International News: ਬੈਂਕਾਕ ਦੇ ਪ੍ਰਸਿੱਧ ਹੋਟਲ ’ਚ ਲੱਗੀ ਅੱਗ, ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ

By : PARKASH

Published : Dec 30, 2024, 12:51 pm IST
Updated : Dec 30, 2024, 12:51 pm IST
SHARE ARTICLE
Fire breaks out in popular Bangkok hotel, kills three foreign tourists
Fire breaks out in popular Bangkok hotel, kills three foreign tourists

International News: ਬੈਂਕਾਕ ਦੇ ਗਵਰਨਰ ਨੇ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ

 

International News: ਬੈਂਕਾਕ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਖਾਓ ਸਾਨ ਰੋਡ ’ਤੇ ਇਕ ਹੋਟਲ ’ਚ ਅੱਗ ਲੱਗ ਗਈ, ਜਿਸ ਕਾਰਨ ਤਿੰਨ ਵਿਦੇਸ਼ੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਥਾਈਲੈਂਡ ਪੁਲਿਸ ਨੇ ਇਹ ਜਾਣਕਾਰੀ ਦਿਤੀ ਹੈ।

ਪੁਲਿਸ ਕਰਨਲ ਸਾਨੋਂਗ ਸੇਂਗਮਨੀ ਨੇ ਦਸਿਆ ਕਿ ਐਤਵਾਰ ਰਾਤ ਨੂੰ ਲੱਗੀ ਅੱਗ ਵਿਚ ਮਰਨ ਵਾਲੇ ਤਿੰਨ ਲੋਕ ਵਿਦੇਸ਼ੀ ਸੈਲਾਨੀ ਸਨ। ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਾਕੀ ਦੋ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿਤਾ। ਪੁਲਿਸ ਨੇ ਦਸਿਆ ਕਿ ਛੇ ਮੰਜ਼ਲਾ ਐਂਬਰ ਹੋਟਲ ਦੀ ਪੰਜਵੀਂ ਮੰਜ਼ਲ ’ਤੇ ਅੱਗ ਲੱਗੀ। ਖਾਓ ਸਾਨ ਰੋਡ ਬੈਂਕਾਕ ਵਿਚ ‘ਬੈਕਪੈਕਰ ਸਟਰੀਟ’ ਵਜੋਂ ਮਸ਼ਹੂਰ ਹੈ। ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਦੋਂ ਅੱਗ ਲੱਗੀ ਤਾਂ ਹੋਟਲ ਵਿਚ 75 ਲੋਕ ਮੌਜੂਦ ਸਨ। ਅੱਗ ਵਿਚ ਸੱਤ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ ਦੋ ਥਾਈ ਅਤੇ ਪੰਜ ਵਿਦੇਸ਼ੀ ਨਾਗਰਿਕ ਸ਼ਾਮਲ ਹਨ।
ਬੈਂਕਾਕ ਦੇ ਗਵਰਨਰ ਚੈਡਚਾਰਟ ਸਿਟਿਪੰਟ ਨੇ ਘਟਨਾ ਤੋਂ ਬਾਅਦ ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਸੁਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿਤਾ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement