Melbourne News : ਆਸਟਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਯੂਟਿਊਬ ਅਕਾਊਂਟ 'ਤੇ ਲਗਾਈ ਪਾਬੰਦੀ 

By : BALJINDERK

Published : Jul 30, 2025, 8:47 pm IST
Updated : Jul 30, 2025, 8:47 pm IST
SHARE ARTICLE
ਆਸਟਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਯੂਟਿਊਬ ਅਕਾਊਂਟ 'ਤੇ ਲਗਾਈ ਪਾਬੰਦੀ 
ਆਸਟਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਯੂਟਿਊਬ ਅਕਾਊਂਟ 'ਤੇ ਲਗਾਈ ਪਾਬੰਦੀ 

Melbourne News : ਪਾਬੰਦੀ ਅਧੀਨ ਬੱਚੇ ਯੂਟਿਊਬ ਦੀ ਵਰਤੋਂ ਕਰ ਸਕਣਗੇ ਪਰ ਉਨ੍ਹਾਂ ਨੂੰ ਅਪਣੇ ਯੂਟਿਊਬ ਖਾਤੇ ਰੱਖਣ ਦੀ ਇਜਾਜ਼ਤ ਨਹੀਂ ਹੋਵੇਗੀ। 

Melbourne News in Punjabi : ਆਸਟਰੇਲੀਆ ਸਰਕਾਰ ਨੇ ਯੂਟਿਊਬ ਨੂੰ ਵੀ ਉਨ੍ਹਾਂ ਸੋਸ਼ਲ ਮੀਡੀਆ ਮੰਚਾਂ ’ਚ ਸ਼ਾਮਲ ਕਰ ਦਿਤਾ ਹੈ ਜਿਨ੍ਹਾਂ ਨੂੰ ਦਸੰਬਰ ਤੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬੰਦ ਕਰ ਦਿਤਾ ਜਾਵੇਗਾ। ਪਾਬੰਦੀ ਅਧੀਨ ਬੱਚੇ ਯੂਟਿਊਬ ਦੀ ਵਰਤੋਂ ਕਰ ਸਕਣਗੇ ਪਰ ਉਨ੍ਹਾਂ ਨੂੰ ਅਪਣੇ ਯੂਟਿਊਬ ਖਾਤੇ ਰੱਖਣ ਦੀ ਇਜਾਜ਼ਤ ਨਹੀਂ ਹੋਵੇਗੀ। 

ਯੂਟਿਊਬ ਨੂੰ ਪਿਛਲੇ ਸਾਲ ਨਵੰਬਰ ਵਿਚ ਛੋਟ ਦੇ ਤੌਰ ਉਤੇ ਸੂਚੀਬੱਧ ਕੀਤਾ ਗਿਆ ਸੀ ਜਦੋਂ ਸੰਸਦ ਨੇ ਦੁਨੀਆਂ ਦਾ ਪਹਿਲਾ ਕਾਨੂੰਨ ਪਾਸ ਕੀਤਾ ਸੀ ਜਿਸ ਅਧੀਨ 16 ਸਾਲ ਤੋਂ ਘੱਟ ਉਮਰ ਦੇ ਆਸਟ੍ਰੇਲੀਆਈ ਬੱਚਿਆਂ ਉਤੇ ਫੇਸਬੁੱਕ, ਇੰਸਟਾਗ੍ਰਾਮ, ਸਨੈਪਚੈਟ, ਟਿਕਟਾਕ ਅਤੇ ‘ਐਕਸ’ ਵਰਗੇ ਮੰਚਾਂ ਦੇ ਪ੍ਰਯੋਗ ਉਤੇ ਪਾਬੰਦੀ ਹੋਵੇਗੀ। 

ਸੰਚਾਰ ਮੰਤਰੀ ਅਨਿਕਾ ਵੇਲਜ਼ ਨੇ ਬੁਧਵਾਰ ਨੂੰ ਨਿਯਮ ਜਾਰੀ ਕੀਤੇ ਜੋ ਇਹ ਫੈਸਲਾ ਕਰਦੇ ਹਨ ਕਿ ਕਿਹੜੀਆਂ ਆਨਲਾਈਨ ਸੇਵਾਵਾਂ ਨੂੰ ‘ਉਮਰ-ਸੀਮਤ ਸੋਸ਼ਲ ਮੀਡੀਆ ਮੰਚ’ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ ਅਤੇ ਕਿਹੜੀਆਂ ਉਮਰ ਸੀਮਾ ਤੋਂ ਬਚਦੀਆਂ ਹਨ। 

ਇਕ ਸਰਕਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਉਮਰ ਦੀਆਂ ਪਾਬੰਦੀਆਂ 10 ਦਸੰਬਰ ਤੋਂ ਲਾਗੂ ਹੋਣਗੀਆਂ ਅਤੇ ਮੰਚਾਂ ਨੂੰ ਘੱਟ ਉਮਰ ਦੇ ਖਾਤਾਧਾਰਕਾਂ ਨੂੰ ਬਾਹਰ ਰੱਖਣ ਲਈ ਜ਼ਿੰਮੇਵਾਰ ਕਦਮ ਚੁੱਕਣ ਵਿਚ ਅਸਫਲ ਰਹਿਣ ’ਤੇ 5 ਕਰੋੜ ਆਸਟ੍ਰੇਲੀਆਈ ਡਾਲਰ ਤਕ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪਵੇਗਾ। 

ਵੇਲਜ਼ ਨੇ ਯੂਟਿਊਬ ਉਤੇ ਪਾਬੰਦੀਆਂ ਲਾਗੂ ਕਰਨ ਦਾ ਬਚਾਅ ਕੀਤਾ ਅਤੇ ਕਿਹਾ ਕਿ ਸਰਕਾਰ ਪਲੇਟਫਾਰਮ ਦੇ ਅਮਰੀਕੀ ਮਾਲਕ ਅਲਫਾਬੇਟ ਇੰਕ ਤੋਂ ਕਾਨੂੰਨੀ ਕਾਰਵਾਈ ਦੀਆਂ ਧਮਕੀਆਂ ਤੋਂ ਨਹੀਂ ਡਰੇਗੀ। 

(For more news apart from Australia bans YouTube accounts of children under 16 News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement