
ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਸੀਨੀਅਰ ਹਿੰਦੂ ਵਿਧਾਇਕ ਦੇ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਹੋਣ ਦੀ ਪੁਸ਼ਟੀ ਹੋਈ ਹੈ। ਅਧਿਕਾਰੀਆਂ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ।
ਇਸਲਾਮਾਬਾਦ, 29 ਅਪ੍ਰੈਲ: ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਸੀਨੀਅਰ ਹਿੰਦੂ ਵਿਧਾਇਕ ਦੇ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਹੋਣ ਦੀ ਪੁਸ਼ਟੀ ਹੋਈ ਹੈ। ਅਧਿਕਾਰੀਆਂ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ। ਸਿੰਧ ਵਿਧਾਨ ਸਭਾ ਦੇ ਮੈਂਬਰ ਰਾਣਾ ਹਮੀਰ ਸਿੰਘ 2018 'ਚ ਪਾਕਿਸਤਾਨ ਪੀਪਲਜ਼ ਪਾਰਟੀ ਦੇ ਟਿਕਟ 'ਤੇ ਥਾਰਪਾਰਕਰ ਜ਼ਿਲ੍ਹਾ ਤੋਂ ਚੁਣੇ ਗਏ ਸਨ।
File photo
ਥਾਰਪਾਰਕਰ ਦੇ ਡਿਪਟੀ ਕਮਿਸ਼ਨਰ ਸ਼ਹਿਜ਼ਾਦ ਤਾਹਿਰ ਨੇ ਦਸਿਆ ਕਿ ਸਿੰਘ ਦੇ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਹੋਣ ਦੀ ਪੁਸ਼ਟੀ ਹੋਈ ਹੈ। ਰਾਣਾ ਹਮੀਰ ਸਿੰਘ ਅਮਰਕੋਟ ਦੇ 26ਵੇਂ ਰਾਣਾ ਹਨ। ਉਨ੍ਹਾਂ ਦੇ ਪਿਤਾ ਰਾਣਾ ਚੰਦਰ ਸਿੰਘ 1990 ਦੇ ਦਹਾਕੇ 'ਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਵਜ਼ਾਰਤ 'ਚ ਵਜ਼ੀਰ ਸਨ। ਇਸ ਦੌਰਾਨ ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਕੇ 14,885 ਤਕ ਪਹੁੰਚ ਗਏ ਹਨ। ਇਨ੍ਹਾਂ 'ਚੋਂ 327 ਲੋਕਾਂ ਦੀ ਮੌਤ ਹੋ ਚੁੱਕੀ ਹੈ। (ਪੀਟੀਆਈ)