
ਪਾਕਿਸਤਾਨ ਸਰਕਾਰ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। .
ਇਸਲਾਮਾਬਾਦ : ਪਾਕਿਸਤਾਨ ਸਰਕਾਰ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਫੇਸਬੁੱਕ ਅਕਾਊਂਟ ਵਿਚ ਇਸ ਯਾਦਗਾਰੀ ਸਿੱਕੇ ਦੀ ਤਸਵੀਰ ਸ਼ੇਅਰ ਕੀਤੀ ਹੈ।
Pakistan commemorative coin
ਇੱਥੇ ਦੱਸ ਦਈਏ ਕਿ ਪਾਕਿਸਤਾਨ ਅਤੇ ਭਾਰਤ ਪਹਿਲਾਂ ਹੀ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਲਈ ਇਕ ਸਮਝੌਤੇ 'ਤੇ ਦਸਤਖਤ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਅਗਲੇ ਮਹੀਨੇ ਦੇ 9 ਤਾਰੀਕ ਨੂੰ ਕੋਰੀਡੋਰ ਦਾ ਉਦਘਾਟਨ ਕਰਨਗੇ, ਜੋ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਉਨ੍ਹਾਂ ਦੇ ਗੁਰੂ ਸਾਹਿਬਾਨ ਦੇ ਸਥਾਨ 'ਤੇ ਜਾਣ ਦੀ ਸਹੂਲਤ ਪ੍ਰਦਾਨ ਕਰੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।