ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਦਾ ਯੂ-ਟਰਨ, ਪੰਜਾਬੀ ਵਿਦਿਆਰਥੀਆਂ ਨੂੰ ਮਿਲਣਗੇ ਦਾਖ਼ਲੇ
Published : May 30, 2023, 9:36 am IST
Updated : May 30, 2023, 9:36 am IST
SHARE ARTICLE
PHOTO
PHOTO

ਸਿਡਨੀ ਵਿਚ 20,000 ਲੋਕਾਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਸੀ ਕਿ ਵਿਦਿਆਰਥੀ ਦੋਵਾਂ ਦੇਸ਼ਾਂ ਨੂੰ ਨੇੜੇ ਲਿਆ ਰਹੇ ਹਨ।

 

ਨਵੀਂ ਦਿੱਲੀ :ਆਸਟ੍ਰੇਲੀਆ ਦੀਆਂ ਦੋ ਯੂਨੀਵਰਸਿਟੀਆਂ ਨੇ ਪੰਜਾਬ, ਹਰਿਆਣਾ ਸਮੇਤ ਛੇ ਰਾਜਾਂ ਦੇ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਪਾਬੰਦੀ ਲਗਾਉਣ ਦੇ ਮਾਮਲੇ 'ਚ ਯੂ-ਟਰਨ ਲੈ ਲਿਆ ਹੈ। ਹੁਣ ਉਨ੍ਹਾਂ ਵਿਦਿਆਰਥੀਆਂ ਲਈ ਆਸ ਦੀ ਕਿਰਨ ਦਿਖਾਈ ਦੇ ਰਹੀ ਹੈ ਜੋ ਆਸਟ੍ਰੇਲੀਆ ਦੀ ਇਕ ਮਿਆਰੀ ਯੂਨੀਵਰਸਿਟੀ ਵਿਚ ਦਾਖਲਾ ਲੈਣ ਦੀ ਤਿਆਰੀ ਕਰ ਰਹੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸਟ੍ਰੇਲੀਆ ਦੌਰੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚ ਸਕਾਰਾਤਮਕ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ। ਇਹੀ ਕਾਰਨ ਹੈ ਕਿ ਜਿਨ੍ਹਾਂ 7 ਯੂਨੀਵਰਸਿਟੀਆਂ 'ਤੇ ਪਾਬੰਦੀ ਲਗਾਈ ਗਈ ਸੀ, ਉਨ੍ਹਾਂ 'ਚੋਂ ਇਕ ਨੇ ਦਾਖਲਾ ਸ਼ੁਰੂ ਕਰ ਦਿਤਾ ਹੈ ਅਤੇ ਦੂਜੀ ਯੂਨੀਵਰਸਿਟੀ ਨੇ 1 ਜੂਨ ਤੋਂ ਦਾਖ਼ਲੇ ਲਈ ਆਪਣੇ ਅਧਿਕਾਰਤ ਏਜੰਟਾਂ ਨੂੰ ਸੂਚਿਤ ਕਰ ਦਿਤਾ ਹੈ। ਇਸ ਕਾਰਨ ਵਿਦੇਸ਼ੀ ਪੜ੍ਹਾਈ ਸਿੱਖਿਆ ਖੇਤਰ ਵਿਚ ਖੁਸ਼ੀ ਦੀ ਲਹਿਰ ਦਿਖਾਈ ਦੇਣ ਲੱਗੀ ਹੈ।

ਆਸਟ੍ਰੇਲੀਆ 'ਚ ਭਾਰਤੀ ਵਿਦਿਆਰਥੀਆਂ 'ਤੇ ਪਾਬੰਦੀ ਲਗਾਉਣ ਦਾ ਮਾਮਲਾ ਉਸ ਸਮੇਂ ਭਖ ਗਿਆ ਸੀ, ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ਤੋਂ ਬਾਅਦ ਬੁੱਧਵਾਰ ਨੂੰ ਹੀ ਆਸਟ੍ਰੇਲੀਆ ਤੋਂ ਪਰਤੇ ਸਨ। ਸਿਡਨੀ ਵਿਚ 20,000 ਲੋਕਾਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਸੀ ਕਿ ਵਿਦਿਆਰਥੀ ਦੋਵਾਂ ਦੇਸ਼ਾਂ ਨੂੰ ਨੇੜੇ ਲਿਆ ਰਹੇ ਹਨ।

ਉਨ੍ਹਾਂ ਇਹ ਵੀ ਦਸਿਆ ਸੀ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇਕ-ਦੂਜੇ ਦੀਆਂ ਸਿਖਿਆ ਡਿਗਰੀਆਂ ਨੂੰ ਮਾਨਤਾ ਦੇਣ ਨੂੰ ਲੈ ਕੇ ਗੱਲਬਾਤ ਅੱਗੇ ਵਧੀ ਹੈ ਪਰ ਆਸਟ੍ਰੇਲੀਆ ਦੀਆਂ ਦੋ ਯੂਨੀਵਰਸਿਟੀਆਂ ਨੇ ਇਸ 'ਤੇ ਹੋਰ ਪਾਬੰਦੀ ਲਗਾ ਦਿਤੀ ਸੀ, ਜਿਸ ਕਾਰਨ ਸਿਖਿਆ ਉਦਯੋਗ ਤੋਂ ਇਲਾਵਾ ਵਿਦੇਸ਼ੀਆਂ ਦੇ ਆਸਟ੍ਰੇਲੀਆ ਜਾਣ ਦੀ ਤਿਆਰੀ 'ਤੇ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਸੀ |

ਤਿੰਨ ਦਿਨ ਪਹਿਲਾਂ ਦੋ ਵੱਡੀਆਂ ਆਸਟ੍ਰੇਲੀਆ ਸੰਸਥਾਵਾਂ ਵਿਕਟੋਰੀਆ ਤੋਂ ਫੈਡਰੈਸ਼ਨ ਯੂਨੀਵਰਸਿਟੀ ਅਤੇ ਨਿਊ ਸਾਊਥ ਵੇਲਜ਼ ਵਿਚ ਵੈਸਟਰਨ ਸਿਡਨੀ ਯੂਨੀਵਰਸਿਟੀ ਨੇ ਫਰਜ਼ੀ ਵੀਜ਼ਾ ਬਿਨੈਕਾਰਾਂ ਦੀ ਗਿਣਤੀ ਵਿਚ ਵਾਧੇ ਵਿਚਕਾਰ ਭਾਰਤ ਦੇ ਕੁਝ ਸੂਬਿਆਂ ਤੋਂ ਵਿਦਿਆਰਥੀਆਂ ਦੇ ਦਾਖਲੇ 'ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਸੀ। ਤਾਜ਼ਾ ਜਾਣਕਾਰੀ ਮੁਤਾਬਕ ਇਕ ਜੂਨ ਤੋਂ ਪੰਜਾਬ, ਹਰਿਆਣਾ, ਗੁਜਰਾਤ ਦੇ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਦੋਵਾਂ ਯੂਨੀਵਰਸਿਟੀਆਂ ਵੱਲੋਂ ਅਧਿਕਾਰਤ ਤੌਰ 'ਤੇ ਸੰਦੇਸ਼ ਭੇਜਿਆ ਗਿਆ ਹੈ। ਗੌਰਤਲਬ ਹੈ ਕਿ ਯੂਨੀਵਰਸਿਟੀਆਂ ਵਲੋਂ ਲਿਆ ਗਿਆ ਇਹ ਫ਼ੈਸਲਾ ਇਕ ਸਕਰਾਤਮਕ ਕਦਮ ਹੈ ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸੰਬੰਧ ਮਜ਼ਬੂਤ ਹੋਣਗੇ।
 

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement