
ਪਾਕਿਸਤਾਨ 'ਚ ਸਿੱਖ ਲੜਕੀ ਦੇ ਇਸਲਾਮ ਕਬੂਲਣ ਅਤੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਦਾ ਮਾਮਲਾ ਜ਼ਿਆਦਾ ਗਾਰਮਾਉਂਦਾ ਜਾ ਰਿਹਾ ਹੈ।
ਪਾਕਿਸਤਾਨ : ਪਾਕਿਸਤਾਨ 'ਚ ਸਿੱਖ ਲੜਕੀ ਦੇ ਇਸਲਾਮ ਕਬੂਲਣ ਅਤੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਦਾ ਮਾਮਲਾ ਜ਼ਿਆਦਾ ਗਾਰਮਾਉਂਦਾ ਜਾ ਰਿਹਾ ਹੈ। ਬੀਤੇ ਦਿਨੀ ਇੱਕ ਵੀਡੀਓ ਜਾਰੀ ਕੀਤੀ ਗਈ ਸੀ ਜਿਸ ਵਿਚ ਲੜਕੀ ਵਲੋਂ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਅਤੇ ਇਸਲਾਮ ਕਬੂਲਣ ਦੀ ਗੱਲ ਤੇ ਹਾਮੀ ਭਰੀ ਗਈ ਸੀ ਪਰ ਹੁਣ ਇੱਕ ਵੀਡੀਓ ਹੋਰ ਸਾਹਮਣੇ ਆਇਆ ਹੈ।
Sikh priest's daughter forcibly converted to Islam
ਉਹ ਵੀ ਲੜਕੀ ਦੇ ਭਰਾਵਾਂ ਦਾ ਜਿਸ ਵਿਚ ਉਨ੍ਹਾਂ ਨੇ ਆਪਣੀ ਭੈਣ ਨੂੰ ਘਰ ਸਹੀ ਸਲਾਮਤ ਪਹੁੰਚਾਉਣ ਦੀ ਗੁਹਾਰ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਗੇ ਲਗਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਜ਼ਬਰਦਸਤੀ ਘਰੋਂ ਅਗਵਾਹ ਕੀਤਾ ਗਿਆ ਹੈ ਅਤੇ ਉਸਨੂੰ ਡਰਾ ਕੇ ਇਸਲਾਮ ਕਬੂਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਲੜਕੀ ਵਾਪਿਸ ਨਹੀਂ ਆਉਂਦੀ ਤਾਂ ਉਹ ਗਵਰਨਰ ਆਫਿਸ ਦੇ ਸਾਹਮਣੇ ਆਪਣੇ ਆਪ ਨੂੰ ਅੱਗ ਲਗਾ ਲੈਣਗੇ।
Sikh priest's daughter forcibly converted to Islam
ਇੱਕ ਪਾਸੇ ਲੜਕੀ ਦਾ ਵੀਡੀਓ ਵਿਚ ਇਸਲਾਮ ਕਬੂਲਣਾ ਅਤੇ ਵਿਆਹ ਕਰਵਾਉਣਾ ਦੂਜੇ ਪਾਸੇ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਗੁੰਡਿਆਂ ਵਲੋਂ ਜ਼ਬਰਦਸਤੀ ਕਰਨ ਦਾ ਇਲਜ਼ਾਮ ਲਗਾਉਣਾ। ਇਹ ਇੱਕ ਵੱਡੀ ਜਾਂਚ ਦਾ ਵਿਸ਼ਾ ਬਣ ਗਿਆ ਹੈ ਜਿਸਦੀ ਕਿ ਬਰੀਕੀ ਨਾਲ ਪੜਤਾਲ ਹੋਣੀ ਚਾਹੀਦੀ ਹੈ।ਫਿਲਹਾਲ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਆਤਮ ਦਾਹ ਦੀ ਚਿਤਾਵਨੀ ਦਿੱਤੀ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਪਾਕਿ ਸਰਕਾਰ ਇਸ ਮਾਮਲੇ ਤੇ ਕੀ ਕਦਮ ਚੁੱਕਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।