
ਪਾਕਿਸਤਾਨ ਦੇ ਇਸਲਾਮਾਬਾਦ ਵਿਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਵਲੋਂ ਅੱਜ ਭਾਰਤ ਦੇ ਡੇਰਾ ਬਾਬਾ ਨਾਨਕ ਸਰਹੱਦ ਨਜ਼ਦੀਕ ਪਾਕਿਸਤਾਨੀ
ਦਿੱਲੀ, ਪਾਕਿਸਤਾਨ ਦੇ ਇਸਲਾਮਾਬਾਦ ਵਿਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਵਲੋਂ ਅੱਜ ਭਾਰਤ ਦੇ ਡੇਰਾ ਬਾਬਾ ਨਾਨਕ ਸਰਹੱਦ ਨਜ਼ਦੀਕ ਪਾਕਿਸਤਾਨੀ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਕਰਤਾਰਪੁਰ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਗੁਰਦੁਆਰੇ ਦਾ ਦੌਰਾ ਕੀਤਾ। ਦੱਸਣਯੋਗ ਹੈ ਕਿ ਇਸਦਾ ਸਿਹਰਾ ਭਾਰਤ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੇ ਸਿਰ ਜਾਂਦਾ ਹੈ।
Navjot Singh Sidhu
ਪਿਛਲੇ ਦਿਨੀਂ ਪਾਕਿਸਤਾਨ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਤੇ ਪਾਕਿਸਤਾਨੀ ਫੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਸਿੱਧੂ ਦੀ ਇਸ ਵਿਸ਼ੇ 'ਤੇ ਚਰਚਾ ਹੋਈ ਸੀ। ਇਸ ਤੋਂ ਪਹਿਲਾਂ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਦੱਸਿਆ ਕਿ ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਭਰੋਸਾ ਦਿੱਤਾ ਹੈ ਕਿ ਕਿ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕਰਤਾਰਪੁਰ ਲਾਂਘਾ ਖੋਲ੍ਹਣ 'ਤੇ ਵਿਚਾਰ ਕਰਨਗੇ। ਇਹ ਲਾਂਘਾ ਭਾਰਤ ਦੀ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਸਰਹੱਦ ਤੋਂ ਕਰੀਬ ਚਾਰ ਕਿਲੋਮੀਟਰ ਦੀ ਦੂਰੀ 'ਤੇ ਹੈ।
Kartarpur Sahib
ਜ਼ਿਕਰਯੋਗ ਹੈੈ ਕਿ ਇੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 18 ਸਾਲ ਬਿਤਾਏ ਸਨ। ਅੱਜ ਕੱਲ੍ਹ ਭਾਰਤ ਦੇ ਸ਼ਰਧਾਲੂ ਡੇਰਾ ਬਾਬਾ ਨਾਨਕ ਦੇ ਦੂਰਬੀਨ ਰਾਹੀਂ ਦਰਸ਼ਨ ਕਰਦੇ ਹਨ। ਪਾਕਿਸਤਾਨ ਸੂਤਰਾਂ ਅਨੁਸਾਰ ਭਾਰਤੀ ਹਾਈ ਕਮਿਸ਼ਨਰ ਨੇ ਗੁਰਦੁਆਰੇ ਦੇ ਉੱਤੇ ਚੜ੍ਹ ਕੇ ਛੱਤ ਤੋਂ ਭਾਰਤ ਵਾਲੇ ਪਾਸੇ ਦੇਖਿਆ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਲਾਂਘੇ ਦੀਆਂ ਸੰਭਾਵਨਾਵਾਂ ਬਾਰੇ ਵੀ ਘੋਖ ਕੀਤੀ। ਉਨ੍ਹਾਂ ਕਿਹਾ,‘ ਪਾਕਿਸਤਾਨ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਇਸ ਮੰਗ 'ਤੇ ਧਿਆਨ ਦੇਣ ਨਾਲ ਹੁਣ ਇਹ ਮੰਗ ਪੂਰੀ ਹੁੰਦੀ ਜਾਪਦੀ ਹੈ।’
Navjot Singh Sidhu
ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਸ ਲਾਂਘੇ ਦੀ ਸ਼ਰਧਾਲੂਆਂ ਲਈ ਵਿਸ਼ੇਸ਼ ਅਹਿਮੀਅਤ ਹੋਵੇਗੀ।ਇਸ ਲਾਂਘੇ ਬਾਰੇ ਪਹਿਲੀ ਵਾਰ ਜਨਰਲ ਪਰਵੇਜ਼ ਮੁਸ਼ੱਰਫ ਦੇ ਕਾਰਜਕਾਲ ਵਿਚ ਇਹ ਪੇਸ਼ਕਸ਼ ਸਾਹਮਣੇ ਆਈ ਸੀ ਪਰ ਇਸ ਮੰਗ ਉੱਤੇ ਕਦੇ ਵੀ ਗੰਭੀਰਤਾ ਨਾਲ ਸੋਚਿਆ ਨਹੀਂ ਗਿਆ।
Navjot Singh Sidhu
ਇਸ ਸਮੇਂ ਭਾਰਤ ਤੋਂ ਕਰਤਾਰਪੁਰ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵਾਹਗਾ ਤੋਂ ਲਾਹੌਰ ਦੇ ਰਸਤੇ ਹੀ ਕਰਤਾਰਪੁਰ ਜਾਣ ਦੀ ਮਨਜ਼ੂਰੀ ਮਿਲਦੀ ਹੈ। ਪਾਕਿਸਤਾਨ ਵਿਚ ਭਾਰਤ ਦੇ ਸਾਬਕਾ ਹਾਈ ਕਮਿਸ਼ਨਰ ਸਰਤ ਸੱਭਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਰਤਾਰਪੁਰ ਵਿਚ ਗੁਰੂ ਨਾਨਕ ਦੇਵ ਜੀ ਨੇ ਕਾਫੀ ਸਮਾਂ ਬਿਤਾਇਆ ਸੀ, ਜੇ ਇਹ ਲਾਘਾਂ ਖੋਲ੍ਹ ਦਿੱਤਾ ਜਾਂਦਾ ਹੈ ਤਾਂ ਇਹ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਲਈ ਇਕ ਵਿਸ਼ੇਸ਼ ਕਾਰਜ ਹੋਵੇਗਾ।