Arvind Kejriwal News: ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਬੋਲਿਆ UN, ‘ਉਮੀਦ ਹੈ ਭਾਰਤ ’ਚ ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ’
Published : Mar 30, 2024, 7:25 am IST
Updated : Mar 30, 2024, 7:25 am IST
SHARE ARTICLE
After US, Germany, UN Comment On Arvind Kejriwal,
After US, Germany, UN Comment On Arvind Kejriwal,

ਕਿਹਾ, ‘ਉਮੀਦ’ ਹੈ ਕਿ ਭਾਰਤ ਅਤੇ ਕਿਸੇ ਵੀ ਹੋਰ ਦੇਸ਼ ਵਿਚ, ਜਿੱਥੇ ਚੋਣਾਂ ਹੋ ਰਹੀਆਂ ਹਨ, ਲੋਕਾਂ ਦੇ ‘ਰਾਜਨੀਤਿਕ ਅਤੇ ਨਾਗਰਿਕ ਅਧਿਕਾਰਾਂ’ ਦੀ ਰਾਖੀ ਕੀਤੀ ਜਾਵੇਗੀ

Arvind Kejriwal News:  ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਦੇ ਇਕ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ‘ਉਮੀਦ’ ਹੈ ਕਿ ਭਾਰਤ ਅਤੇ ਕਿਸੇ ਵੀ ਹੋਰ ਦੇਸ਼ ਵਿਚ, ਜਿੱਥੇ ਚੋਣਾਂ ਹੋ ਰਹੀਆਂ ਹਨ, ਲੋਕਾਂ ਦੇ ‘ਰਾਜਨੀਤਿਕ ਅਤੇ ਨਾਗਰਿਕ ਅਧਿਕਾਰਾਂ’ ਦੀ ਰਾਖੀ ਕੀਤੀ ਜਾਵੇਗੀ ਅਤੇ ਹਰ ਕੋਈ ਇਕ ‘ਸੁਤੰਤਰ ਅਤੇ ਨਿਰਪੱਖ’ ਮਾਹੌਲ ਵਿਚ ਵੋਟ ਪਾਉਣ ਦੇ ਯੋਗ ਹੋਵੇਗਾ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੇ ਬੁਲਾਰੇ ਸਟੀਫ਼ਨ ਦੁਜਾਰਿਕ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਵਿਰੋਧੀ ਪਾਰਟੀ ਕਾਂਗਰਸ ਦੇ ਬੈਂਕ ਖਾਤਿਆਂ ਤੋਂ ਲੈਣ-ਦੇਣ ’ਤੇ ਪਾਬੰਦੀ ਦੇ ਮੱਦੇਨਜ਼ਰ ਭਾਰਤ ਵਿਚ ਆਉਣ ਵਾਲੀਆਂ ਰਾਸ਼ਟਰੀ ਚੋਣਾਂ ਤੋਂ ਪਹਿਲਾਂ ਸਿਆਸੀ ਸਥਿਤੀ ’ਤੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਵੀਰਵਾਰ ਨੂੰ ਇਹ ਟਿਪਣੀਆਂ ਕੀਤੀਆਂ।

ਦੁਜਾਰਿਕ ਨੇ ਵੀਰਵਾਰ ਨੂੰ ਇਕ ਨਿਯਮਤ ਨਿਊਜ਼ ਕਾਨਫ਼ਰੰਸ ਵਿਚ ਕਿਹਾ,‘‘ਸਾਨੂੰ ਬਹੁਤ ਉਮੀਦ ਹੈ ਕਿ ਭਾਰਤ ਅਤੇ ਕਿਸੇ ਵੀ ਹੋਰ ਦੇਸ਼ ਵਿਚ ਜਿੱਥੇ ਵੀ ਚੋਣਾਂ ਹੋਣ ਜਾ ਰਹੀਆਂ ਹਨ, ਉਥੇ ਹਰ ਕਿਸੇ ਦੇ ਅਧਿਕਾਰਾਂ ਦੀ ਰਖਿਆ ਕੀਤੀ ਜਾਵੇਗੀ, ਜਿਨ੍ਹਾਂ ਵਿਚ ਸਿਆਸੀ ਅਤੇ ਨਾਗਰਿਕ ਅਧਿਕਾਰ ਸ਼ਾਮਲ ਹਨ ਅਤੇ ਹਰ ਕੋਈ ਆਜ਼ਾਦ ਅਤੇ ਨਿਰਪੱਖ ਮਾਹੌਲ ਵਿਚ ਵੋਟ ਪਾ ਸਕੇਗਾ।’’ ਸੰਯੁਕਤ ਰਾਸ਼ਟਰ ਦੀ ਇਸ ਪ੍ਰਤੀਕਿਰਿਆ ਤੋਂ ਇਕ ਦਿਨ ਪਹਿਲਾਂ ਅਮਰੀਕਾ ਨੇ ਵੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਕਾਂਗਰਸ ਦੇ ਬੈਂਕ ਖ਼ਾਤਿਆਂ ਤੋਂ ਲੈਣ-ਦੇਣ ’ਤੇ ਪਾਬੰਦੀ ਸਬੰਧੀ ਇਸੇ ਤਰ੍ਹਾਂ ਦੇ ਸਵਾਲ ’ਤੇ ਪ੍ਰਤੀਕਿਰਿਆ ਦਿਤੀ ਸੀ।

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਸੀ ਕਿ,‘‘ਮੈਂ ਕਿਸੇ ਨਿਜੀ ਕੂਟਨੀਤਕ ਗੱਲਬਾਤ ਬਾਰੇ ਗੱਲ ਨਹੀਂ ਕਰਨ ਜਾ ਰਿਹਾ, ਪਰ ਯਕੀਨੀ ਰੂਪ ’ਚ, ਜੋ ਅਸੀਂ ਜਨਤਕ ਤੌਰ ’ਤੇ ਕਿਹਾ ਹੈ, ਮੈਂ ਇੱਥੋਂ ਇਹੋ ਕਹਿ ਰਿਹਾ ਹਾਂ ਕਿ ਅਸੀਂ ਨਿਰਪੱਖ, ਪਾਰਦਰਸ਼ੀ, ਸਮੇਂ ਸਿਰ ਕਾਨੂੰਨੀ ਪ੍ਰਕਿਰਿਆਵਾਂ ਨੂੰ ਉਤਸ਼ਾਹਤ ਕਰਦੇ ਹਾਂ। ਸਾਨੂੰ ਨਹੀਂ ਲਗਦਾ ਕਿ ਇਸ ’ਤੇ ਕਿਸੇ ਨੂੰ ਕੋਈ ਇਤਰਾਜ਼ ਹੋਣਾ ਚਾਹੀਦਾ ਹੈ। ਅਸੀਂ ਇਸ ਨੂੰ ਨਿਜੀ ਤੌਰ ’ਤੇ ਸਪੱਸ਼ਟ ਕਰਾਂਗੇ।’’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਅਮਰੀਕੀ ਵਿਦੇਸ਼ ਵਿਭਾਗ ਦੀ ਟਿੱਪਣੀ ਨੂੰ ‘ਅਣਉਚਿਤ’ ਕਰਾਰ ਦਿੰਦੇ ਹੋਏ ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੂੰ ਅਪਣੇ ਸੁਤੰਤਰ ਅਤੇ ਮਜ਼ਬੂਤ ਲੋਕਤੰਤਰੀ ਅਦਾਰਿਆਂ ’ਤੇ ਮਾਣ ਹੈ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਬੇਲੋੜੇ ਬਾਹਰੀ ਪ੍ਰਭਾਵ ਤੋਂ ਬਚਾਉਣ ਲਈ ਵਚਨਬੱਧ ਹੈ। ਜਦੋਂ ਕਿ ਇਸ ਤੋਂ ਇਕ ਦਿਨ ਪਹਿਲਾਂ ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲਾ ਦੇ ਅਧਿਕਾਰੀਆਂ ਨੇ ਅਮਰੀਕੀ ਦੂਤਘਰ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਤਲਬ ਕੀਤਾ ਸੀ।

 (For more Punjabi news apart from After US, Germany, UN Comment On Arvind Kejriwal,, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement