
ਚੀਨ ਤੋਂ ਇਲਾਵਾ ਹੋਰ 18 ਦੇਸ਼ਾਂ ਵਿਚ ਕੋਰੋਨਾ ਵਾਇਰਸ ਦੀ ਹੋ ਚੁੱਕੀ ਹੈ ਪੁਸ਼ਟੀ
ਨਵੀਂ ਦਿੱਲੀ : ਚੀਨ ਵਿਚ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਕਹਿਰ ਦੁਨੀਆਂ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਜਾਰੀ ਹੈ। ਕੋਰੋਨਾ ਵਾਇਰਸ ਦੇ ਕਾਰਨ ਚੀਨ ਵਿਚ ਮਰਨ ਵਾਲਿਆਂ ਦਾ ਆਂਕੜਾ 200 ਤੋਂ ਵੀ ਵੱਧ ਹੋ ਗਿਆ ਹੈ ਜਿਸ ਨੂੰ ਵੇਖੇਦੇ ਹੋਏ ਵਿਸ਼ਵ ਸਿਹਤ ਸੰਗਠਨ (WHO) ਨੇ ਵੱਡਾ ਕਦਮ ਉਠਾਉਂਦਿਆ ਅੰਤਰਾਸ਼ਟਰੀ ਐਮਰਜੈਂਸੀ ਐਲਾਨ ਦਿੱਤੀ ਹੈ।
I am declaring a public health emergency of international concern over the global outbreak of #2019nCoV, not because of what is happening in #China, but because of what is happening in other countries.https://t.co/HNrxyGeoBA
— Tedros Adhanom Ghebreyesus (@DrTedros) January 30, 2020
ਮੀਡੀਆ ਰਿਪੋਰਟਾ ਅਨੁਸਾਰ WHO ਦੀ ਅੰਤਰਰਾਸ਼ਟਰੀ ਸਿਹਤ ਨਿਯਮ ਸੰਕਟਕਾਲੀਨ ਕਮੇਟੀ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਸੰਯੁਕਤ ਰਾਸ਼ਟਰ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਟੇਡਰਸ ਐਡਹੇਨਮ ਨੇ ਟਵੀਟ ਕਰਦੇ ਹੋਏ ਦੱਸਿਆ ਹੈ ਕਿ ''ਮੈ ਕੋਰੋਨਾ ਵਾਇਰਸ ਨੂੰ ਅੰਤਰਰਾਸ਼ਟਰੀ ਚਿੰਤਾ ਮੰਨਦੇ ਹੋਏ ਇਕ ਜਨਤਕ ਸਿਹਤ ਐਮਰਜੈਂਸੀ ਐਲਾਨ ਦਾ ਹਾਂ।ਮੈ ਇਸ ਨੂੰ ਚੀਨ ਵਿਚ ਜੋ ਹੋ ਰਿਹਾ ਹੈ ਉਸ ਕਰਕੇ ਨਹੀਂ ਬਲਕਿ ਹੋਰ ਦੇਸ਼ਾਂ ਵਿਚ ਜੋ ਹੋ ਰਿਹਾ ਹੈ ਉਸ ਦੇ ਕਾਰਨ ਇਸ ਨੂੰ ਐਮਰਜੈਂਸੀ ਘੋਸ਼ਿਤ ਕਰਦਾ ਹਾਂ''।
File Photo
ਦੱਸ ਦਈਏ ਕਿ ਚੀਨ ਸਮੇਤ ਦੁਨੀਆਂ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋ ਰਹੇ ਲੋਕਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ ਅਤੇ ਹੁਣ ਤੱਕ ਇਸ ਦੇ 7818 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਚੋਂ 7736 ਮਾਮਲੇ ਇੱਕਲੇ ਚੀਨ ਦੇ ਹਨ ਜਿੱਥੋਂ ਇਸ ਵਾਇਰਸ ਦੀ ਸ਼ੁਰੂਆਤ ਹੋਈ ਹੈ।
File Photo
ਵਿਸ਼ਵ ਸਿਹਤ ਸੰਗਠਨ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਰਿਪੋਰਟ ਦੀ ਮੰਨੀਏ ਤਾਂ ਚੀਨ ਵਿਚ ਇਸ ਵਾਇਰਸ ਨਾਲ 7736 ਲੋਕਾਂ ਨੂੰ ਸੰਕਰਮਿਤ ਹੋਣ ਦੀ ਪੁਸ਼ਟੀ ਹੋ ਗਈ ਹੈ। ਇਸ ਤੋਂ ਇਲਾਵਾ ਚੀਨ ਵਿਚ 12,167 ਲੋਕਾਂ ਦੇ ਇਸ ਵਾਇਰਸ ਨਾਲ ਪ੍ਰਭਾਵਿਤ ਹੋਣ ਦੀ ਆਸ਼ੰਕਾ ਵੀ ਹੈ ਚੀਨ ਵਿਚ ਇਸ ਵਾਇਰਸ ਨੇ 212 ਲੋਕਾਂ ਦੀ ਜਾਨ ਲੈ ਲਈ ਹੈ। ਰਿਪੋਰਟ ਅਨੁਸਾਰ ਚੀਨ ਤੋਂ ਇਲਾਵਾ ਹੋਰ 18 ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ 82 ਮਾਮਲਿਆਂ ਦੀ ਪੁਸ਼ਟੀ ਹੋਈ ਹੈ।