ਹਾਦਸੇ ਤੋਂ ਬਾਅਦ ਬੱਸ ਅੱਗ ਦਾ ਗੋਲਾ ਬਣ ਗਈ।
ਬੇਨਿਨ - ਪੱਛਮੀ ਅਫਰੀਕੀ ਦੇਸ਼ ਬੇਨਿਨ ਤੋਂ ਇਕ ਸਵਾਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਘੱਟ ਤੋਂ ਘੱਟ 22 ਲੋਕਾਂ ਦੀ ਮੌਤ ਤੇ ਦੋ ਦਰਜਨ ਲੋਕ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਬੱਸ ਅੱਗ ਦਾ ਗੋਲਾ ਬਣ ਗਈ। ਦੋਵੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।
ਬੇਨਿਨ ਦੇ ਸੰਚਾਰ ਵਿਭਾਗ ਦੇ ਨਿਰਦੇਸ਼ਕ ਨੇ ਫੇਸਬੁੱਕ 'ਤੇ ਪੋਸਟ ਕੀਤਾ ਕਿ ਹਾਦਸਾ ਐਤਵਾਰ ਨੂੰ ਦਾਸਾ-ਜੂਮੇ ਸ਼ਹਿਰ ਦੇ ਨੇੜੇ ਵਾਪਰਿਆ ਅਤੇ ਬਚਾਅ ਕਰਮਚਾਰੀਆਂ ਨੂੰ ਹਾਦਸੇ ਤੋਂ ਤੁਰੰਤ ਬਾਅਦ ਘਟਨਾ ਸਥਾਨ 'ਤੇ ਭੇਜਿਆ ਗਿਆ।
ਨਿਰਦੇਸ਼ਕ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਅਤੇ ਸਰਕਾਰ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਨੇ ਸਾਨੂੰ ਮੁੜ ਯਾਦ ਦਿਵਾਇਆ ਹੈ ਕਿ ਸਾਡੀਆਂ ਸੜਕਾਂ 'ਤੇ ਸੁਰੱਖਿਆ ਇੱਕ ਚੁਣੌਤੀ ਬਣੀ ਹੋਈ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ।
ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈੱਲ ਬਣਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।