
ਪਾਕਿਸਤਾਨ ਦੇ ਸਿੱਖ ਲੀਡਰ ਚਰਨਜੀਤ ਸਿੰਘ ਦੀ ਪੇਸ਼ਾਵਰ 'ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਇਸ...
ਲਾਹੌਰ : ਪਾਕਿਸਤਾਨ ਦੇ ਸਿੱਖ ਲੀਡਰ ਚਰਨਜੀਤ ਸਿੰਘ ਦੀ ਪੇਸ਼ਾਵਰ 'ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਇਸ ਵਾਰਦਾਤ ਨੂੰ ਕੋਹਾਟ ਦੇ ਜਨਰਲ ਬੱਸ ਸਟੈਂਡ ਦੇ ਨੇੜੇ ਉਨ੍ਹਾਂ ਦੀ ਦੁਕਾਨ ਦੇ ਅੰਦਰ ਅੰਜ਼ਾਮ ਦਿੱਤਾ ਗਿਆ। ਚਰਨਜੀਤ ਸਿੰਘ ਆਪਣੀ ਦੁਕਾਨ 'ਚ ਬੈਠੇ ਸਨ ਕਿ ਮੋਟਰਸਾਈਕਲ 'ਤੇ ਅਣਪਛਾਤੇ ਕਾਤਲਾਂ ਨੇ ਉਨ੍ਹਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।
police checkingਪੇਸ਼ਾਵਰ ਪੁਲਸ ਨੇ ਇਸ ਮਾਮਲੇ 'ਚ ਪਰਚਾ ਦਰਜ ਕਰ ਲਿਆ ਹੈ। ਚਰਨਜੀਤ ਸਿੰਘ ਸਿੱਖਾਂ ਦੇ ਹਰਮਨ ਪਿਆਰੇ ਆਗੂ ਸਨ ਅਤੇ ਪਖਤੂਨ ਖੈਬਰ ਇਲਾਕੇ 'ਚ ਮੁਸਲਮਾਨਾਂ ਵਿਚ ਵੀ ਉਨ੍ਹਾਂ ਦੀ ਚੰਗੀ ਸਾਖ ਸੀ। ਉਨ੍ਹਾਂ ਦੀ ਹੱਤਿਆ ਦੀ ਖਬਰ ਤੋਂ ਬਾਅਦ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਦੇ ਲੋਕ ਲੇਡੀ ਰੀਡਿੰਗ ਹਸਪਤਾਲ ਵਿੱਚ ਇਕੱਠੇ ਹੋ ਗਏ।
charanjit singhਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਦੋ ਦਿਨ ਪਹਿਲਾਂ ਹੀ ਚੋਣਾਂ ਦਾ ਐਲਾਨ ਹੋਇਆ ਹੈ ਅਤੇ ਫਿਲਹਾਲ ਉਥੇ ਆਰਜ਼ੀ ਸਰਕਾਰ ਕੰਮ ਕਰ ਰਹੀ ਹੈ। ਅਜਿਹੇ ਵਿਚ ਸਿੱਖ ਲੀਡਰ ਦੀ ਹੱਤਿਆ ਹੋਣ ਨਾਲ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਜਾਂਚ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਉਨ੍ਹਾਂ ਦੀ ਮੌਤ ਦੇ ਪਿੱਛੇ ਕਿਹੜੇ ਲੋਕਾਂ ਦਾ ਹੱਥ ਹੈ।
charanjit singh with other peoples2016 ਵਿਚ ਵੀ ਹੋਈ ਸੀ ਇਕ ਸਿੱਖ ਲੀਡਰ ਦੀ ਹੱਤਿਆ
ਇਸ ਤੋਂ ਪਹਿਲਾਂ 2016 ਵਿਚ ਵੀ ਪਾਕਿਸਤਾਨ ਵਿਚ ਇਕ ਸਿੱਖ ਡਾਕਟਰ ਅਤੇ ਸਿਆਸਤਦਾਨ ਸਵਰਨ ਸਿੰਘ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਉਹ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਟੀਵੀ ਐਂਕਰ ਵੀ ਰਹੇ ਸਨ। ਸਵਰਨ ਸਿੰਘ, ਜੋ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੇ ਘੱਟ ਗਿਣਤੀ ਮਾਮਲਿਆਂ ਦੇ ਵਿਸ਼ੇਸ਼ ਸਹਾਇਕ ਵੀ ਸਨ, ਦਾ ਸਸਕਾਰ ਸੂਬੇ ਦੇ ਬੁਨੇਰ ਜ਼ਿਲ੍ਹੇ ਦੇ ਪੀਰ ਬਾਬਾ ਖੇਤਰ ਵਿਚ ਕੀਤਾ ਗਿਆ।
charanjit singh officeਪੁਲਿਸ ਮੁਤਾਬਕ ਮੁੱਖ ਸੜਕ ‘ਤੇ ਇੱਕ ਧਾਰਮਿਕ ਥਾਂ ਨੇੜੇ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਸਵਰਨ ਸਿੰਘ ਦੀ ਕਾਰ ‘ਤੇ ਹਮਲਾ ਕੀਤਾ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ ਸੀ। ਉਹ ਇਮਰਾਨ ਖ਼ਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਵਿਚ 2011 ‘ਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਨੌਂ ਸਾਲ ਤਕ ਜਮਾਤ-ਏ-ਇਸਲਾਮੀ ਦੇ ਮੈਂਬਰ ਵੀ ਰਹੇ ਸਨ।