ਪਾਕਿਸਤਾਨ ਦੇ ਗੁਰਦੁਆਰਾ ਤੱਖਰ ਸਾਹਿਬ 'ਚ ਬੇਅਦਬੀ, ਕੀਰਤਨ ਰੋਕਣ ਦੀ ਕੋਸ਼ਿਸ਼
Published : Jun 30, 2023, 3:19 pm IST
Updated : Jun 30, 2023, 3:21 pm IST
SHARE ARTICLE
photo
photo

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਕੇ ਰਿਹਾਅ ਕਰ ਦਿਤਾ

 

ਇਸਲਾਮਾਬਾਦ : ਕੁਝ ਦਿਨ ਪਹਿਲਾਂ ਪਿਸ਼ਾਵਰ 'ਚ 2 ਸਿੱਖਾਂ ਦੇ ਕਤਲ ਤੋਂ ਬਾਅਦ ਹੁਣ ਸਿੰਧ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਤੱਖਰ ਸਾਹਿਬ 'ਚ ਬੇਅਦਬੀ ਦੀ ਖਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਮੁਤਾਬਕ ਜਦੋਂ ਗੁਰਦੁਆਰਾ ਤੱਖਰ ਸਾਹਿਬ ਵਿਖੇ ਕੀਰਤਨ ਚੱਲ ਰਿਹਾ ਸੀ ਤਾਂ ਕੁਝ ਵਿਅਕਤੀ ਅੰਦਰ ਵੜ ਗਏ ਅਤੇ ਕੀਰਤਨ ਰੋਕ ਕੇ ਉਨ੍ਹਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿਤੀਆਂ। ਇਸ ਦੌਰਾਨ ਪੁਲਿਸ ਨੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਬਾਅਦ ਵਿਚ ਬਿਨ੍ਹਾਂ ਕੋਈ ਕਾਰਵਾਈ ਕੀਤੇ ਛੱਡ ਦਿਤਾ। ਇਸ ਗੱਲ ਦਾ ਪਤਾ ਲਗਦਿਆਂ ਹੀ ਸੰਗਤ ਥਾਣੇ ਪੁੱਜ ਗਈ।

ਗੁਰਦੁਆਰਾ ਸਾਹਿਬ ਦੇ ਕੀਰਤਨੀਏ ਅਜੈ ਸਿੰਘ ਨੇ ਦਸਿਆ ਕਿ ਉਹ ਕੀਰਤਨ ਕਰ ਰਹੇ ਸਨ ਕਿ ਅਚਾਨਕ ਲਾਊਡ ਸਪੀਕਰ ਦੀ ਅਵਾਜ਼ ਘੱਟ ਗਈ ਅਤੇ ਹਫੜਾ-ਦਫੜੀ ਮਚ ਗਈ ਅਤੇ ਕੁਝ ਲੋਕਾਂ ਨੇ ਕੀਰਤਨ ਰੋਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਾਡੇ ਕੀਰਤਨ ਨੂੰ ਜ਼ਬਰਦਸਤੀ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਕੇ ਰਿਹਾਅ ਕਰ ਦਿਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਵਿਰੁਧ ਐਫ.ਆਈ.ਆਰ. ਦਾਖਲ ਨਹੀਂ ਕੀਤਾ। ਪਾਕਿਸਤਾਨ ਵਿਚ ਸਿੱਖਾਂ, ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ 'ਤੇ ਲਗਾਤਾਰ ਜ਼ੁਲਮ ਹੋ ਰਹੇ ਹਨ।

SHARE ARTICLE

ਏਜੰਸੀ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement