
ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ
ਇਸਲਾਮਾਬਾਦ: ਪਾਕਿਸਤਾਨ ਵਿਚ ਅਤਿਵਾਦੀ ਘਟਨਾਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਖੇਤਰ ਦੇ ਬਾਜੌਰ ਨਾਲ ਸਬੰਧਤ ਹੈ, ਜਿਥੇ ਐਤਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ ਵਿਚ ਹੁਣ ਤੱਕ 50 ਦੀ ਮੌਤ ਹੋ ਚੁੱਕੀ ਹੈ, ਜਦਕਿ 150 ਤੋਂ ਵੱਧ ਲੋਕ ਜ਼ਖਮੀ ਹਨ। ਇਨ੍ਹਾਂ 'ਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਇਹ ਵੀ ਪੜ੍ਹੋ: ਘੱਗਰ 'ਚ ਡਿੱਗਣ ਨਾਲ ਹੋਈ ਨੌਜਵਾਨ ਦੀ ਮੌਤ, ਇਲਾਕੇ 'ਚ ਪਸਰਿਆ ਸੋਗ
ਰਿਪੋਰਟ ਮੁਤਾਬਕ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (ਜੇਯੂਆਈ-ਐੱਫ) ਦੇ ਵਰਕਰ ਸੰਮੇਲਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੁਲਿਸ ਮੁਤਾਬਕ ਅਤਿਵਾਦੀਆਂ ਨੇ ਇਹ ਧਮਾਕਾ ਜੇਯੂਆਈ-ਐਫ ਦੀ ਮੀਟਿੰਗ ਨੂੰ ਨਿਸ਼ਾਨਾ ਬਣਾ ਕੇ ਕੀਤਾ। ਹਾਦਸੇ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ ਮੌਕੇ ਤੋਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਬਾਜੌਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਦੇ ਅਧਿਕਾਰੀ ਫੈਜ਼ਲ ਕਮਾਲ ਅਨੁਸਾਰ ਹੁਣ ਤੱਕ 150 ਤੋਂ ਵੱਧ ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਹੈ। ਧਮਾਕੇ ਤੋਂ ਬਾਅਦ ਦੀਆਂ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਜਿਸ 'ਚ ਧਮਾਕਾ ਦੇਖਿਆ ਜਾ ਸਕਦਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਜੇਯੂਆਈਐਫ ਦੇ ਸੀਨੀਅਰ ਨੇਤਾ ਹਾਫਿਜ਼ ਹਮਦੁੱਲਾ ਨੇ ਸਰਕਾਰ ਨੂੰ ਜ਼ਖਮੀਆਂ ਲਈ ਐਮਰਜੈਂਸੀ ਮੈਡੀਕਲ ਉਪਾਅ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਰਿਪੋਰਟ ਮੁਤਾਬਕ ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਧਮਾਕਾ ਕਿਵੇਂ ਹੋਇਆ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਕਥਿਤ ਤੌਰ 'ਤੇ ਇਹ ਧਮਾਕਾ ਕਾਨਫਰੰਸ ਦੇ ਅੰਦਰ ਹੋਇਆ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਖੇਤਰ ਨੂੰ ਘੇਰ ਲਿਆ ਹੈ। ਰੈਸਕਿਊ 1122 ਦੇ ਬੁਲਾਰੇ ਬਿਲਾਲ ਫੈਜ਼ੀ ਨੇ ਦਸਿਆ ਕਿ 5 ਐਂਬੂਲੈਂਸਾਂ ਦੀ ਮਦਦ ਨਾਲ ਹੁਣ ਤੱਕ 150 ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਨੇ ਖਦਸ਼ਾ ਪ੍ਰਗਟਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।
#BREAKING: This is the video of the moment Suicide explosion took place in Workers Convention of Jamiat Ulema-e-Islam in Khar of Bajaur District, Khyber Pakhtunkhwa. 50 killed and more than 200 injured in the explosion. No group has claimed responsibility. pic.twitter.com/Nc2XqJo75F
— Aditya Raj Kaul (@AdityaRajKaul) July 30, 2023