
Meta Agrees to Pay USD 25 Million: ਸਮਰਥਕਾਂ ਵਲੋਂ 6 ਜਨਵਰੀ 2021 ਨੂੰ ਕੀਤੀ ਗਈ ਬਗ਼ਾਵਤ ਤੋਂ ਬਾਅਦ ਅਕਾਉਂਟ ਕਰ ਦਿਤੇ ਸਨ ਮੁਅੱਤਲ
Meta Agrees to Pay USD 25 Million: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੇਸਬੁੱਕ ਖਾਤੇ ਨੂੰ ਮੁਅੱਤਲ ਕਰਨ ਦੇ ਮਾਮਲੇ ਨੂੰ ਨਿਪਟਾਉਣ ਲਈ ਮੇਟਾ ਨੇ 25 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਅਮਰੀਕਾ ’ਚ ਕੈਪੀਟਲ ’ਤੇ ਹੋਏ ਹਮਲੇ ਤੋਂ ਬਾਅਦ ਡੋਨਾਲਡ ਟਰੰਪ ਦੇ ਫ਼ੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ 6 ਜਨਵਰੀ 2021 ਨੂੰ ਮੁਅੱਤਲ ਕਰ ਦਿਤੇ ਗਏ ਸਨ। ਡੋਨਾਲਡ ਟਰੰਪ ਨੇ ਇਸ ਮਾਮਲੇ ਨੂੰ ਲੈ ਕੇ ਮੁਕੱਦਮਾ ਦਾਇਰ ਕੀਤਾ ਸੀ। ਹੁਣ ਮੈਟਾ ਨੇ ਇਸ ਮੁਕੱਦਮੇ ਦਾ ਨਿਪਟਾਰਾ ਕਰਨ ਲਈ 25 ਮਿਲੀਅਨ ਅਮਰੀਕੀ ਡਾਲਰ ਦਾ ਭੁਗਤਾਨ ਕਰਨ ਲਈ ਸਹਿਮਤੀ ਦਿਤੀ ਹੈ। ਮੈਟਾ ਦੇ ਬੁਲਾਰੇ ਨੇ ਸਮਝੌਤੇ ਦੀ ਪੁਸ਼ਟੀ ਕੀਤੀ। ਮੇਟਾ ਸੋਸ਼ਲ ਮੀਡੀਆ ਪਲੇਟਫ਼ਾਰਮ ਫ਼ੇਸਬੁੱਕ ਅਤੇ ਇੰਸਟਾਗ੍ਰਾਮ ਦੀ ਮੂਲ ਕੰਪਨੀ ਹੈ।
ਜ਼ਿਕਰਯੋਗ ਹੈ ਕਿ ਟਰੰਪ ਨੇ 6 ਜਨਵਰੀ, 2021 ਨੂੰ ਅਪਣੇ ਸਮਰਥਕਾਂ ਦੁਆਰਾ ਕੀਤੀ ਬਗ਼ਾਵਤ ਤੋਂ ਬਾਅਦ ਅਪਣੇ ਅਕਾਊਂਟ ਨੂੰ ਮੁਅੱਤਲ ਕਰਨ ਲਈ ਸੋਸ਼ਲ ਮੀਡੀਆ ਪਲੇਟਫ਼ਾਰਮ ਦੀ ਵਿਆਪਕ ਆਲੋਚਨਾ ਕੀਤੀ ਸੀ। ਉਨ੍ਹਾਂ ਦੀਆਂ ਟਿੱਪਣੀਆਂ ਨੂੰ ਹਿੰਸਾ ਵਿਚ ਸ਼ਾਮਲ ਲੋਕਾਂ ਦੀ ਪ੍ਰਸ਼ੰਸਾ ਵਜੋਂ ਦੇਖਿਆ ਗਿਆ ਸੀ।