Europe Time Change News: ਅੱਜ ਰਾਤ ਤੋਂ ਯੂਰਪ ਦੀਆਂ ਘੜੀਆਂ ਦਾ ਬਦਲੇਗਾ ਸਮਾਂ, ਭਾਰਤ ਤੇ ਇਟਲੀ ਦੇ ਸਮੇਂ ਵਿਚਕਾਰ ਹੋਵੇਗਾ ਇੰਨਾ ਫਰਕ

By : GAGANDEEP

Published : Mar 30, 2024, 1:23 pm IST
Updated : Mar 30, 2024, 2:08 pm IST
SHARE ARTICLE
Europe's clocks will change from tonight News in punjabi
Europe's clocks will change from tonight News in punjabi

Europe Time Change News: ਗਰਮੀਆਂ ਲਈ ਮਾਰਚ ਵਿਚ ਘੜੀਆਂ ਦਾ ਸਮਾਂ ਇੱਕ ਘੰਟਾ ਅੱਗੇ ਆ ਜਾਂਦਾ ਹੈ।

Europe's clocks will change from tonight News in punjabi:  ਪੂਰੀ ਦੁਨੀਆਂ ਦੇ 70 ਦੇਸ਼ ਹਰ ਸਾਲ ਪਤਝੜ ਅਤੇ ਬਸੰਤ ਵਿਚ ਆਪਣੀਆਂ ਘੜੀਆਂ ਦਾ ਸਮਾਂ ਬਦਲ ਦੇ ਹਨ। 2001 ਤੋਂ ਹਰ ਸਾਲ ਅਕਤੂਬਰ ਅਤੇ ਮਾਰਚ ਵਿਚ ਗਰਮੀਆਂ ਅਤੇ ਸਰਦੀਆਂ ਲਈ ਯੂਰਪ ਦੀਆਂ ਘੜੀਆਂ ਦਾ ਵੀ ਸਮਾਂ ਬਦਲਦਾ ਹੈ, ਇਸ ਘੜੀਆਂ ਦਾ ਸਮਾਂ ਬਦਲਣ ਤੋਂ ਭਾਵ ਸਰਦੀਆਂ ਲਈ ਅਕਤੂਬਰ ਵਿੱਚ ਇੱਕ ਘੰਟਾ ਪਿੱਛੇ ਚਲਾ ਜਾਂਦਾ ਹੈ ਅਤੇ ਜਦਕਿ ਗਰਮੀਆਂ ਲਈ ਮਾਰਚ ਵਿਚ ਘੜੀਆਂ ਦਾ ਸਮਾਂ ਇੱਕ ਘੰਟਾ ਅੱਗੇ ਆ ਜਾਂਦਾ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਇਕ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਇਹ ਸਮਾਂ ਅਕਤੂਬਰ ਅਤੇ ਮਾਰਚ ਦੇ ਅਖੀਰਲੇ ਐਤਵਾਰ ਸਵੇਰੇ ਬਦਲਦਾ ਹੈ, ਹਰ ਸਾਲ ਮਾਰਚ ਮਹੀਨੇ ਦੇ ਆਖ਼ਰੀ ਐਤਵਾਰ ਸਵੇਰੇ 2 ਵਜੇ ਯੂਰਪ ਦੀਆਂ ਤਮਾਮ ਘੜੀਆਂ ਇੱਕ ਘੰਟੇ ਲਈ ਅੱਗੇ ਆ ਜਾਂਦੀਆਂ ਹਨ ਮਤਲਬ ਜਿਵੇਂ ਕਿ ਜੇਕਰ ਘੜੀ ਅਨੁਸਾਰ ਸਵੇਰ ਨੂੰ 2 ਵਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ।

ਇਹ ਵੀ ਪੜ੍ਹੋ: Mexico Boat Overturn: ਡੌਂਕੀ ਲਗਾ ਕੇ ਮੈਕਸੀਕੋ ਜਾ ਰਹੇ ਪ੍ਰਵਾਸੀਆਂ ਦੀ ਰਾਹ ਵਿਚ ਹੀ ਪਲਟੀ ਕਿਸ਼ਤੀ, ਥਾਈਂ ਹੋਈ ਮੌਤ  

ਇਹ ਟਾਇਮ ਇਸ ਤਰ੍ਹਾਂ ਹੀ ਅਕਤੂਬਰ ਮਹੀਨੇ ਦੇ ਆਖਰੀ ਐਤਵਾਰ ਤੱਕ ਚੱਲਦਾ ਰਹਿੰਦਾ ਹੈ। ਇਸੇ ਤਰ੍ਹਾਂ ਹੁਣ ਜਦੋਂ ਇਸ ਸਾਲ 30 ਮਾਰਚ ਰਾਤ ਅਤੇ 31 ਮਾਰਚ  ਸਵੇਰ ਦੇ 2 ਵਜੇ ਹੋਣਗੇ ਤਾਂ ਉਸ ਨੂੰ ਸਵੇਰ ਦੇ 3 ਵਜੇ ਸਮਝਿਆ ਜਾਵੇਗਾ ਤੇ ਇਟਲੀ ਅਤੇ ਯੂਰਪ ਦੇ ਦੇਸ਼ਾਂ ਦੀਆਂ ਤਮਾਮ ਘੜੀਆਂ ਇੱਕ ਘੰਟੇ ਲਈ ਅੱਗੇ ਕਰ ਲਈਆਂ ਜਾਣਗੀਆਂ।

ਇਹ ਵੀ ਪੜ੍ਹੋ: Jalandhar News: ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, ਵਿੱਕੀ ਗੌਂਡਰ ਗੈਂਗ ਦੇ ਸਾਥੀ ਕੀਤੇ ਕਾਬੂ  

ਜਿਹੜੀਆਂ ਘੜੀਆਂ ਤਾਂ ਕੰਪਿਊਟਰ ਰਾਇਜ਼ਡ ਹਨ। ਉਹ ਤਾਂ ਆਪਣੇ ਆਪ ਸਾਲ ਵਿਚ ਦੋ ਵਾਰ ਇੱਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਚਲੀਆਂ ਜਾਂਦੀਆਂ ਹਨ ਪਰ ਜਿਹੜੀਆਂ ਕੰਪਿਊਟਰ ਰਾਇਜ਼ਡ ਘੜੀਆਂ ਨਹੀਂ ਹਨ, ਉਨ੍ਹਾਂ ਨੂੰ ਸਭ ਲੋਕ ਆਪ ਅੱਗੇ-ਪਿੱਛੇ ਕਰ ਲੈਂਦੇ ਹਨ। ਜੇਕਰ ਗੱਲ ਕਰੀਏ ਭਾਰਤ ਨਾਲ ਇਸ ਦੇ ਫ਼ਰਕ ਦੀ ਤਾਂ ਯੂਰਪ ਦੇ ਜਿਹੜੇ ਦੇਸ਼ਾਂ ਤੋਂ ਜਿੱਥੇ ਭਾਰਤ ਦਾ ਸਮਾਂ ਹੁਣ 4:30 ਦਾ ਫਰਕ ਹੈ, ਉਹ ਹੁਣ ਇਹ ਸਮਾਂ ਘਟ ਕੇ 3:30 ਘੰਟੇ ਰਹਿ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Europe's clocks will change from tonight News in punjabi' stay tuned to Rozana Spokesman

(ਮਿਲਾਨ ਤੋਂ ਦਲਜੀਤ ਮੱਕੜ ਜੀ ਰਿਪੋਰਟ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement