Pakistan News: ਲੁਟੇਰਿਆਂ ਨੇ ਸਿੱਖ ਪਰਿਵਾਰ ਤੋਂ ਗਹਿਣਿਆਂ ਤੋਂ ਇਲਾਵਾ 2,50,000 ਭਾਰਤੀ ਰੁਪਏ ਅਤੇ 1,50,000 ਪਾਕਿਸਤਾਨੀ ਰੁਪਏ ਲੁੱਟ ਲਏ।
An Indian Sikh family robbed in Pakistan: ਭਾਰਤ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਨਨਕਾਣਾ ਸਾਹਿਬ ਪਾਕਿਸਤਾਨ ਗਏ ਹਨ। ਇਸੇ ਵਿਚਕਾਰ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਤੋਂ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਪੁਲਿਸ ਦੀ ਵਰਦੀ ਪਹਿਨੇ ਲੁਟੇਰਿਆਂ ਨੇ ਇਕ ਭਾਰਤੀ ਸਿੱਖ ਪਰਿਵਾਰ ਨੂੰ ਲੁੱਟ ਲਿਆ।
ਇਹ ਵੀ ਪੜ੍ਹੋ: Punjab News: ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਕੰਵਲਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਭਾਰਤ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਮਨਾਏ ਜਾ ਰਹੇ ਸਮਾਗਮਾਂ 'ਚ ਹਿੱਸਾ ਲੈਣ ਗਏ ਹਨ। ਬੁੱਧਵਾਰ ਨੂੰ ਪਰਿਵਾਰਕ ਮੈਂਬਰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਵਾਪਸ ਪਰਤਣ ਤੋਂ ਬਾਅਦ ਖਰੀਦਦਾਰੀ ਲਈ ਲਾਹੌਰ ਦੇ ਗੁਲਬਰਗ ਇਲਾਕੇ ਦੇ ਲਿਬਰਟੀ ਮਾਰਕੀਟ ਗਏ ਸਨ।
ਇਹ ਵੀ ਪੜ੍ਹੋ: Chandigarh Rain News: ਚੰਡੀਗੜ੍ਹ 'ਚ ਮੀਂਹ ਤੋਂ ਬਾਅਦ ਪਾਣੀ ਭਰਿਆ, ਕਈ ਥਾਵਾਂ 'ਤੇ ਡਿੱਗੇ ਦਰਖ਼ਤ
ਜਦੋਂ ਸਿੱਖ ਪਰਿਵਾਰ ਇਕ ਦੁਕਾਨ ਤੋਂ ਬਾਹਰ ਆਇਆ ਤਾਂ ਪੁਲਿਸ ਦੀ ਵਰਦੀ ਵਿੱਚ ਆਏ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਬੰਦੂਕ ਦੀ ਨੋਕ 'ਤੇ ਨਕਦੀ ਅਤੇ ਗਹਿਣੇ ਲੁੱਟ ਲਏ। ਲੁਟੇਰਿਆਂ ਨੇ ਸਿੱਖ ਪਰਿਵਾਰ ਤੋਂ ਗਹਿਣਿਆਂ ਤੋਂ ਇਲਾਵਾ 2,50,000 ਭਾਰਤੀ ਰੁਪਏ ਅਤੇ 1,50,000 ਪਾਕਿਸਤਾਨੀ ਰੁਪਏ ਲੁੱਟ ਲਏ।
ਘਟਨਾ ਤੋਂ ਬਾਅਦ ਉਥੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ ਅਤੇ ਉਹ ਸਿੱਖ ਪਰਿਵਾਰ ਸਮੇਤ ਸਥਾਨਕ ਪੁਲਿਸ ਸਟੇਸ਼ਨ ਪਹੁੰਚੇ। ਇਸ ਘਟਨਾ ਬਾਰੇ ਸਥਾਨਕ ਥਾਣਾ ਇੰਚਾਰਜ ਨੇ ਆਪਣੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕੀਤਾ। ਘਟਨਾ ਤੋਂ ਬਾਅਦ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਰੈਂਕ ਦੇ ਇਕ ਅਧਿਕਾਰੀ ਨੇ ਭਾਰਤੀ ਸਿੱਖ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।