
ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਮਰੀਕਾ: ਅਮਰੀਕਾ ਵਿਚ ਇਕ ਸਿੱਖ ਪਰਿਵਾਰ ਦੇ 4 ਵਿਅਕਤੀਆਂ ਦੀ ਗੋਲੀ ਮਾਰਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਸਿਨਸਿਨਾਟੀ ਵਿਚ ਵਾਪਰੀ ਜਿੱਥੇ ਐਤਵਾਰ ਦੀ ਰਾਤ ਨੂੰ ਇਕ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਵਿਚ 3 ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਸੀ।
America
ਵੈਸਟ ਚੈਸਟਰ ਦੀ ਪੁਲਿਸ ਮੁਤਾਬਕ ਇਹ ਘਟਨਾ ਐਤਵਾਰ ਦੀ ਰਾਤ 10 ਵਜੇ ਵਾਪਰੀ ਸੀ। ਪੁਲਿਸ ਅਨੁਸਾਰ ਕਿਸੇ ਵਿਅਕਤੀ ਨੇ 911 'ਤੇ ਫੋਨ ਕਰਕੇ ਇਸ ਘਟਨਾ ਸਬੰਧੀ ਜਾਣਕਾਰੀ ਦਿਤੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉਤਰੀ ਸਿਨਸਿਨਾਟੀ ਵਿਚ ਸਥਿਤ ਇਸ ਕੰਪਲੈਕਸ ਵਿਚ ਪਹੁੰਚੀ ਤਾਂ ਇਕ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਫਰਸ਼ 'ਤੇ ਪਈਆਂ ਸਨ।
America
ਇਹ ਵੀ ਦੱਸਿਆ ਗਿਆ ਕਿ ਜਦੋਂ ਵਿਅਕਤੀ ਨੇ ਇਸ ਘਟਨਾ ਸਬੰਧੀ ਫੋਨ 'ਤੇ ਜਾਣਕਾਰੀ ਦਿੱਤੀ ਤਾਂ ਉਹ ਬਹੁਤ ਘਬਰਾਇਆ ਹੋਇਆ ਸੀ ਅਤੇ ਇਹ ਬੋਲ ਰਿਹਾ ਸੀ ਕਿ ਫਰਸ਼ 'ਤੇ ਪਏ ਹੋਏ ਹਨ ਅਤੇ ਉਨ੍ਹਾਂ ਸਭ ਦਾ ਖ਼ੂਨ ਨਿਕਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਵਿਅਕਤੀ ਲਗਾਤਾਰ ਮਦਦ ਦੀ ਗੁਹਾਰ ਲਗਾ ਰਿਹਾ ਸੀ।ਪੁਲਿਸ ਨੇ ਕਿਹਾ ਕਿ ਇਸ ਘਟਨਾ ਸਬੰਧੀ ਕਿਸੇ ਨਤੀਜੇ 'ਤੇ ਪਹੁੰਚਣ ਲਈ ਅਜੇ ਜਲਦਬਾਜ਼ੀ ਹੋਵੇਗੀ।
America
ਕਿਉਂਕਿ ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਕਿ ਇਸ ਘਟਨਾ ਦਾ ਦੋਸ਼ੀ ਕੌਣ ਹੈ। ਮਾਮਲੇ ਦੀ ਪੜਤਾਲ ਲਈ ਹੋਰ ਪਰਵਾਰਕ ਮੈਂਬਰਾਂ ਅਤੇ ਗੁਆਢੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਹਤਿਆਰਾ ਮਾਰੇ ਗਏ ਲੋਕਾਂ ਵਿਚੋਂ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਪਰਿਵਾਰ ਰਾਤ ਦੇ ਖਾਣੇ ਦੀ ਤਿਆਰੀ ਕਰ ਰਿਹਾ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਸਮੁੱਚੇ ਅਮਰੀਕੀ ਸਿੱਖ ਭਾਈਚਾਰੇ ਵਿਚ ਸ਼ੋਕ ਦੀ ਲਹਿਰ ਫੈਲ ਗਈ।