ਸਾਊਦੀ ਕ੍ਰਾਊਨ ਪ੍ਰਿੰਸ ਬੋਲੇ, ਈਰਾਨ ਨਾਲ ਜੰਗ ਹੋਈ ਤਾਂ ਮਿਟ ਜਾਵੇਗਾ ਅੰਤਰਰਾਸ਼ਟਰੀ ਅਰਥਚਾਰਾ
Published : Sep 30, 2019, 6:47 pm IST
Updated : Sep 30, 2019, 6:47 pm IST
SHARE ARTICLE
Prince
Prince

ਈਰਾਨ ਨਾਲ ਵਧਦੇ ਤਣਾਅ ਦਰਮਿਆਨ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ...

ਰਿਆਧ: ਈਰਾਨ ਨਾਲ ਵਧਦੇ ਤਣਾਅ ਦਰਮਿਆਨ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਨਰਮੀ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਈਰਾਨ ਨਾਲ ਫ਼ੌਜੀ ਟਕਰਾਅ ਹੋਣ ਨਾਲ ਕੌਮਾਂਤਰੀ ਅਰਥਚਾਰਾ ਤਬਾਹ ਹੋ ਜਾਵੇਗਾ। ਮਾਮਲੇ ਦਾ ਸ਼ਾਂਤਮਈ ਹੱਲ ਕੱਢਣਾ ਬਿਹਤਰ ਹੋਵੇਗਾ। ਉਨ੍ਹਾਂ ਦਾ ਇਹ ਬਿਆਨ ਸਾਊਦੀ ਦੇ ਦੋ ਤੇਲ ਪਲਾਂਟਾਂ 'ਤੇ ਡਰੋਨ ਹਮਲੇ ਕਾਰਨ ਪੱਛਮੀ ਏਸ਼ੀਆ 'ਚ ਵਧੇ ਤਣਾਅ ਦਰਮਿਆਨ ਆਇਆ ਹੈ। ਇਨ੍ਹਾਂ ਹਮਲਿਆਂ ਲਈ ਸਾਊਦੀ ਅਰਬ ਨੇ ਈਰਾਨ ਨੂੰ ਦੋਸ਼ੀ ਠਹਿਰਾਇਆ ਸੀ। ਅਮਰੀਕਾ ਸਮੇਤ ਕਈ ਯੂਰਪੀ ਦੇਸ਼ ਵੀ ਇਸ ਹਮਲੇ ਲਈ ਈਰਾਨ ਨੂੰ ਹੀ ਜ਼ਿੰਮੇਵਾਰ ਠਹਿਰਾ ਰਹੇ ਹਨ।

ਈਰਾਨ ਨੇ ਹਾਲਾਂਕਿ ਇਸ 'ਚ ਆਪਣਾ ਹੱਥ ਹੋਣ ਤੋਂ ਇਨਕਾਰ ਕੀਤਾ ਹੈ। ਸਾਊਦੀ ਕ੍ਰਾਊਨ ਪ੍ਰਿੰਸ ਨੇ ਅਮਰੀਕਾ ਸਥਿਤ ਸੀਬੀਐੱਸ ਪ੍ਰਰੋਗਰਾਮ '60 ਮਿਨਟਸ' ਨੂੰ ਦਿੱਤੀ ਇਕ ਇੰਟਰਵਿਊ 'ਚ ਕੌਮਾਂਤਰੀ ਭਾਈਚਾਰੇ ਨੂੰ ਈਰਾਨ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ। ਐਤਵਾਰ ਨੂੰ ਪ੍ਰਸਾਰਿਤ ਇਸ ਇੰਟਰਵਿਊ 'ਚ ਉਨ੍ਹਾਂ ਕਿਹਾ, 'ਪੱਛਮੀ ਏਸ਼ੀਆ ਤੋਂ ਦੁਨੀਆ 'ਚ 30 ਫ਼ੀਸਦੀ ਈਂਧਨ ਦੀ ਸਪਲਾਈ ਹੁੰਦੀ ਹੈ ਤੇ ਕਰੀਬ 20 ਫ਼ੀਸਦੀ ਮਾਲਵਾਹਕ ਜਹਾਜ਼ ਇੱਥੋਂ ਹੀ ਹੋ ਕੇ ਲੰਘਦੇ ਹਨ। ਕਲਪਨਾ ਕਰੋ ਜੇਕਰ ਇਹ ਚੀਜ਼ਾਂ ਰੁਕ ਜਾਣ ਤਾਂ ਕੀ ਹੋਵੇਗਾ?

ਇਸ ਦਾ ਮਤਲਬ ਇਹ ਹੈ ਕਿ ਨਾ ਸਿਰਫ਼ ਸਾਊਦੀ ਅਰਬ ਜਾਂ ਪੱਛਮੀ ਏਸ਼ਿਆਈ ਦੇਸ਼ ਬਲਕਿ ਪੂਰਾ ਕੌਮਾਂਤਰੀ ਅਰਥਚਾਰਾ ਤਬਾਹ ਹੋ ਜਾਵੇਗਾ।' ਇਸਦੇ ਨਾਲ ਹੀ ਉਨ੍ਹਾਂ ਨੇ ਸ਼ਾਂਤਮਈ ਹੱਲ ਕੱਢਣ ਦੀ ਵਕਾਲਤ ਕਰਦੇ ਹੋਏ ਕਿਹਾ ਕਿ ਫ਼ੌਜੀ ਟਕਰਾਅ ਦੀ ਜਗ੍ਹਾ ਇਹ ਜ਼ਿਆਦਾ ਬਿਹਤਰ ਹੋਵੇਗਾ। ਮੁਹੰਮਦ ਬਿਨ ਸਲਮਾਨ ਨੇ ਦੱਸਿਆ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨਾਲ ਹੋਈ ਗੱਲਬਾਤ 'ਚ ਉਹ 14 ਸਤੰਬਰ ਨੂੰ ਹੋਏ ਹਮਲੇ ਤੋਂ ਬਾਅਦ ਉੱਭਰੇ ਵਿਵਾਦ ਨੂੰ ਖ਼ਤਮ ਕਰਨ 'ਤੇ ਆਪਣੀ ਸਹਿਮਤੀ ਪ੍ਰਗਟਾ ਚੁੱਕੇ ਹਨ।

ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦਾ ਆਦੇਸ਼ ਨਹੀਂ ਦਿੱਤਾ ਸੀ। ਇਹ ਘਿਨਾਉਣਾ ਅਪਰਾਧ ਹੈ। ਹਾਲੀਆ ਹੀ 'ਚ ਸਾਹਮਣੇ ਆਈ ਇਕ ਡਾਕੂਮੈਂਟਰੀ ਦਾ ਦਾਅਵਾ ਹੈ ਕਿ ਕ੍ਰਾਊਨ ਪ੍ਰਿੰਸ ਨੇ ਖਸ਼ੋਗੀ ਦੀ ਹੱਤਿਆ ਦੀ ਜ਼ਿੰਮੇਵਾਰੀ ਲੈ ਲਈ ਹੈ। ਇਸ ਡਾਕੂਮੈਂਟਰੀ ਦਾ ਪ੍ਰਸਾਰਣ ਇਕ ਅਕਤੂਬਰ ਨੂੰ ਕੀਤਾ ਜਾਵੇਗਾ। ਖਸ਼ੋਗੀ ਦੀ ਪਿਛਲੇ ਸਾਲ ਦੋ ਅਕਤੂਬਰ ਨੂੰ ਸਾਊਦੀ ਏਜੰਟਾਂ ਨੇ ਹੱਤਿਆ ਕਰ ਦਿੱਤੀ ਸੀ। ਇਸ ਹੱਤਿਆਕਾਂਡ ਨੂੰ ਤੁਰਕੀ ਦੇ ਇਸਤਾਂਬੁਲ ਸ਼ਹਿਰ ਸਥਿਤ ਸਾਊਦੀ ਵਣਜ ਦੂਤਘਰ 'ਚ ਅੰਜਾਮ ਦਿੱਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement