੱਤਰ ਬਣਾਇਆ ਗਿਆ ਹੈ।

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement