
ਪਟਿਆਲਾ ਦੇ ਇਕ ਵਕੀਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਗਰਮਖਿਆਲੀ ਸਮਰਥਕਾਂ ਵੱਲੋਂ ਧਮਕੀਆਂ ਬਾਰੇ ਇਕ ਪੋਸਟ ਸਾਂਝੀ ਕੀਤੀ ਹੈ
ਚੰਡੀਗੜ੍ਹ: ਅਮਰੀਕਾ ਵਿਚ ਭਾਰਤ ਖਿਲਾਫ ਪ੍ਰਦਰਸ਼ਨ ਕਰ ਰਹੇ ਗਰਮਖਿਆਲੀ ਸਮਰਥਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਗਰਮਖਿਆਲੀ ਸਮਰਥਕਾਂ ਨੇ ਨਾ ਸਿਰਫ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਨੂੰ ਫੋਨ 'ਤੇ ਧਮਕੀਆਂ ਦਿੱਤੀਆਂ ਹਨ, ਸਗੋਂ ਉਸ ਨਾਲ ਗਲਤ ਸ਼ਬਦਾਵਲੀ ਵੀ ਵਰਤੀ ਹੈ।
ਇਹ ਵੀ ਪੜ੍ਹੋ: ਨਸ਼ਾ ਤਸਕਰ ਨੂੰ ਛੱਡਣ ਬਦਲੇ ਚੌਕੀ ਇੰਚਾਰਜ ਨੇ ਲਈ 70 ਹਜ਼ਾਰ ਰੁਪਏ ਰਿਸ਼ਵਤ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਇਹ ਖੁਲਾਸਾ ਭਗਵੰਤ ਮਾਨ ਦੀ ਸਾਬਕਾ ਪਤਨੀ ਇੰਦਰਪ੍ਰੀਤ ਕੌਰ ਨੇ ਫੇਸਬੁੱਕ ਰਾਹੀਂ ਕੀਤਾ ਹੈ। ਪਟਿਆਲਾ ਦੇ ਇਕ ਵਕੀਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਗਰਮਖਿਆਲੀ ਸਮਰਥਕਾਂ ਵੱਲੋਂ ਧਮਕੀਆਂ ਅਤੇ ਗਾਲੀ-ਗਲੋਚ ਬਾਰੇ ਇਕ ਪੋਸਟ ਸਾਂਝੀ ਕੀਤੀ ਹੈ, ਜਦਕਿ ਭਗਵੰਤ ਮਾਨ ਦੀ ਸਾਬਕਾ ਪਤਨੀ ਨੇ ਇਸ ਦੀ ਪੁਸ਼ਟੀ ਕਰਦਿਆਂ ਖੁਲਾਸਾ ਕੀਤਾ ਹੈ ਕਿ ਅਮਰੀਕਾ ਦੇ ਇਕ ਗੁਰਦੁਆਰੇ ਵਿਚ ਇਕ ਮਤਾ ਵੀ ਪਾਸ ਕੀਤਾ ਗਿਆ ਹੈ। ਮਤੇ ਵਿਚ ਭਗਵੰਤ ਮਾਨ ਦੇ ਦੋਵੇਂ ਬੱਚਿਆਂ ਦਾ ਘਿਰਾਓ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: Air India Express ਦੇ ਜਹਾਜ਼ ਨੇ ਸਮੇਂ ਤੋਂ 4 ਘੰਟੇ ਪਹਿਲਾਂ ਭਰੀ ਉਡਾਣ, 20 ਯਾਤਰੀ ਨਹੀਂ ਪਹੁੰਚ ਸਕੇ ਕੁਵੈਤ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਦੀ ਸਾਬਕਾ ਪਤਨੀ ਆਪਣੇ ਦੋ ਬੱਚਿਆਂ ਬੇਟੀ ਸੀਰਤ ਅਤੇ ਬੇਟੇ ਦਿਲਸ਼ਾਨ ਸਿੰਘ ਨਾਲ ਅਮਰੀਕਾ 'ਚ ਰਹਿੰਦੀ ਹੈ। ਪਟਿਆਲਾ ਦੇ ਵਕੀਲ ਨੇ ਇਹ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਕੀ ਬੱਚਿਆਂ ਨੂੰ ਧਮਕੀਆਂ ਦੇਣ ਅਤੇ ਗਾਲ੍ਹਾਂ ਕੱਢਣ ਨਾਲ ਖਾਲਿਸਤਾਨ ਬਣੇਗਾ? ਉਹਨਾਂ ਅੱਗੇ ਲਿਖਿਆ- "ਤੁਸੀਂ ਇਸ ਤਰ੍ਹਾਂ ਬੱਚਿਆਂ ਨੂੰ ਧਮਕੀਆਂ ਦੇ ਕੇ ਅਤੇ ਦੁਰਵਿਵਹਾਰ ਕਰਕੇ ਖਾਲਿਸਤਾਨ ਦੀ ਪ੍ਰਾਪਤੀ ਕਰਨ ਜਾ ਰਹੇ ਹੋ?" ਇਸ 'ਤੇ ਇੰਦਰਪ੍ਰੀਤ ਕੌਰ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਲਿਖਿਆ: "ਤੁਹਾਡਾ ਧੰਨਵਾਦ, ਮੈਂ ਸੱਚਮੁੱਚ ਇਸ ਦੀ ਪ੍ਰਸ਼ੰਸਾ ਕਰਦੀ ਹਾਂ।"