‘ਸਮਝੌਤਾ ਕਰੋ ਜਾਂ ਤਬਾਹੀ ਲਈ ਤਿਆਰ ਰਹੋ'; ਟਰੰਪ ਦੀ ਇਰਾਨ ਨੂੰ ਚਿਤਾਵਨੀ
Published : Jan 30, 2026, 6:51 am IST
Updated : Jan 30, 2026, 7:39 am IST
SHARE ARTICLE
Trump's warning to Iran
Trump's warning to Iran

'ਜੇਕਰ ਇਰਾਨ ਹੁਣ ਵੀ ਨਾ ਮੰਨਿਆ ਤਾਂ ਅਗਲਾ ਹਮਲਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਘਾਤਕ ਹੋਵੇਗਾ'

ਵਾਸ਼ਿੰਗਟਨ: ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਇਕ ਵਾਰ ਫਿਰ ਸਿਖਰ ’ਤੇ ਪਹੁੰਚ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਉਸ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਸਖ਼ਤ ਲਹਿਜੇ ਵਿਚ ਚਿਤਾਵਨੀ ਜਾਰੀ ਕੀਤੀ ਹੈ। ਟਰੰਪ ਨੇ ਸਾਫ਼ ਕਰ ਦਿਤਾ ਹੈ ਕਿ ਜੇਕਰ ਇਰਾਨ ਨੇ ਜਲਦੀ ਸਮਝੌਤਾ ਨਾ ਕੀਤਾ ਤਾਂ ਉਸ ਨੂੰ ਅਜਿਹੀ ਫ਼ੌਜੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ, ਜੋ ਇਤਿਹਾਸ ਵਿਚ ਪਹਿਲਾਂ ਕਦੇ ਨਹੀਂ ਦੇਖੀ ਗਈ।

ਰਾਸ਼ਟਰਪਤੀ ਟਰੰਪ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਟਰੂਥ ਸੋਸ਼ਲ’ ’ਤੇ ਜਾਣਕਾਰੀ ਦਿਤੀ ਕਿ ਅਮਰੀਕਾ ਦਾ ਇਕ ਵੱਡਾ ਸਮੁੰਦਰੀ ਬੇੜਾ ਇਰਾਨ ਵਲ ਵਧ ਰਿਹਾ ਹੈ। ਟਰੰਪ ਨੇ ਲਿਖਿਆ, ‘ਉਮੀਦ ਹੈ ਕਿ ਈਰਾਨ ਜਲਦੀ ਗੱਲਬਾਤ ਦੀ ਮੇਜ਼ ’ਤੇ ਆਵੇਗਾ ਅਤੇ ਇਕ ਨਿਰਪੱਖ ਸੌਦਾ ਕਰੇਗਾ।’

ਟਰੰਪ ਨੇ ਪੁਰਾਣੇ ਹਮਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਇਰਾਨ ਹੁਣ ਵੀ ਨਾ ਮੰਨਿਆ ਤਾਂ ਅਗਲਾ ਹਮਲਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਘਾਤਕ ਹੋਵੇਗਾ। ਜ਼ਿਕਰਯੋਗ ਹੈ ਕਿ ਜੂਨ 2025 ਵਿਚ ਵੀ ਅਮਰੀਕੀ ਫ਼ੌਜਾਂ ਨੇ ਇਜ਼ਰਾਈਲ ਨਾਲ ਮਿਲ ਕੇ ਇਰਾਨ ਦੇ ਕਈ ਪ੍ਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।ਦੂਜੇ ਪਾਸੇ ਈਰਾਨ ਨੇ ਅਮਰੀਕੀ ਧਮਕੀਆਂ ਨੂੰ ਸਿਰੇ ਤੋਂ ਨਕਾਰ ਦਿਤਾ ਹੈ। ਇਰਾਨ ਦੇ ਵਿਦੇਸ਼ ਮੰਤਰੀ ਸਈਅਦ ਅੱਬਾਸ ਅਰਾਘਚੀ ਨੇ ਕਿਹਾ ਕਿ ਅਮਰੀਕਾ ਦੇ ਦਬਾਅ ਪਾਉਣ ਦੇ ਤਰੀਕੇ ਬੇਅਸਰ ਹਨ।    

 ਉਨ੍ਹਾਂ ਸਪੱਸ਼ਟ ਕੀਤਾ ਕਿ ਧਮਕੀਆਂ ਦੇ ਮਾਹੌਲ ਵਿਚ ਕੋਈ ਗੱਲਬਾਤ ਨਹੀਂ ਹੋ ਸਕਦੀ। ਇਰਾਨੀ ਅਧਿਕਾਰੀਆਂ ਨੇ ਇਹ ਵੀ ਚਿਤਾਵਨੀ ਦਿਤੀ ਹੈ ਕਿ ਜੇਕਰ ਅਮਰੀਕਾ ਨੇ ਕੋਈ ਫ਼ੌਜੀ ਕਾਰਵਾਈ ਕੀਤੀ ਤਾਂ ਉਸ ਦਾ ਮੂੰਹ ਤੋੜ ਜਵਾਬ ਦਿਤਾ ਜਾਵੇਗਾ, ਜਿਸ ਨਾਲ ਖੇਤਰ ਵਿਚ ਵੱਡੀ ਜੰਗ ਛਿੜ ਸਕਦੀ ਹੈ। (ਏਜੰਸੀ)
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement