Pam Gosal: ਸਕਾਟਲੈਂਡ ਪਾਰਲੀਮੈਂਟ ਦੀ ਪਹਿਲੀ ਭਾਰਤੀ ਸਿੱਖ ਮੈਂਬਰ ਪੈਮ ਗੋਸਲ ਨੂੰ ਮਿਲੇਗਾ ਮੈਂਬਰ ਆਫ ਬ੍ਰਿਟਿਸ਼ ਆਰਡਰ
Published : Dec 30, 2023, 9:38 pm IST
Updated : Dec 30, 2023, 9:39 pm IST
SHARE ARTICLE
Pam Gosal
Pam Gosal

ਮਈ 2021 ਵਿਚ ਸਕਾਟਲੈਂਡ ਦੀ ਪਾਰਲੀਮੈਂਟ 'ਚ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਜਪੁ ਜੀ ਸਾਹਿਬ ਦਾ ਪਾਠ ਕਰਨ ਦੀ ਹੋਈ ਸੀ ਤਾਰੀਫ਼ 

 Pam Gosal - ਨਵੇਂ ਸਾਲ ਮੌਕੇ ਬ੍ਰਿਟੇਨ ਵਿਚ ਸਨਮਾਨਿਤ ਕੀਤੀਆਂ ਜਾ ਰਹੀਆਂ ਸ਼ਖ਼ਸੀਅਤਾਂ ਦੀ ਸੂਚੀ ਵਿਚ ਦਸ ਤੋਂ ਵੱਧ ਸਿੱਖ ਸਖਸ਼ੀਅਤਾਂ ਸ਼ਾਮਲ ਹਨ। 
ਇਹਨਾਂ ਨਾਵਾਂ ਵਿਚ ਸਕਾਟਲੈਂਡ ਦੀ ਪਾਰਲੀਮੈਂਟ ਦੇ ਮੈਂਬਰ ਪੈਮ ਗੋਸਲ ਨੂੰ ਵੀ ਐੱਮਬੀਈ (ਮੈਂਬਰ ਆਫ ਬ੍ਰਿਟਿਸ਼ ਆਰਡਰ) ਦਾ ਖ਼ਿਤਾਬ ਮਿਲੇਗਾ। ਪੈਮ ਗੋਸਲ ਸਕਾਟਲੈਂਡ ਦੀ ਪਾਰਲੀਮੈਂਟ ਲਈ ਚੁਣੇ ਜਾਣ ਵਾਲੀ ਪਹਿਲੀ ਭਾਰਤੀ ਸਿੱਖ ਹੈ।  

ਇਸ ਸ਼ਖ਼ਸੀਅ ਨੂੰ ਯੂਕੇ ਵਿਚ ਰਹਿੰਦੇ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਖੇਤਰਾਂ ਵਿਚ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣ ਲਈ ਸਨਮਾਨਿਤ ਕੀਤਾ ਜਾਵੇਗਾ। ਪੈਮ ਗੋਸਲ ਨੂੰ ਵਪਾਰ ਅਤੇ ਜਿਨਸੀ ਸਮਾਨਤਾ ਲਈ ਕੰਮ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪੈਮ ਗੋਸਲ ਨੇ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦੇ ਸਭ ਤੋਂ ਵੱਡਾ ਸਨਮਾਨ ਹੈ।

ਉਨ੍ਹਾਂ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਪਾਈ ਪੋਸਟ ’ਚ ਲਿਖਿਆ, “ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਜਿਨ੍ਹਾਂ ਨੇ ਮੈਨੂੰ ਸਮਾਜ ਸੇਵਾ ਵਿਚ ਸਹਿਯੋਗ ਦੇਣ, ਵਪਾਰ ਨੂੰ ਵਧਾਉਣ ਅਤੇ ਜਿਨਸੀ ਸਮਾਨਤਾ ਲਿਆਉਣ ਪ੍ਰਤੀ ਕੰਮ ਕਰਨ ਲਈ ਮਦਦ ਕੀਤੀ।” ਉਨ੍ਹਾਂ ਕਿਹਾ ਕਿ “ਇਹ ਕਾਰਜ ਮੇਰੇ ਲਈ ਬਹੁਤ ਮਹੱਤਵਪੂਰਨ ਹੈ ਅਤੇ ਮੈਂ ਹਮੇਸ਼ਾ ਇਨ੍ਹਾਂ ਟੀਚਿਆਂ ਪ੍ਰਤੀ ਕਾਰਜਸ਼ੀਲ ਰਹਾਂਗੀ।” ਜ਼ਿਕਰਯੋਗ ਹੈ ਕਿ ਪੈਮ ਗੋਸਲ ਨੇ ਮਈ 2021 ਵਿਚ ਸਕਾਟਲੈਂਡ ਦੀ ਪਾਰਲੀਮੈਂਟ ਵਿਚ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਜਪੁ ਜੀ ਸਾਹਿਬ ਦਾ ਪਾਠ ਕੀਤਾ ਸੀ। ਉਹ ਕੰਜ਼ਰਵੇਟਿਵ ਪਾਰਟੀ ਵੱਲੋਂ ਪਾਰਲੀਮੈਂਟ ਮੈਂਬਰ ਹਨ।   
 

SHARE ARTICLE

ਏਜੰਸੀ

Advertisement

BIG BREAKING : BSP ਉਮੀਦਵਾਰ Surinder Singh Kamboj 'ਤੇ ਹੋਇਆ Action, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੰਬੋਜ..

01 Jun 2024 3:45 PM

Big Breaking : 5 ਪਿੰਡਾਂ ਨੇ ਕਰ ਦਿੱਤਾ ਚੋਣਾਂ ਦਾ Boycott, ਪੋਲਿੰਗ ਬੂਥਾਂ ਨੂੰ ਲਗਾ ਦਿੱਤੇ ਤਾਲੇ, ਪ੍ਰਸ਼ਾਸਨ ਨੂੰ..

01 Jun 2024 3:38 PM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 10:19 AM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 9:49 AM

Punjab Weather Upadate: ਗਰਮੀ ਤੋਂ ਅੱਕੇ ਮਜ਼ਦੂਰਾਂ ਨੇ ਕੈਮਰੇ ਅੱਗੇ ਸੁਣਾਏ ਆਪਣੇ ਦੁੱਖ!Live"

01 Jun 2024 8:55 AM
Advertisement