
ਤਾਲਿਬਾਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉੱਤਰੀ ਅਫਗਾਨਿਸਤਾਨ ਵਿਚ ਇਕ ਸੈਮੀਨਰੀ ਵਿਚ ਹੋਏ ਧਮਾਕੇ ਵਿਚ ਘੱਟੋ-ਘੱਟ 10 ਵਿਦਿਆਰਥੀ ਮਾਰੇ ਗਏ।
ਕਾਬੁਲ: ਅਫਗਾਨਿਸਤਾਨ ਵਿਚ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 24 ਲੋਕ ਜ਼ਖਮੀ ਹੋਏ ਹਨ। ਇਹ ਬੰਬ ਧਮਾਕਾ ਸਮਾਨਗਾਨ ਸੂਬੇ ਦੇ ਕੇਂਦਰ 'ਚ ਸਥਿਤ ਐਬਕ ਸ਼ਹਿਰ 'ਚ ਇਕ ਮਦਰੱਸੇ 'ਚ ਹੋਇਆ। ਤਾਲਿਬਾਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉੱਤਰੀ ਅਫਗਾਨਿਸਤਾਨ ਵਿਚ ਇਕ ਸੈਮੀਨਰੀ ਵਿਚ ਹੋਏ ਧਮਾਕੇ ਵਿਚ ਘੱਟੋ-ਘੱਟ 10 ਵਿਦਿਆਰਥੀ ਮਾਰੇ ਗਏ।
ਅਫਗਾਨਿਸਤਾਨ 'ਚ ਸਮੇਂ-ਸਮੇਂ 'ਤੇ ਅਜਿਹੀਆਂ ਅੱਤਵਾਦੀ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਦੋ ਮਹੀਨੇ ਪਹਿਲਾਂ ਕਾਬੁਲ ਵਿਚ ਵੀ ਬੰਬ ਧਮਾਕਾ ਹੋਇਆ ਸੀ।ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਟਾਕੋਰ ਨੇ ਦੱਸਿਆ ਕਿ ਉੱਤਰੀ ਸਮਗਾਨ ਸੂਬੇ ਦੀ ਰਾਜਧਾਨੀ ਐਬਕ 'ਚ ਹੋਏ ਧਮਾਕੇ 'ਚ ਕਈ ਲੋਕ ਜ਼ਖਮੀ ਹੋਏ ਹਨ।
ਸਥਾਨਕ ਮੀਡੀਆ ਨੇ ਇਕ ਡਾਕਟਰ ਦੇ ਹਵਾਲੇ ਨਾਲ ਦੱਸਿਆ ਕਿ ਧਮਾਕੇ ਵਿਚ 16 ਲੋਕਾਂ ਦੀ ਮੌਤ ਹੋ ਗਈ ਸੀ। ਕਰੀਬ 27 ਲੋਕ ਜ਼ਖਮੀ ਹੋਏ ਹਨ। ਇਹ ਧਮਾਕਾ ਮਦਰੱਸੇ 'ਚ ਦੁਪਹਿਰ ਦੀ ਨਮਾਜ਼ ਦੌਰਾਨ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ ਜਿਸ ਮਦਰੱਸੇ ਵਿਚ ਧਮਾਕਾ ਹੋਇਆ ਹੈ, ਉਹ ਹਾਲ ਹੀ ਵਿਚ ਬਣਿਆ ਸੀ।ਰਿਪੋਰਟਾਂ ਮੁਤਾਬਕ ਇਸ ਹਮਲੇ 'ਚ ਮਰਨ ਵਾਲੇ ਅਤੇ ਜ਼ਖਮੀ ਹੋਏ ਜ਼ਿਆਦਾਤਰ ਲੋਕ ਮਦਰੱਸੇ 'ਚ ਪੜ੍ਹਦੇ ਵਿਦਿਆਰਥੀ ਹਨ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।