ਇੰਗਲੈਂਡ ਦੇ ਸਾਬਕਾ ਸਪਿਨਰ ਪਨੇਸਰ ਬਰਤਾਨੀਆਂ ’ਚ ਚੋਣਾਂ ਲੜਨਗੇ, ਜਾਣੋ ਕੀ ਕਿਹਾ ਭਵਿੱਖ ਦੀਆਂ ਯੋਜਨਾਵਾਂ ਬਾਰੇ
Published : Apr 30, 2024, 10:34 pm IST
Updated : May 1, 2024, 12:33 am IST
SHARE ARTICLE
Monty Panesar
Monty Panesar

ਸਿਆਸਤ ’ਚ ਮੇਰੀ ਇੱਛਾ ਇਕ ਦਿਨ ਪ੍ਰਧਾਨ ਮੰਤਰੀ ਬਣਨ ਦੀ ਹੈ : ਮੋਂਟੀ ਪਨੇਸਰ

ਲੰਡਨ: ਇੰਗਲੈਂਡ ਦੇ ਸਾਬਕਾ ਸਪਿਨਰ ਮੌਂਟੀ ਪਨੇਸਰ ਨੇ ਬਰਤਾਨੀਆਂ ਦੇ ਜਾਰਜ ਗੈਲੋਵੇ ਦੀ ਫ੍ਰਿੰਜ ਵਰਕਰਜ਼ ਪਾਰਟੀ ਦੀ ਨੁਮਾਇੰਦਗੀ ਕਰਦਿਆਂ ਬਰਤਾਨੀਆਂ ਦੀਆਂ ਚੋਣਾਂ ਵਿਚ ਅਪਣੀ ਉਮੀਦਵਾਰੀ ਦਾ ਐਲਾਨ ਕਰ ਕੇ ਸਿਆਸੀ ਖੇਤਰ ਵਿਚ ਅਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ। 

ਇੰਗਲੈਂਡ ਲਈ 50 ਟੈਸਟ ਮੈਚਾਂ ’ਚ 167 ਵਿਕਟਾਂ ਲੈਣ ਵਾਲੇ 42 ਸਾਲ ਦੇ ਖੱਬੇ ਹੱਥ ਦੇ ਸਪਿਨ ਗੇਂਦਬਾਜ਼ ਈਲਿੰਗ ਸਾਊਥਾਲ ਤੋਂ ਦਾਅਵੇਦਾਰੀ ਕਰਨਗੇ। ਪਨੇਸਰ ਨੇ ‘ਦਿ ਟੈਲੀਗ੍ਰਾਫ’ ਵਿਚ ਇਕ ਕਾਲਮ ਵਿਚ ਕਿਹਾ, ‘‘ਮੈਂ ਇਸ ਦੇਸ਼ ਦੇ ਮਜ਼ਦੂਰਾਂ ਦੀ ਆਵਾਜ਼ ਬਣਨਾ ਚਾਹੁੰਦਾ ਹਾਂ।’’ ਉਨ੍ਹਾਂ ਕਿਹਾ, ‘‘ਸਿਆਸਤ ’ਚ ਮੇਰੀ ਇੱਛਾ ਇਕ ਦਿਨ ਪ੍ਰਧਾਨ ਮੰਤਰੀ ਬਣਨ ਦੀ ਹੈ, ਜਿੱਥੇ ਮੈਂ ਬਰਤਾਨੀਆਂ ਨੂੰ ਇਕ ਸੁਰੱਖਿਅਤ ਅਤੇ ਮਜ਼ਬੂਤ ਰਾਸ਼ਟਰ ਬਣਾਵਾਂਗਾ। ਪਰ ਮੇਰਾ ਪਹਿਲਾ ਕੰਮ ਈਲਿੰਗ ਸਾਊਥਾਲ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਹੈ।’’

ਸਾਬਕਾ ਸੰਸਦ ਮੈਂਬਰ ਸਰ ਟੋਨੀ ਲੋਇਡ ਦੀ ਮੌਤ ਤੋਂ ਬਾਅਦ ਰੋਚਡੇਲ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮਾਰਚ ਵਿਚ ਹਾਊਸ ਆਫ ਕਾਮਨਜ਼ ਵਿਚ ਵਾਪਸ ਆਏ ਗੈਲੋਵੇ ਨੇ ਮੰਗਲਵਾਰ ਨੂੰ ਪਨੇਸਰ ਦੇ ਚੋਣ ਲੜਨ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ, ‘‘ਮੈਂ ਅੱਜ ਦੁਪਹਿਰ ਸੰਸਦ ਦੇ ਬਾਹਰ ਉਨ੍ਹਾਂ ’ਚੋਂ 200 ਨੂੰ ਪੇਸ਼ ਕਰਾਂਗਾ, ਜਿਨ੍ਹਾਂ ’ਚ ਤੁਹਾਨੂੰ ਪਸੰਦ ਆਏਗਾ - ਇੰਗਲੈਂਡ ਦੇ ਸਾਬਕਾ ਕੌਮਾਂਤਰੀ ਕ੍ਰਿਕੇਟਰ ਮੌਂਟੀ ਪਨੇਸਰ, ਜੋ ਸਾਊਥਹਾਲ ’ਚ ਸਾਡੇ ਉਮੀਦਵਾਰ ਹੋਣਗੇ।’’

SHARE ARTICLE

ਏਜੰਸੀ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ |

12 Oct 2024 1:19 PM

Khanna News : Duty ਤੋਂ ਘਰ ਜਾ ਰਹੇ ਮੁੰਡੇ ਦਾ ਪਹਿਲਾਂ ਖੋਹ ਲਿਆ MotarCycle ਫਿਰ ਚਲਾ 'ਤੀਆਂ ਗੋ.ਲੀ.ਆਂ

12 Oct 2024 1:10 PM

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM
Advertisement