
ਅਧਿਕਾਰੀਆਂ ਨੇ ਹੁਣ ਅੱਗ 'ਤੇ ਕਾਬੂ ਪਾ ਲਿਆ ਹੈ ਅਤੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਬੈਂਕਾਕ: ਦੱਖਣੀ ਥਾਈਲੈਂਡ ਵਿਚ ਪਟਾਕਿਆਂ ਦੇ ਗੋਦਾਮ ਵਿਚ ਹੋਏ ਧਮਾਕੇ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ ਹੋ ਗਏ। ਸਰਕਾਰੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਸਰਕਾਰੀ ਬੁਲਾਰੇ ਰਤਚਾਦਾ ਥਾਨਾਦਿਰੇਕ ਨੇ ਦਸਿਆ ਕਿ ਮਲੇਸ਼ੀਆ ਦੀ ਸਰਹੱਦ ਨਾਲ ਲੱਗਦੇ ਨਰਾਥੀਵਾਤ ਸੂਬੇ ਦੇ ਇਕ ਬਾਜ਼ਾਰ ਵਿਚ ਸ਼ਨਿਚਰਵਾਰ ਦੁਪਹਿਰ ਨੂੰ ਹੋਏ ਧਮਾਕੇ ਵਿਚ 10 ਘਰ ਤਬਾਹ ਹੋ ਗਏ ਅਤੇ ਲਗਭਗ 100 ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ।
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰੀ ਦੀ ਦੌੜ ਵਿਚ ਸ਼ਾਮਲ ਹਰਸ਼ਵਰਧਨ ਸਿੰਘ
ਸਿਨਹੂਆ ਸਮਾਚਾਰ ਏਜੰਸੀ ਨੇ ਦਸਿਆ ਕਿ ਸਥਾਨਕ ਜਨ ਸੰਪਰਕ ਵਿਭਾਗ ਨੇ ਮੁਤਾਬਕ ਕਿ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ 118 ਜ਼ਖਮੀ ਹੋ ਗਏ। ਰਤਚਾਡਾ ਨੇ ਇਕ ਬਿਆਨ ਵਿਚ ਕਿਹਾ ਕਿ ਅਧਿਕਾਰੀਆਂ ਨੇ ਹੁਣ ਅੱਗ 'ਤੇ ਕਾਬੂ ਪਾ ਲਿਆ ਹੈ ਅਤੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬੱਚਿਆਂ ਲਈ ਕਮਾਈ ਦਾ ਸਾਧਨ ਪੈਦਾ ਕਰਨਾ ਪਿਤਾ ਦੀ ਨੈਤਿਕ ਜ਼ਿੰਮੇਵਾਰੀ : ਹਾਈ ਕੋਰਟ
ਉਨ੍ਹਾਂ ਦਸਿਆ ਕਿ 14 ਗੰਭੀਰ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲਾਂ ਵਿਚ ਭੇਜਿਆ ਗਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਪ੍ਰਯੁਤ ਚਾਨ-ਓ-ਚਾ ਨੇ ਸਬੰਧਤ ਏਜੰਸੀਆਂ ਨੂੰ ਜ਼ਖਮੀਆਂ ਅਤੇ ਪ੍ਰਭਾਵਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿਤੇ ਹਨ।