ਸਿੱਖ ਸੰਸਥਾ ਵਲੋਂ ‍ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ 10 ਲੱਖ ਦਰੱਖ਼ਤ ਲਗਾਉਣ ਦੀ ਯੋਜਨਾ
Published : May 30, 2018, 10:15 am IST
Updated : May 30, 2018, 10:15 am IST
SHARE ARTICLE
eco sikh
eco sikh

ਅਮਰੀਕਾ ਸਥਿਤ ਇਕ ਸਿੱਖ ਸੰਸਥਾ ਨੇ ਕਿਹਾ ਹੈ ਕਿ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਵਰ੍ਹੇਗੰਢ ਮੌਕੇ 10 ਲੱਖ ...

ਨਿਊਯਾਰਕ : ਅਮਰੀਕਾ ਸਥਿਤ ਇਕ ਸਿੱਖ ਸੰਸਥਾ ਨੇ ਕਿਹਾ ਹੈ ਕਿ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਵਰ੍ਹੇਗੰਢ ਮੌਕੇ 10 ਲੱਖ ਦਰੱਖਤ ਲਗਾਏ ਜਾਣਗੇ। ਵਾਸ਼ਿੰਗਟਨ ਡੀਸੀ ਈਕੋ ਸਿੱਖ ਦੇ ਪ੍ਰਧਾਨ ਡਾ. ਰਾਜਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਸ਼ਾਂਤ ਸੁਭਾਅ ਦੇ ਵਿਅਕਤੀ ਸਨ ਅਤੇ ਉਨ੍ਹਾਂ ਨੇ ਆਪਣੀਆਂ ਲਿਖਤਾਂ ਵਿਚ ਹਮੇਸ਼ਾ ਸਿਰਜਣਹਾਰ ਬ੍ਰਹਮ ਮੌਜੂਦਗੀ ਦੇ ਤੌਰ 'ਤੇ ਕੁਦਰਤ ਨੂੰ ਦੇਖਣ ਅਤੇ ਕੁਦਰਤ ਨਾਲ ਪਿਆਰ ਕਰਨ ਲਈ ਪ੍ਰੇਰਿਆ ਹੈ। 

eco sikh usaeco sikh usaਈਕੋ ਸਿੱਖ ਨੇ ਇਕ ਬਿਆਨ ਵਿਚ ਕਿਹਾ ਕਿ ਸੰਗਠਨ ਦਾ ਟੀਚਾ ਸਾਰੀ ਦੁਨੀਆਂ ਵਿਚ ਸਿੱਖਾਂ ਨੂੰ ਦੁਨੀਆਂ ਭਰ ਦੇ ਵੱਖ-ਵੱਖ ਹਿੱਸਿਆਂ ਵਿਚ 1,820 ਥਾਵਾਂ 'ਤੇ 550 ਦਰੱਖਤ ਲਗਾਉਣ ਦਾ ਹੈ। ਇਹ ਦਰੱਖਤ ਲਗਾਉਣ ਦੀ ਮੁਹਿੰਮ ਨੂੰ ਭਾਰਤ ਦੇ ਪੰਜਾਬ ਅਤੇ ਪਾਕਿਸਤਾਨ ਵਿਚ ਗੁਰੂ ਨਾਨਕ ਦੇਵ ਨਾਲ ਸਬੰਧਤ ਧਾਰਮਿਕ ਅਸਥਾਨ ਨਾਨਕਾਣਾ ਸਾਹਿਬ ਤੋਂ ਸ਼ੁਰੂ ਕੀਤਾ ਜਾਵੇਗਾ।

eco sikh eco sikhਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦਾ ਜਸ਼ਨ ਮਨਾਉਣ ਲਈ ਰੁੱਖ ਲਗਾਉਣਾ ਜਸ਼ਨ ਮਨਾਉਣ ਦਾ ਸਭ ਤੋਂ ਵਧੀਆ ਤਰੀਕਾ ਹੋਵੇਗਾ। ਅਸੀਂ ਸਾਰੇ ਸਿੱਖ ਸੰਸਥਾਵਾਂ, ਗੁਰਦੁਆਰਿਆਂ ਅਤੇ ਕਾਲਜਾਂ ਅਤੇ ਦੁਨੀਆਂ ਭਰ ਦੇ ਪੰਜਾਬੀ ਸੰਸਥਾਨਾਂ ਨੂੰ ਦਰੱਖਤ ਲਗਾਉਣ ਦੇ ਇਸ ਉਪਰਾਲੇ ਨੂੰ ਅੱਗੇ ਵਧਾਉਣ ਲਈ ਅਪੀਲ ਕਰਦੇ ਹਾਂ।

treestreesਈਕੋ ਸਿੱਖ ਨੇ ਲੋਕਾਂ ਨੂੰ ਇਸ ਕੰਮ ਲਈ ਰਜਿਸਟਰ ਕਰਾਉਣ ਲਈ ਇਕ ਵਿਸ਼ੇਸ਼ ਵੈਬਸਾਈਟ ਲਾਂਚ ਕਰਨ ਦੀ ਯੋਜਨਾ ਬਣਾਈ ਹੈ ਅਤੇ ਇਹ ਸਿੱਖਾਂ ਨੂੰ ਇਕ ਯੋਜਨਾ ਤਿਆਰ ਕਰਨ ਲਈ ਆਪਣੀਆਂ-ਆਪਣੀਆਂ ਸਰਕਾਰਾਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਕੰਮ ਕਰਨ ਲਈ ਉਤਸ਼ਾਹਤ ਕਰੇਗੀ। ਇਸ ਮੁਹਿੰਮ ਨਾਲ ਕੌਮਾਂਤਰੀ ਵਾਤਾਵਰਣ ਸੰਗਠਨਾਂ ਅਤੇ ਸੰਯੁਕਤ ਰਾਸ਼ਟਰ ਤੋਂ ਵੀ ਸਹਿਯੋਗ ਮਿਲੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement